Contact for Advertising

Contact for Advertising

Latest News

रविवार, 10 अप्रैल 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਹਜ਼ਾਰ ਸਾਲ ਪੁਰਾਣੇ ਰਣੀਕੇ ਸ਼ਿਵ ਮੰਦਰ ਵਿੱਚ ਹੋਏ ਨਤਮਸਤਕ www.bbcindianews.com

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਹਜ਼ਾਰ ਸਾਲ ਪੁਰਾਣੇ ਰਣੀਕੇ ਸ਼ਿਵ ਮੰਦਰ ਵਿੱਚ ਹੋਏ ਨਤਮਸਤਕ www.bbcindianews.com

ਮੰਦਰ ਕਮੇਟੀ ਦੇ ਪ੍ਰਧਾਨ ਪਦਮ ਸ੍ਰੀ ਰਜਿੰਦਰ ਗੁਪਤਾ ਨੇ ਕੀਤਾ ਮੁੱਖ ਮੰਤਰੀ ਦਾ ਸਵਾਗਤ 


ਡਾ ਰਾਕੇਸ਼ ਪੁੰਜ ਬਰਨਾਲਾ



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਆਪਰ ਜੁਗ ਦੇ 5 ਹਜ਼ਾਰ ਸਾਲ ਪੁਰਾਣੇ ਰਣੀਕੇ ਮੰਦਰ ਵਿੱਚ ਨਤਮਸਤਕ ਹੋਏ।ਇਸ ਮੌਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਮਹੰਤ ਸ਼੍ਰੀ ਹਰਦੇਵ ਗਿਰੀ ਜੀ ਅਤੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਪਦਮਸ੍ਰੀ ਡਾ ਰਜਿੰਦਰ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਮੈਨੂੰ ਇੱਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ ਅਤੇ ਮੰਦਰ ਦਾ ਪੁਨਰ ਨਿਰਮਾਣ ਦੇਖ ਕੇ ਹੋਰ ਵੀ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਟਰਾਈਡੈਂਟ ਗਰੁੱਪ ਵੱਲੋਂ ਜਿਥੇ ਖੇਤਰ ਵਿੱਚ ਸਮਾਜਿਕ ਕੰਮਾਂ ਵਿਚ ਵੱਧ ਚਡ਼੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਉੱਥੇ ਹੀ ਧਾਰਮਿਕ ਕੰਮਾਂ ਵਿੱਚ ਵੀ ਰਾਜਿੰਦਰ ਗੁਪਤਾ ਜੀ ਵੱਲੋਂ ਵੱਧ ਚਡ਼੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ।ਮੰਦਰ ਕਮੇਟੀ ਦੇ ਪ੍ਰਬੰਧਕ ਪਦਮ ਸ਼੍ਰੀ ਰਜਿੰਦਰ ਗੁਪਤਾ ਨੇ ਦੱਸਿਆ ਕਿ ਮੰਦਰ ਨਿਰਮਾਣ ਵਿੱਚ ਇੱਕ ਵੀ ਲੋਹੇ ਦੀ ਚੀਜ਼ ਦਾ ਇਸਤੇਮਾਲ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਵੀ ਕਈ ਵਾਰ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਦੌਰਾ ਸੀ।ਉਨ੍ਹਾਂ ਦੀ ਇਸ ਮੰਦਰ ਪ੍ਰਤੀ ਅਥਾਹ ਸ਼ਰਧਾ ਹੈ।