Contact for Advertising

Contact for Advertising

Latest News

रविवार, 6 फ़रवरी 2022

ਸਾਬਕਾ ਰੇਲਵੇ ਮੰਤਰੀ ਪਵਨ ਬਾਂਸਲ ਵੱਲੋਂ ਆਪਣੇ ਸਪੁੱਤਰ ਮਨੀਸ਼ ਬਾਂਸਲ ਦੇ ਹੱਕ ਵਿਚ ਚੋਣ ਪ੍ਰਚਾਰ ਮੋਦੀ ਸਰਕਾਰ ਨੇ ਲੋਕਾਂ ਨੂੰ ਆਰਥਿਕ ਮੰਦੀ ਵੱਲ ਧੱਕਿਆ : ਪਵਨ ਬਾਂਸਲ

ਸਾਬਕਾ ਰੇਲਵੇ  ਮੰਤਰੀ ਪਵਨ ਬਾਂਸਲ ਵੱਲੋਂ ਆਪਣੇ ਸਪੁੱਤਰ ਮਨੀਸ਼ ਬਾਂਸਲ ਦੇ ਹੱਕ ਵਿਚ ਚੋਣ ਪ੍ਰਚਾਰ                  ਮੋਦੀ ਸਰਕਾਰ ਨੇ ਲੋਕਾਂ ਨੂੰ ਆਰਥਿਕ ਮੰਦੀ ਵੱਲ ਧੱਕਿਆ : ਪਵਨ ਬਾਂਸਲ                                                                                             ਬਰਨਾਲਾ 6 ਫਰਵਰੀ ( ਕੇਸ਼ਵ ਵਰਦਾਨ ਪੁੰਜ)-ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਬਾਂਸਲ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੱਜ ਉਨ੍ਹਾਂ ਦੇ ਪਿਤਾ ਸਾਬਕਾ ਰੇਲਵੇ ਮੰਤਰੀ ਪਵਨ ਕੁਮਾਰ ਬਾਂਸਲ ਨੇ ਹਲਕਾ ਬਰਨਾਲਾ ਦੇ ਪਿੰਡਾਂ ਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਆਪਣੇ ਸਪੁੱਤਰ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਬਾਂਸਲ ਲਈ ਵੋਟਾਂ ਦੇ ਭਰਵੇਂ ਸਹਿਯੋਗ ਦੀ ਮੰਗ ਕੀਤੀ । ਇਸ ਮੌਕੇ ਸ੍ਰੀ ਪਵਨ ਬਾਂਸਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ ਅਤੇ ਜੀਐੱਸਟੀ ਵਰਗੇ ਲਏ ਫ਼ੈਸਲਿਆਂ ਨੇ ਦੇਸ਼ ਦੇ ਲੋਕਾਂ ਨੂੰ ਆਰਥਕ ਮੰਦਹਾਲੀ ਵੱਲ ਧੱਕਿਆ ਕਿਉਂਕਿ ਅੱਜ ਪੈਟਰੋਲ ਡੀਜ਼ਲ ਅਤੇ ਘਰੇਲੂ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਬੇਲੋੜਾ ਵਾਧਾ  ਕਰਕੇ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ । ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਕੇਂਦਰ ਵਿੱਚ ਪ੍ਰਧਾਨ ਡਾ : ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਜਿੱਥੇ ਦੇਸ਼ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ਤੇ ਤੋਰਨ ਦੇ ਨਾਲ ਨਾਲ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਲਾਭ ਪਹੁੰਚਾਇਆ । ਉਥੇ ਉਨ੍ਹਾਂ ਵੱਲੋਂ ਮਹਿੰਗਾਈ ਨੂੰ ਵੀ ਪੂਰੀ ਤਰ੍ਹਾਂ ਕੰਟਰੋਲ ਕਰਕੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਮੋਦੀ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਦਾ ਹਰ ਵਰਗ ਕੰਗਾਲੀ ਤੇ ਮੰਦਹਾਲੀ ਵੱਲ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਅੱਜ ਸਾਨੂੰ ਦੇਸ਼ ਨੂੰ ਮੁਡ਼ ਲੀਹਾਂ ਤੇ ਲਿਆਉਣ ਲਈ ਕੇਂਦਰ ਅਤੇ ਰਾਜ ਅੰਦਰ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ । ਉਹਨੂੰ ਹਰ ਵਰਗ ਦੇ ਲੋਕਾਂ ਨੂੰ ਪੰਜਾਬ ਦੀ ਖੁਸ਼ਹਾਲੀ ਤਰੱਕੀ ਅਤੇ ਵਧੇਰੇ ਸਹੂਲਤਾਂ ਲੈਣ ਲਈ ਆਉਂਦੀ 20 ਫਰਵਰੀ ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜੇ  ਚੋਣ ਨਿਸ਼ਾਨ ਦਾ ਬਟਨ ਦਬਾ ਕੇ ਕਾਂਗਰਸ ਦੇ ਉਮੀਦਵਾਰਾਂ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ । ਇਸ ਮੌਕੇ ਕਾਂਗਰਸੀ ਉਮੀਦਵਾਰ ਮੁਨੀਸ਼ ਬਾਂਸਲ , ਸੀਨੀਅਰ ਕਾਂਗਰਸੀ ਆਗੂ ਸੁਰਿੰਦਰਪਾਲ ਸਿੰਘ ਸਿਬੀਆ , ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਮੋਹਿਤ ਸਿੰਗਲਾ,ਲਲਿਤ ਗਰਗ , ਰੋਹਿਤ ਬਾਂਸਲ ਸੁਮਿਤ ਕੈਂਪਾ, ਮੰਗੂ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ ।                       
ਫੋਟੋ ਕੈਪਸਨ :  ਸਾਬਕਾ ਰੇਲਵੇ ਮੰਤਰੀ ਆਪਣੇ ਬੇਟੇ ਮਨੀਸ਼ ਬਾਂਸਲ ਦੇ ਹੱਕ ਵਿਚ ਪ੍ਰਚਾਰ ਕਰਨ ਉਪਰੰਤ ਗੱਲਬਾਤ ਕਰਦੇ ਹੋਏ
ਸਾਬਕਾ ਰੇਲਵੇ  ਮੰਤਰੀ ਪਵਨ ਬਾਂਸਲ ਵੱਲੋਂ ਆਪਣੇ ਸਪੁੱਤਰ ਮਨੀਸ਼ ਬਾਂਸਲ ਦੇ ਹੱਕ ਵਿਚ ਚੋਣ ਪ੍ਰਚਾਰ                  ਮੋਦੀ ਸਰਕਾਰ ਨੇ ਲੋਕਾਂ ਨੂੰ ਆਰਥਿਕ ਮੰਦੀ ਵੱਲ ਧੱਕਿਆ : ਪਵਨ ਬਾਂਸਲ
  • Title : ਸਾਬਕਾ ਰੇਲਵੇ ਮੰਤਰੀ ਪਵਨ ਬਾਂਸਲ ਵੱਲੋਂ ਆਪਣੇ ਸਪੁੱਤਰ ਮਨੀਸ਼ ਬਾਂਸਲ ਦੇ ਹੱਕ ਵਿਚ ਚੋਣ ਪ੍ਰਚਾਰ ਮੋਦੀ ਸਰਕਾਰ ਨੇ ਲੋਕਾਂ ਨੂੰ ਆਰਥਿਕ ਮੰਦੀ ਵੱਲ ਧੱਕਿਆ : ਪਵਨ ਬਾਂਸਲ
  • Posted by :
  • Date : फ़रवरी 06, 2022
  • Labels :
  • Blogger Comments
  • Facebook Comments

0 comments:

एक टिप्पणी भेजें

Top