ਬਰਨਾਲਾ (ਕੇਸ਼ਵ ਵਰਦਾਨ ਪੁੰਜ) ਸਥਾਨਕ ਗੁਰਸੇਵਕ ਨਗਰ, ਧਨੌਲਾ ਰੋਡ ਬਰਨਾਲਾ ਵਿਖੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਖੰਡ ਪਾਠ ਕਰਵਾਏ ਗਏ। ਇਸ ਮੌਕੇ ਰਾਗੀ ਭਾਈ ਹਰਜਿੰਦਰ ਸਿੰਘ ਤੇ ਸੰਤ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਮੂਹ ਨਗਰ ਵਾਸੀ ਵੱਡੀ ਗਿਣਤੀ ਵਿਚ ਪਾਠਾਂ ਦੇ ਭੋਗਾਂ ਸਮੇਂ ਸ਼ਾਮਲ ਹੋਏ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਉਘੇ ਵਕੀਲ ਸ੍ਰ. ਰਾਜਦੇਵ ਸਿੰਘ ਖ਼ਾਲਸਾ ਦਾ ਸ੍ਰੀ ਸਾਹਿਬ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰ. ਰਾਜਦੇਵ ਸਿੰਘ ਖਾਲਸਾ ਸਾਬਕਾ ਮੈਂਬਰ ਪਾਰਲੀਮੈਂਟ ਨੇ ਸੰਬੋਧਨ ਕਰਦਿਆਂ ਗੁਰੂ ਰਵਿਦਾਸ ਜੀ ਦੇ ਦੱਸੇ ਮਾਰਗ 'ਤੇ ਚੱਲਣ ਲਈ ਸਮੂਹ ਸੰਗਤਾਂ ਨੂੰ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਅੱਜ ਸਾਨੂੰ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਧੇਰੇ ਅੰਮਿ੍ਰਤਪਾਨ ਕਰਵਾ ਕੇ ਗੁਰੂ ਦੇ ਲੜ ਲਾ ਕੇ ਆਪਣਾ ਜੀਵਨ ਸਫਲ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਬਰਨਾਲਾ ਗੁਰਜੀਤ ਸਿੰਘ ਰਾਮਣਵਾਸੀਆਂ, ਅਵਤਾਰ ਸਿੰਘ ਸੰਧੂ ਰਛਪਾਲ ਸਿੰਘ ਗੋਗੀ ਟਾਡੀਆਂ ਵਾਲੇ, ਡਾ: ਜਸਵੀਰ ਸਿੰਘ ਅਤਲਾ, ਤੋਂ ਇਲਾਵਾਂ ਗੁਰੂ ਰਵਿਦਾਸ ਕਮੇਟੀ ਗੁਰਸੇਵਕ ਨਗਰ ਦੇ ਪ੍ਰਧਾਨ ਮਲਕੀਤ ਸਿੰਘ ਸੰਧੂ ਕੁਲਦੀਪ ਸਿੰਘ ਡਾਂਗੋਂ, ਸੱਤਪਾਲ ਸਿੰਘ, ਮਲਕੀਤ ਸਿੰਘ ਸੰਧੂ, ਮਨਵੀਰ ਸਿੰਘ ਸੰਧੂ ਪਿਆਰਾ ਸਿੰਘ, ਚਰਨਜੀਤ ਸਿੰਘ, ਬਿੱਕਰ ਸਿੰਘ, ਸੁੱਖਾ ਢਿੱਲੋਂ, ਮਨਵੀਰ ਸਿੰਘ ਸੰਧੂ, ਕਮਲਜੀਤ ਸਿੰਘ ਸੰਧੂ, ਕਰਮਾਂ ਸਿੰਘ ਫਰਵਾਹੀ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਕਰਮਜੀਤ ਸਿੰਘ ਜੱਗੀ ਤੇ ਸਮੂਹ ਮੈਂਬਰਾਂ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਸਮੇਂ ਸਟੇਜ ਸਕੱਤਰ ਦੀ ਜਿੰਮੇਵਾਰੀ ਰਾਜਵਿੰਦਰ ਸਿੰਘ ਰਾਜੂ ਨੇ ਬਾਖੂਬੀ ਨਾਲ ਨਿਭਾਈ।
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਖੰਡ ਪਾਠ ਦੇ ਭੋਗ ਪਾਏ ਗਏ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਉਘੇ ਵਕੀਲ ਸ੍ਰ. ਰਾਜਦੇਵ ਸਿੰਘ ਖ਼ਾਲਸਾ ਦਾ ਸ੍ਰੀ ਸਾਹਿਬ ਤੇ ਸਿਰਪਾਓ ਦੇ ਕੇ ਨਗਰ ਕੌਂਸਲ ਪ੍ਰਧਾਨ ਗੁਰਜੀਤ ਰਾਮਨਵਾਸੀਆ ਸਮੇਤ ਸੰਗਤ ਵਲੋਂ ਸਨਮਾਨਿਤ ਕੀਤਾ
- Title : ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਖੰਡ ਪਾਠ ਦੇ ਭੋਗ ਪਾਏ ਗਏ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਉਘੇ ਵਕੀਲ ਸ੍ਰ. ਰਾਜਦੇਵ ਸਿੰਘ ਖ਼ਾਲਸਾ ਦਾ ਸ੍ਰੀ ਸਾਹਿਬ ਤੇ ਸਿਰਪਾਓ ਦੇ ਕੇ ਨਗਰ ਕੌਂਸਲ ਪ੍ਰਧਾਨ ਗੁਰਜੀਤ ਰਾਮਨਵਾਸੀਆ ਸਮੇਤ ਸੰਗਤ ਵਲੋਂ ਸਨਮਾਨਿਤ ਕੀਤਾ
- Posted by :
- Date : फ़रवरी 28, 2022
- Labels :
0 comments:
एक टिप्पणी भेजें