ਹਰ ਸਾਲ ਮਹਾ ਸ਼ਿਵਰਾਤਰੀ ਤੇ ਇਥੇ ਭਾਰੀ ਮੇਲਾ ਲਗਦਾ ਹੈ। ਲੱਖਾਂ ਲੋਕ ਆਪਣੀ ਸ਼ਰਧਾ ਦੇ ਫੁੱਲ ਭਗਵਾਨ ਸ਼ਿਵ ਨੂੰ ਭੇਟ ਕਰਦੇ ਹਨ। ਟਰਾਈਡੈਂਟ ਗਰੁੱਪ ਵੱਲੋਂ ਪਦਮ ਸ੍ਰੀ ਰਜਿੰਦਰ ਗੁਪਤਾ ਦੀ ਅਗਵਾਈ ਵਿੱਚ ਇਸ ਮੰਦਰ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਂਦੇਵ ਮੰਦਿਰ ਰਣੀਕੇ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ ਵੀ ਇੱਥੇ ਮੱਥਾ ਟੇਕਣ ਲਈ ਆਇਆ ਸੀ ਅਤੇ ਹੁਣ ਸਰਕਾਰ ਬਣਨ ਤੋਂ ਬਾਅਦ ਬਤੌਰ ਮੁੱਖਮੰਤਰੀ ਮੈਂ ਪਹਿਲੀ ਵਾਰ ਹਲਕਾ ਧੂਰੀ ਵਿਖੇ ਆਇਆ ਸੀ ਅਤੇ ਮੈਂ ਪਹਿਲਾਂ ਇੱਥੇ ਮੱਥਾ ਟੇਕਣ ਆਏ ਹਾਂ ਅਤੇ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਜੋ ਉਸ ਨੇ ਸਾਡੀ ਪਾਰਟੀ ਨੂੰ ਤਾਕਤ ਬਖ਼ਸ਼ੀ ਹੈ ਅਤੇ ਜੋ ਪੈੱਨ ਸਾਡੇ ਹੱਥ ਵਿੱਚ ਫੜਿਆ ਹੈ ਉਹ ਹਮੇਸ਼ਾ ਲੋੜਵੰਦਾਂ ਦੇ ਹੱਕ ਵਿਚ ਚੱਲੇ।ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾਣ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਅਜੇ ਅਫ਼ਸਰ ਕੁਰਸੀਆਂ ਉੱਤੇ ਬੈਠੇ ਹਨ ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ ਸਭ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਮੈਂ ਪ੍ਰਦਰਸ਼ਨਕਾਰੀਅਾਂ ਨੂੰ ਕਹਾਂਗਾ ਕਿ ਉਹ ਥੋੜ੍ਹਾ ਜਿਹਾ ਸਬਰ ਕਰਨ ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜਿਹੜੀ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।ਉਨ੍ਹਾਂ ਕਿਹਾ ਪੰਜਾਬ ਨੂੰ ਜਲਦ ਹੀ ਦੁਬਾਰਾ ਰੰਗਲਾ ਪੰਜਾਬ ਬਣਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ੍ਰੀ ਮਨਦੀਪ ਸਿੰਘ ਸਿੱਧੂ,ਐੱਸ ਪੀ ਪਲਵਿੰਦਰ ਸਿੰਘ ਚੀਮਾ, ਟਰਾਈਡੈਂਟ ਗਰੁੱਪ ਦੇ ਅਧਿਕਾਰੀ ਰੁਪਿੰਦਰ ਗੁਪਤਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਅਫ਼ਸਰ ਹਾਜ਼ਰ ਸਨ।





ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਹਜ਼ਾਰ ਸਾਲ ਪੁਰਾਣੇ ਰਣੀਕੇ ਸ਼ਿਵ ਮੰਦਰ ਵਿੱਚ ਹੋਏ ਨਤਮਸਤਕ www.bbcindianews.com
  • Title : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਹਜ਼ਾਰ ਸਾਲ ਪੁਰਾਣੇ ਰਣੀਕੇ ਸ਼ਿਵ ਮੰਦਰ ਵਿੱਚ ਹੋਏ ਨਤਮਸਤਕ www.bbcindianews.com
  • Posted by :
  • Date : अप्रैल 10, 2022
  • Labels :
  • Blogger Comments
  • Facebook Comments

0 comments:

एक टिप्पणी भेजें

Top