ਜਗਤਾਰ ਸਿੰਘ ਧਨੌਲਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਨੇ ਕੀਤੀ ਪਾਰਟੀ ਹਾਈ ਕਮਾਨ ਨਾਲ ਮੀਟਿੰਗ
ਧਨੌਲਾ ਮੰਡੀ / 16 ਦਸੰਬਰ ਸੰਜੀਵ ਗਰਗ ਕਾਲੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਜਗਤਾਰ ਸਿੰਘ ਧਨੌਲਾ ਨੇ ਬੀਤੇ ਦਿਨ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਹਾਈਕਮਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ,,ਸੂਬਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਰਦਾਰ ਨਵਜੋਤ ਸਿੰਘ ਸਿੱਧੂ ਸ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨਾਲ ਮੀਟਿੰਗ ਕੀਤੀ ਤੇ ਜ਼ਿਲ੍ਹਾ ਬਰਨਾਲਾ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ । ਜਗਤਾਰ ਸਿੰਘ ਧਨੌਲਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਦਾਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਸਮੂਹ ਅਫ਼ਸਰਸ਼ਾਹੀ ਨੂੰ ਹਦਾਇਤਾਂ ਕੀਤੀਆਂ ਨੇ ਕਿ ਟਕਸਾਲੀ ਕਾਂਗਰਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ । ਪਾਰਟੀ ਹਾਈ ਕਮਾਨ ਨੇ ਜਗਤਾਰ ਸਿੰਘ ਧਨੌਲਾ ਦੀ ਪਿੱਠ ਥਾਪੜਦਿਆਂ ਕਿਹਾ ਕਿ ਜਗਤਾਰ ਸਿੰਘ ਧਨੌਲਾ ਇੱਕ ਮਿਹਨਤੀ ਤੇ ਇਮਾਨਦਾਰ ਵਰਕਰ ਹਨ ਜੋ ਪਿਛਲੇ ਤੀਹ ਸਾਲਾਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ
0 comments:
एक टिप्पणी भेजें