Contact for Advertising

Contact for Advertising

Latest News

बुधवार, 18 मई 2022

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਕਰਮਚਾਰੀਆਂ ਨੂੰ ਭਾਸ਼ਾ ਐਕਟ ਬਾਰੇ ਜਾਣਕਾਰੀ ਦਿੱਤੀ ਗਈ ● ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ/ਐਲੀਮੈਂਟਰੀ ਅਤੇ ਜ਼ਿਲ੍ਹਾ ਨਗਰ ਯੋਜਨਾ ਦਫ਼ਤਰ ਦੇ ਕਰਮਚਾਰੀਆਂ ਨੂੰ ਦਿੱਤੀ ਜਾਣਕਾਰੀ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਕਰਮਚਾਰੀਆਂ ਨੂੰ ਭਾਸ਼ਾ ਐਕਟ ਬਾਰੇ ਜਾਣਕਾਰੀ ਦਿੱਤੀ ਗਈ
● ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ/ਐਲੀਮੈਂਟਰੀ ਅਤੇ ਜ਼ਿਲ੍ਹਾ ਨਗਰ ਯੋਜਨਾ ਦਫ਼ਤਰ ਦੇ ਕਰਮਚਾਰੀਆਂ ਨੂੰ ਦਿੱਤੀ ਜਾਣਕਾਰੀ।
ਬਰਨਾਲਾ,18 ਮਈ ( ਕੇਸ਼ਵ ਵਰਦਾਨ ਪੁੰਜ)- ਸਕੂਲ ਸਿੱਖਿਆ,ਖੇਡਾਂ,ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਭਾਸ਼ਾਵਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਭਾਸ਼ਾ ਐਕਟ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਫਤਰੀ ਕੰਮਕਾਜ਼ ਦੌਰਾਨ ਪੰਜਾਬੀ ਭਾਸ਼ਾ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
                 ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ/ਐ/ਸਿੱ) ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਦਫਤਰ ਦੇ ਮੀਟਿੰਗ ਹਾਲ 'ਚ ਜ਼ਿਲ੍ਹਾ ਸਿੱਖਿਆ ਦਫ਼ਤਰ(ਸੈ.ਸਿੱ),ਜ਼ਿਲ੍ਹਾ ਸਿੱਖਿਆ ਦਫ਼ਤਰ (ਐ.ਸਿੱ) ਅਤੇ ਜ਼ਿਲ੍ਹਾ ਨਗਰ ਯੋਜਨਾ ਦਫਤਰ ਦੇ ਕਰਮਚਾਰੀਆਂ ਦੀ ਮੀਟਿੰਗ ਕਰਕੇ ਪੰਜਾਬ ਸਰਕਾਰ ਦੇ ਭਾਸ਼ਾ ਐਕਟ ਬਾਰੇ ਜਾਣਕਾਰੀ ਦਿੱਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਕਿਹਾ ਕਿ ਸਰਕਾਰ ਵੱਲੋਂ ਭਾਸ਼ਾ ਐਕਟ ਅਨੁਸਾਰ ਸਮੂਹ ਸਰਕਾਰੀ ਅਦਾਰਿਆਂ ਅਤੇ ਕਾਰਪੋਰੇਸ਼ਨਾਂ 'ਚ ਦਫਤਰੀ ਕਾਰਜ ਪੰਜਾਬੀ ਭਾਸ਼ਾ 'ਚ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦਾ ਇਸਤੇਮਾਲ ਯਕੀਨੀ ਬਣਾਉਣ ਲਈ ਸਮੇਂ ਸਮੇਂ 'ਤੇ ਸਰਕਾਰੀ ਦਫਤਰਾਂ ਦਾ ਦੌਰਾ ਵੀ ਕੀਤਾ ਜਾਂਦਾ ਹੈ।ਭਾਸ਼ਾ ਅਧਿਕਾਰੀਆਂ ਨੇ ਭਾਸ਼ਾ ਐਕਟ ਦੇ ਨਾਲ ਨਾਲ ਭਾਸ਼ਾ ਵਿਭਾਗ ਦੀਆਂ ਭਾਸ਼ਾ ਅਤੇ ਸਾਹਿਤ ਦੀ ਪ੍ਰਫੁੱਲਿਤਾ ਲਈ ਕੀਤੀਆਂ ਜਾਣ ਵਾਲੀਆਂ ਤਮਾਮ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
