Contact for Advertising

Contact for Advertising

Latest News

शनिवार, 14 मई 2022

ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ

ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ
 ਬਰਨਾਲਾ,14ਮਈ ( ਸੁਖਵਿੰਦਰ ਸਿੰਘ ਭੰਡਾਰੀ )-ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ।ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਸਕੂਲ ਸਿੱਖਿਆ,ਖੇਡਾਂ,ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਭਾਸ਼ਾਵਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਮਾਤ ਭਾਸ਼ਾ ਪੰਜਾਬੀ ਦੇ ਇਸਤੇਮਾਲ ਲਈ ਪ੍ਰੇਰਿਤ ਕਰਨ ਅਤੇ ਸਾਹਿਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਨਾਲ ਨਾਲ ਜਨਤਕ ਥਾਵਾਂ 'ਤੇ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ।
                        ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪੁਸਤਕ ਪ੍ਰਦਰਸ਼ਨੀ ਦੌਰਾਨ ਪਾਠਕਾਂ ਨੂੰ ਬਹੁਤ ਹੀ ਘੱਟ ਕੀਮਤ 'ਤੇ ਮਿਆਰੀ ਪੁਸਤਕਾਂ ਮੁਹੱਈਆ ਕਰਵਾਈਆਂ ਗਈਆਂ।ਪ੍ਰਦਰਸ਼ਨੀ ਦੇ ਸੰਚਾਲਕ ਜਗਦੇਵ ਸਿੰਘ ਜੂਨੀਅਰ ਸਹਾਇਕ ਨੇ ਦੱਸਿਆ ਕਿ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਵੱਲੋਂ ਪੁਸਤਕ ਪ੍ਰਦਰਸ਼ਨੀ 'ਚ ਭਾਰੀ ਦਿਲਚਸਪੀ ਵਿਖਾਈ ਗਈ।ਉਹਨਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਪ੍ਰਕਾਸ਼ਿਤ ਭਾਈ ਕਾਨ੍ਹ ਸਿੰਘ ਨਾਭਾ ਦੇ 'ਮਹਾਨ ਕੋਸ਼' ਅਤੇ ਸ਼ੇਖ ਸਾਅਦੀ ਦੀਆਂ ਲਿਖਤਾਂ ਦੀ ਪੁਸਤਕ 'ਗੁਲਸਿਤਾਂ ਬੋਸਤਾਂ' ਸਮੇਤ ਧਾਰਮਿਕ ਅਤੇ ਆਮ ਸਾਹਿਤ ਦੀਆਂ ਪੁਸਤਕਾਂ ਪ੍ਰਦਰਸ਼ਨੀ 'ਤੇ ਪਹੁੰਚੇ ਲੋਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ।ਪ੍ਰਦਰਸ਼ਨੀ 'ਤੇ ਪਹੁੰਚੇ ਲੋਕਾਂ ਵੱਲੋਂ ਸਸਤੀਆਂ ਕੀਮਤਾਂ 'ਤੇ ਮਿਆਰੀ ਪੁਸਤਕਾਂ ਉਪਲਬਧ ਕਰਵਾਉਣ ਦੇ ਵਿਭਾਗੀ ਉਪਰਾਲੇ hu ਦੀ ਵੀ ਪ੍ਰਸ਼ੰਸ਼ਾ ਕੀਤੀ ਗਈ।ਇਸ ਮੌਕੇ ਜ਼ਿਲਾ ਭਾਸ਼ਾ ਦਫਤਰ ਦੇ ਸਟਾਫ ਮੈਂਬਰ ਗੋਬਿੰਦ ਸਿੰਘ ਵੀ ਹਾਜ਼ਰ ਰਹੇ।
ਫੋਟੋ ਕੈਪਸ਼ਨ:ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਤੋਂ ਪੁਸਤਕਾਂ ਖਰੀਦਦੇ ਪਾਠਕ।
ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ
  • Title : ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ
  • Posted by :
  • Date : मई 14, 2022
  • Labels :
  • Blogger Comments
  • Facebook Comments

0 comments:

एक टिप्पणी भेजें

Top