Contact for Advertising

Contact for Advertising

Latest News

शुक्रवार, 14 मई 2021

ਕਰੋਨਾ ਮਹਾਮਾਰੀ ਤੋਂ ਪੀੜਤ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ।


ਬੰਗਾ-14 ਮਈ

ਕਰੋਨਾ ਮਹਾਮਾਰੀ ਤੋਂ ਪੀੜਤ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ। ਉਹ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਸ੍ਰੀ ਅਭੈ ਸੰਧੂ ਵਿਸ਼ਵ ਪੱਧਰ 'ਤੇ ਸਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਫੈਲਾਉਣ ਲਈ ਲਗਾਤਾਰ ਸਖ਼ਤ ਮਿਹਨਤ ਕਰ ਰਹੇ ਸਨ। ਉਹ ਕਿਸਾਨ ਅੰਦੋਲਨ ਨਾਲ ਵੀ ਜੁੜੇ ਹੋਏ ਸਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਭੈ ਸਿੰਘ ਸੰਧੂ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸ਼ੋਕ ਸੰਦੇਸ਼ ਵਿੱਚ ਅਭੈ ਸੰਧੂ ਦੀ ਇਕ ਸਮਾਜ ਸੇਵੀ ਵਜੋਂ ਬੇਮਿਸਾਲ ਭੂਮਿਕਾ ਨੂੰ ਯਾਦ ਕੀਤਾ। ਸ੍ਰੀ ਸਿੱਧੂ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਦੁਖ ਦੀ ਘੜੀ ਵਿੱਚ ਇਹ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਬਲ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਬਖ਼ਸ਼ਣ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਅਭੈ ਸਿੰਘ ਸੰਧੂ ਸ੍ਰੀ ਕੁਲਬੀਰ ਸਿੰਘ ਦੇ ਪੁੱਤਰ ਸਨ ਜੋ ਸ਼ਹੀਦ ਭਗਤ ਸਿੰਘ ਦੇ ਛੋਟੇ ਭਰਾ ਸਨ। ਇਸ ਦੌਰਾਨ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪ੍ਰਗਤੀਸ਼ੀਲ ਲੇਖਕ ਸਭਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕਰੋਨਾ ਮਹਾਮਾਰੀ ਤੋਂ ਪੀੜਤ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ।
  • Title : ਕਰੋਨਾ ਮਹਾਮਾਰੀ ਤੋਂ ਪੀੜਤ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ।
  • Posted by :
  • Date : मई 14, 2021
  • Labels :
  • Blogger Comments
  • Facebook Comments

0 comments:

एक टिप्पणी भेजें

Top