ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਸਮੂਹ ਦੁਕਾਨਾਂ ਖੋਲ੍ਹਣ ਨੂੰ ਲਿਖ ਦਿੱਤਾ ਮੰਗ ਪੱਤਰ
ਬਰਨਾਲਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਵਿਕਾਸ ਪੁਰਸ਼ ਕੇਵਲ ਸਿੰਘ ਢਿੱਲੋਂ ਦੀ ਵਿਕਾਸਸ਼ੀਲ ਸੋਚ ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹਾ ਬਰਨਾਲਾ ਦੇ ਦੁਕਾਨਦਾਰਾਂ ਨੂੰ ਆ ਰਹੀ ਸਮੱਸਿਆ ਨੂੰ ਦੇਖਦੇ ਹੋਏ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਅਤੇ ਸਮੂਹ ਦੁਕਾਨਦਾਰਾਂ ਦੇ ਵੱਲੋਂ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਮੂਹ ਦੁਕਾਨਾਂ ਸਵੇਰੇ ਨੌਂ ਵਜੇ ਤੋਂ ਸ਼ਾਮ ਛੇ ਵਜੇ ਤੱਕ ਖੋਲ੍ਹਣ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ। ਇਸ ਮੰਗ ਪੱਤਰ ਦੇ ਵਿੱਚ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਆਉਣ ਵਾਲੀਆਂ ਦੁਕਾਨਾਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ ਨੌਂ ਵਜੇ ਤੋਂ ਸ਼ਾਮ ਛੇ ਵਜੇ ਤੱਕ ਖੋਲ੍ਹਣ ਦੀ ਮੰਗ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਦੁਕਾਨਦਾਰਾਂ ਨੂੰ ਕੋਰੋਨਾ ਮਹਾਂਮਾਰੀ ਦੇ ਕਾਰਨ ਮੰਦੀ ਦੀ ਮਾਰ ਚੋਂ ਕੱਢਣ ਦੇ ਲਈ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜਿਸਦੇ ਵਿਚ ਸਮੂਹ ਦੁਕਾਨਾਂ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੇਵਲ ਸਿੰਘ ਢਿਲੋਂ ਜ਼ਿਲਾ ਬਰਨਾਲਾ ਨੂੰ ਆਪਣਾ ਪਰਿਵਾਰ ਸਮਝਦੇ ਹਨ ਅਤੇ ਪਰਿਵਾਰ ਨੂੰ ਆ ਰਹੀ ਸਮੱਸਿਆ ਨੂੰ ਹੱਲ ਕਰਵਾਉਣ ਨੂੰ ਲੈ ਕੇ ਉਨ੍ਹਾਂ ਦੇ ਵੱਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸਦੇ ਚਲਦਿਆਂ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਅੱਜ ਪੂਰਾ ਕਰਨ ਦੇ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨਾਲ ਫੋਨ ਤੇ ਰਾਬਤਾ ਕਰਕੇ ਦੁਕਾਨਦਾਰਾਂ ਦੀ ਮੰਗ ਨੂੰ ਪੂਰਾ ਕਰਨ ਦੇ ਲਈ ਪੁਰਜ਼ੋਰ ਸਿਫ਼ਾਰਸ਼ ਕੀਤੀ ਹੈ ਤਾਂ ਜੋ ਦੁਕਾਨਦਾਰ ਨੂੰ ਆ ਰਹੀਆਂ ਅੌਕੜਾਂ ਤੋਂ ਮੁਕਤ ਕਰਵਾ ਸਮੱਸਿਆ ਦਾ ਹੱਲ ਕਰਵਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਰਾਫਾ ਸੰਘ ਦੇ ਪ੍ਰਧਾਨ ਕੁਲਵਿੰਦਰ ਕਾਲਾ, ਵਰੁਣ ਬੱਤਾ, ਰਾਮਨਾਥ, ਧਰਮਪਾਲ ਗਰਗ, ਰੋਹਿਤ ਦੁਆ, ਪਰਮਿੰਦਰ ਸ਼ਰਮਾ, ਟੀਟੂ ਗੋਇਲ, ਮੋਹਿਤ ਸਿੰਗਲਾ, ਰਾਜਿੰਦਰ ਕੁਮਾਰ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।
0 comments:
एक टिप्पणी भेजें