*ਕੇਵਲ ਸਿੰਘ ਢਿੱਲੋਂ ਵੱਲੋਂ ਬਰਨਾਲਾ ਵਾਸੀਆਂ ਲਈ ਇਤਿਹਾਸਕ ਤੋਹਫਾ*।
*ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ 100 ਕਰੋੜ ਰੁਪਏ ਦੀ ਲਾਗਤ ਨਾਲ ਬਰਨਾਲਾ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਟਰੋਮਾ ਸੈਂਟਰ ਦੇ ਨਿਰਮਾਣ ਦਾ ਕੰਮ ਜਲਦ ਹੋਵੇਗਾ ਸ਼ੁਰੂ*
*ਜੋ ਕਿਹਾ ਕਰਕੇ ਵਿਖਾਇਆ: ਕੇਵਲ ਸਿੰਘ ਢਿੱਲੋਂ*
ਬਰਨਾਲਾ, 18 ਜੂਨ- 2021 ( ਪੁੰਜ )
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਬਰਨਾਲਾ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਉਪਰੰਤ ਅਤੇ ਬਰਨਾਲਾ ਵਾਸੀਆਂ ਲਈ ਨਵਾਂ 100 ਕਰੋੜ ਰੁਪਏ ਦੀ ਲਾਗਤ ਨਾਲ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਟਰੋਮਾ ਸੈਂਟਰ ਬਣਾਉਣ ਦੀ ਮਿਲੀ ਮੰਨਜ਼ੂਰੀ ਤਹਿਤ ਤਿਆਰ ਕੀਤੀ ਜਾਣ ਵਾਲੀ ਇਮਾਰਤ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ. ਕੇਵਲ ਸਿੰਘ ਢਿੱਲੋਂ ਨੇ ਦਿੱਤੀ। ਸ. ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਸ. ਬਲਵੀਰ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਨਾਲਾ ਵਾਸੀਆਂ ਦੀ ਵੱਡੀ ਤੇ ਅਹਿਮ ਮੰਗ ਨੂੰ ਪੂਰਾ ਕਰਦਿਆਂ ਜ਼ਿਲਾ ਬਰਨਾਲਾ ਵਿਖੇ ਨਵਾਂ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਟਰੋਮਾ ਸੈਂਟਰ ਮੰਨਜ਼ੂਰ ਕੀਤੇ ਜਾਣ 'ਤੇ ਉਹ ਪੰਜਾਬ ਸਰਕਾਰ ਦਾ ਸ਼ੁਕਰਾਨਾ ਕਰਦੇ ਹਨ। ਉਨਾਂ ਕਿਹਾ ਕਿ ਮੇਰੇ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਲੜਨ ਸਮੇਂ ਬਰਨਾਲਾ ਵਾਸੀਆਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ 'ਤੇ ਬਰਨਾਲਾ ਲਈ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਟਰੋਮਾ ਸੈਂਟਰ ਬਣਾਇਆ ਜਾਵੇਗਾ, ਜੋ ਕਿ ਮੇਰਾ ਇਹ ਲੋਕਾਂ ਨਾਲ ਕੀਤਾ ਗਿਆ ਵਾਅਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਇਸੇ ਸਾਲ 2021-22 ਦੌਰਾਨ ਅਸਾਮੀਆਂ ਦੀ ਰਚਨਾ ਵੀ ਕੀਤੀ ਜਾਵੇਗੀ। ਸ. ਕੇਵਲ ਢਿੱਲੋਂ ਨੇ ਦੱਸਿਆ ਕਿ ਇਸ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਟਰੋਮਾ ਸੈਂਟਰ ਦੀ ਇਮਾਰਤ ਅਲੱਗ ਹੋਵੇਗੀ, ਜਿਸ ਵਿੱਚ ਗੰਭੀਰ ਬਿਮਾਰੀਆਂ ਤੇ ਜਾਨਲੇਵਾ ਹਾਦਸੇ ਦੌਰਾਨ ਜਖ਼ਮੀ ਹੋਏ ਮਰੀਜ਼ਾਂ ਦਾ ਇਲਾਜ ਹੋਵੇਗਾ ਅਤੇ ਇਸ ਟਰੋਮਾ ਸੈਂਟਰ ਵਿੱਚ ਅਪ੍ਰੇਸ਼ਨ ਰੂਮ, ਡਾਕਟਰਾਂ ਅਤੇ ਸਟਾਫ਼ ਦੀ ਪੱਕੇ ਤੌਰ 'ਤੇ ਤਾਇਨਾਤੀ ਹੋਵੇਗੀ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੌਜੂਦਾ ਸਿਵਲ ਹਸਪਤਾਲ ਵਿੱਚ ਵੀ ਹੋਰ ਐਡਵਾਂਸ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਨਵਾਂ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਟਰੋਮਾ ਸੈਂਟਰ ਬਰਨਾਲਾ ਵਾਸੀਆਂ ਲਈ ਵਰਦਾਨ ਸਾਬਿਤ ਹੋਵੇਗਾ ਕਿਉਂਕਿ ਪਹਿਲਾਂ ਲੋਕਾਂ ਨੂੰ ਆਪਣੇ ਗੰਭੀਰ ਇਲਾਜ ਕਰਵਾਉਣ ਲਈ ਚੰਡੀਗੜ੍ਹ, ਪਟਿਆਲਾ, ਲੁਧਿਆਣਾ ਆਦਿ ਵੱਡੇ ਸ਼ਹਿਰਾਂ ਵਿੱਚ ਜਾਣਾ ਪੈਦਾ ਸੀ ਜਿਸ ਦੌਰਾਨ ਲੋਕਾਂ ਕਾਫੀ ਮੁਸ਼ਕਿਲਾ ਦਾ ਸ਼ਾਹਮਣਾ ਕਰਨਾ ਪੈਦਾ ਸੀ ਅਤੇ ਸਮਾਂ ਵੀ ਖੁਰਾਬ ਹੁੰਦਾ ਸੀ ਪਰ ਹੁਣ ਸੁਪਰ ਸਪੈਸ਼ਲਿਟੀ ਹਸਪਤਾਲ ਟਰੌਮਾ ਸੈਂਟਰ ਬਣਨ ਨਾਲ ਬਰਨਾਲਾ ਵਾਸੀਆਂ ਨੂੰ ਆਪਣੇ ਇਲਾਜ ਲਈ ਵੱਡੇ ਸ਼ਹਿਰਾਂ ਚ ਨਹੀ ਜਾਣਾ ਪਵੇਗਾ। ਉਨਾਂ ਇਹ ਵੀ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ ਹੋਰ ਵੀ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਨਾਂ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਇਹ ਕਾਰਜ ਤੈਅ ਸਮੇਂ ਵਿੱਚ ਮੁਕੰਮਲ ਕਰਵਾਏ ਜਾ ਸਕਣ। ਸ. ਕੇਵਲ ਸਿੰਘ ਢਿੱਲੋਂ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਕਾਰਜ ਦੀ ਪੂਰੇ ਬਰਨਾਲਾ ਚ ਚਰਚਾ ਹੋ ਰਹੀ ਹੈ ਬਰਨਾਲਾ ਵਾਸੀਆਂ ਨੇ ਸ. ਢਿੱਲੋਂ ਦਾ ਤਹਿ ਦਿੱਲੋ ਧੰਨਵਾਦ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁੱਦੇਦਾਰਾਂ ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
0 comments:
एक टिप्पणी भेजें