ਪ੍ਰਧਾਨ ਮੰਤਰੀ ਨੇ 12ਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ
ਗ਼ੈਰ-ਹਿੰਦੀ ਖੇਤਰਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਸਥਾਨਕ ਭਾਸ਼ਾ ਦੇ ਸ਼ਬਦਾਂ ਦੀ ਵਰਤੋਂ ਕੀਤੀ
ਡਾ ਰਾਕੇਸ਼ ਪੁੰਜ
ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਟੀਕਾਕਰਣ ਰਜਿਸਟ੍ਰੇਸ਼ਨ ਵਿੱਚ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਗੁਆਂਢੀਆਂ ਦੀ ਮਦਦ ਕਰਨ ਦੀ ਅਪੀਲ ਕੀਤੀ
ਇੱਕ ਹੈਰਾਨੀ ਭਰੇ ਕਦਮ ਵਜੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸੀਬੀਐੱਸਈ ਦੀ 12ਵੀਂ ਕਲਾਸ ਦੇ ਵਿਦਿਆਰਥੀਆਂ ਦੀ ਚਲ ਰਹੀ ਗੱਲਬਾਤ ਵਿੱਚ ਸ਼ਾਮਲ ਹੋਏ। ਇਹ ਗੱਲਬਾਤ ਸਿੱਖਿਆ ਮੰਤਰਾਲੇ ਦੁਆਰਾ ਆਯੋਜਿਤ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਇਸ ਵਿੱਚ ਸ਼ਿਰਕਤ ਕੀਤੀ ਸੀ।
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵਿਦਿਆਰਥੀ ਇਸ ਵਰਚੁਅਲ ਗੱਲਬਾਤ ਵਿੱਚ ਜੁੜੇ ਹੋਏ ਸਨ। ਵਿਦਿਆਰਥੀਆਂ ਨਾਲ ਜੁੜਨ ਲਈ, ਪ੍ਰਧਾਨ ਮੰਤਰੀ ਨੇ ਉਦੋਂ ਵਿਦਿਆਰਥੀਆਂ ਦੀ ਸਥਾਨਕ ਭਾਸ਼ਾ ਦੇ ਸ਼ਬਦਾਂ ਦੀ ਵਰਤੋਂ ਕੀਤੀ ਜਦੋਂ ਉਹ ਗ਼ੈਰ-ਹਿੰਦੀ ਖੇਤਰਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਸਨ।
ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਸਕਾਰਾਤਮਕਤਾ ਅਤੇ ਵਿਵਹਾਰਕਤਾ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸਾਡੇ ਦੇਸ਼ ਲਈ ਖੁਸ਼ੀ ਦੀ ਗੱਲ ਹੈ ਕਿ ਸਾਡੇ ਵਿਦਿਆਰਥੀ ਸਾਰੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨੂੰ ਆਪਣੀ ਤਾਕਤ ਵਿੱਚ ਬਦਲਦੇ ਹਨ ਅਤੇ ਇਹ ਹੀ ਸਾਡੇ ਦੇਸ਼ ਦੀ ਤਾਕਤ ਹੈ। ਉਨ੍ਹਾਂ ਨੇ ਗੱਲਬਾਤ ਦੌਰਾਨ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਦੀ ਵੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਹਾਡੇ ਅਨੁਭਵ ਬਹੁਤ ਮਹੱਤਵਪੂਰਨ ਹਨ ਅਤੇ ਇਹ ਤੁਹਾਡੇ ਜੀਵਨ ਦੇ ਹਰ ਪੜਾਅ ਵਿੱਚ ਲਾਭਦਾਇਕ ਹੋਣਗੇ। ਉਨ੍ਹਾਂ ਨੇ ਟੀਮ ਭਾਵਨਾ ਦੀ ਉਦਾਹਰਣ ਦਿੱਤੀ ਜੋ ਅਸੀਂ ਆਪਣੇ ਸਕੂਲਾਂ ਅਤੇ ਕਾਲਜਾਂ ਵਿੱਚ ਸਿੱਖਦੇ ਹਾਂ। ਕੋਰੋਨਾ ਸਮੇਂ ਦੌਰਾਨ ਅਸੀਂ ਇਹ ਸਬਕ ਨਵੇਂ ਤਰੀਕੇ ਨਾਲ ਸਿੱਖੇ ਹਾਂ ਅਤੇ ਇਸ ਮੁਸ਼ਕਿਲ ਸਮੇਂ ਵਿੱਚ ਅਸੀਂ ਸਾਡੇ ਦੇਸ਼ ਦੀ ਟੀਮ ਦੀ ਭਾਵਨਾ ਦੀ ਤਾਕਤ ਦੇਖੀ ਹੈ।
ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ 5 ਜੂਨ ਨੂੰ ਵਾਤਾਵਰਣ ਦਿਵਸ ਵਾਲੇ ਦਿਨ ਵਾਤਾਵਰਣ ਲਈ ਕੁਝ ਕਰਨ ਅਤੇ ਇਸੇ ਤਰ੍ਹਾਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਾਲੇ ਦਿਨ ਆਪਣੇ ਪਰਿਵਾਰ ਨਾਲ ਯੋਗ ਕਰਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟੀਕਾਕਰਣ ਰਜਿਸਟ੍ਰੇਸ਼ਨ ਵਿੱਚ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਗੁਆਂਢੀਆਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਹੈ।
0 comments:
एक टिप्पणी भेजें