1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਲੋਕ ਲਗਵਾ ਸੱਕਦੇ ਹਨ ਕੋਰੋਨਾ ਵੈਕਸੀਨ
ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਮੁਨਿਆਦੀ ਕਰਕੇ ਕੋਵਿਡ-19 ਤੋਂ ਸੁਰੱਖਿਆ ਲਈ ਵੈਕਸੀਨ ਲਗਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਐਸਐਮਓ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਪਹਿਲੀ ਅਪ੍ਰੈਲ ਤੋਂ 45 ਸਾਲ ਜਾਂ ਇਸਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਸਰਕਾਰੀ ਹਸਪਤਾਲਾਂ ਅਤੇ ਪਿੰਡਾਂ ਵਿਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਚ ਵੀ ਕੋਵਿਡ-19 ਵੈਕਸੀਨ ਮੁਫ਼ਤ ਮਿਲ ਸਕੇਗੀ। ਵੈਕਸੀਨ ਬਿਲਕੁਲ ਸੁਰੱਖਿਅਤ ਹੈ ਅਤੇ ਹਸਪਤਾਲ ਵਿਚ ਦਿੱਤੀ ਵੈਕਸੀਨ ਦੌਰਾਨ ਕੋਈ ਦੁਰਪ੍ਰਭਾਵ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣਾ ਜਾਂ ਅਫਵਾਹਾਂ 'ਤੇ ਅਮਲ ਨਹੀਂ ਕਰਨਾ ਚਾਹੀਦਾ।
#barnaladishaan #covid_19 #MissionFateh #LargestVaccineDrive #punjab #ਬਰਨਾਲਾਦੀਸ਼ਾਨ #ਕੋਵਿਡ_19 #Barnala
0 comments:
एक टिप्पणी भेजें