                    ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ/ਐ.ਸਿੱ) ਨੇ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਐਕਟ ਤੋਂ ਜਾਣੂ ਕਰਵਾਉਣ ਦੇ ਉਪਰਾਲੇ ਦੀ ਪ੍ਰਸ਼ੰਸ਼ਾ ਕਰਦਿਆਂ ਵਿਭਾਗੀ ਕਰਮਚਾਰੀਆਂ ਨੂੰ ਪੰਜਾਬੀ ਭਾਸ਼ਾ 'ਚ ਕੰਮ ਕਰਨ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਭਾਸ਼ਾ ਵਿਭਾਗ ਨੂੰ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਦੇ ਪੰਜਾਬੀ ਭਾਸ਼ਾ ਹੁਨਰ ਦੇ ਨਿਖਾਰ ਲਈ ਉਪਰਾਲੇ ਸ਼ੁਰੂ ਕਰਨ ਦਾ ਵੀ ਸੁਝਾਅ ਦਿੱਤਾ ਗਿਆ।ਉਪਰੰਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਭਾਸ਼ਾ ਦਫਤਰ ਦਾ ਦੌਰਾ ਵੀ ਕੀਤਾ ਗਿਆ।ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ/ਐ.ਸਿੱ) ਸਰਬਜੀਤ ਸਿੰਘ ਤੂਰ ਨੂੰ ਭਾਸ਼ਾ ਵਿਭਾਗ ਦੀ ਪੁਸਤਕ "ਗੁਲਸਿਤਾਂ-ਬੋਸਤਾਂ" ਭੇਂਟ ਕੀਤੀ ਗਈ।ਇਸ ਮੌਕੇ ਹਰਿੰਦਰਪਾਲ ਸਿੰਘ ਜ਼ਿਲ੍ਹਾ ਨਗਰ ਯੋਜਨਾਕਾਰ,ਜਗਦੇਵ ਸਿੰਘ ਜੂਨੀਅਰ ਸਹਾਇਕ ਭਾਸ਼ਾ ਵਿਭਾਗ,ਮਨਪਾਲ ਸਿੰਘ ਐਲ.ਏ,ਰੇਸ਼ਮ ਸਿੰਘ,ਨੀਰਜ ਕੁਮਾਰ,ਕੀਰਤੀ ਦੇਵ,ਮਨਜੀਤ ਕੌਰ ਸਟੈਨੋ,ਮਨਜੀਤ ਕੌਰ ਮਨੂੰ,ਸੁਖਵੀਰ ਕੌਰ,ਸ਼ਮਾ,ਬੇਅੰਤ ਸਿੰਘ ਡਰਾਫਟਸਮੈਨ,ਕੁਲਵਿੰਦਰ ਕੌਰ ਸਟੈਨੋ ਸਮੇਤ ਦਫਤਰੀ ਅਮਲਾ ਹਾਜ਼ਰ ਰਿਹਾ।
ਫੋਟੋ ਕੈਪਸ਼ਨ: ਜ਼ਿਲ੍ਹਾ ਭਾਸ਼ਾ ਦਫਤਰ ਦੇ ਅਧਿਕਾਰੀ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੂੰ ਪੁਸਤਕ ਭੇਂਟ ਕਰਦੇ ਹੋਏ।
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਕਰਮਚਾਰੀਆਂ ਨੂੰ ਭਾਸ਼ਾ ਐਕਟ ਬਾਰੇ ਜਾਣਕਾਰੀ ਦਿੱਤੀ ਗਈ ● ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ/ਐਲੀਮੈਂਟਰੀ ਅਤੇ ਜ਼ਿਲ੍ਹਾ ਨਗਰ ਯੋਜਨਾ ਦਫ਼ਤਰ ਦੇ ਕਰਮਚਾਰੀਆਂ ਨੂੰ ਦਿੱਤੀ ਜਾਣਕਾਰੀ
  • Title : ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਕਰਮਚਾਰੀਆਂ ਨੂੰ ਭਾਸ਼ਾ ਐਕਟ ਬਾਰੇ ਜਾਣਕਾਰੀ ਦਿੱਤੀ ਗਈ ● ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ/ਐਲੀਮੈਂਟਰੀ ਅਤੇ ਜ਼ਿਲ੍ਹਾ ਨਗਰ ਯੋਜਨਾ ਦਫ਼ਤਰ ਦੇ ਕਰਮਚਾਰੀਆਂ ਨੂੰ ਦਿੱਤੀ ਜਾਣਕਾਰੀ
  • Posted by :
  • Date : मई 18, 2022
  • Labels :
  • Blogger Comments
  • Facebook Comments

0 comments:

एक टिप्पणी भेजें

Top