ਭਾਜਪਾ ਪੰਜਾਬ ਦੇ ਬੁਲਾਰੇ ਦਰਸ਼ਨ ਨੈਣੇਵਾਲ ਨੇ ਕੀਤਾ ਸੁਨੀਲ ਜਾਖੜ ਦਾ ਸਵਾਗਤ ਆਜ਼ਾਦ ਸੋਚ, 20 ਮਈ ਬਰਨਾਲਾ ( ਸੁਖਵਿੰਦਰ ਸਿੰਘ ਭੰਡਾਰੀ/ਕੇਸ਼ਵ ਵਰਦਾਨ ਪੁੰਜ ) ਭਾਰਤੀ ਭਾਰਤੀ ਜਨਤਾ ਪੰਜਾਬ ਦੇ ਬੁਲਾਰੇ ਅਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਦਰਸ਼ਨ ਸਿੰਘ ਨੈਣੇਵਾਲ ਨੇ ਸੁਨੀਲ ਜਾਖੜ ਦਾ ਭਾਰਤੀ ਜਨਤਾ ਪਾਰਟੀ ਸ਼ਾਮਲ ਹੋਣ ਤੇ ਜ਼ੋਰਦਾਰ ਸਵਾਗਤ ਕੀਤਾ ਹੈ । ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ ਤੇ ਉਨ੍ਹਾਂ ਸੁਨੀਲ ਜਾਖੜ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹੀ ਸਹੀ ਆਦਮੀ ਸਹੀ ਪਾਰਟੀ ਵਿੱਚ ਸ਼ਾਮਲ ਹੋਇਆ ਹੈ ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੇ ਪੰਜਾਬ ਦੇ ਸਿਆਸੀ ਸਮੀਕਰਨ ਵਿੱਚ ਬਹੁਤ ਵੱਡਾ ਬਦਲਾਅ ਆਏਗਾ ਅਤੇ ਇਸ ਦੇ ਨਾਲ ਹੀ ਪੰਜਾਬ ਅੰਦਰ ਭਾਈਚਾਰਕ ਸਾਂਝ ਮਜ਼ਬੂਤ ਹੋਏਗੀ। ਉਨ੍ਹਾਂ ਕਿਹਾ ਕਿ
ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਨਾਲੋਂ ਪੰਜ ਦਹਾਕੇ ਤੋਂ ਵੀ ਵੱਧ ਸਮੇਂ ਦੀ ਸਾਂਝ ਨੂੰ ਤੋੜਦਿਆਂ ਭਾਜਪਾ ਵਿਚ ਇਸ ਕਰਕੇ ਸ਼ਾਮਲ ਹੋਏ ਕਿਉਂਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਗਿਆ ਬਲਕਿ ਉਨ੍ਹਾਂ ਦਾ ਹੱਕ ਮਾਰਿਆ ਗਿਆ। ਬੀਜੇਪੀ ਦੇ ਬੁਲਾਰੇ ਦਰਸ਼ਨ ਸਿੰਘ ਨੈਣੇਵਾਲ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਪਰ ਇਕੋ ਪਰਿਵਾਰ ਦਾ ਗ਼ਲਬਾ ਹੈ ਇਹ ਪਾਰਟੀ ਵਿੱਚ ਸਹੀ ਵਿਅਕਤੀਆਂ ਨੂੰ ਮਾਣ ਸਤਿਕਾਰ ਨਹੀਂ ਦਿੱਤਾ ਜਾਂਦਾ ਜਿਸ ਦੀ ਉਦਾਹਰਣ ਸੁਨੀਲ ਜਾਖੜ ਅਤੇ ਕਾਂਗਰਸ ਦੇ ਕਈ ਹੋਰ ਸੀਨੀਅਰ ਆਗੂ ਹਨ ਜਿਹੜੇ ਕਿ ਕਾਂਗਰਸ ਪਾਰਟੀ ਨੂੰ ਛੱਡ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਆਪਣੀ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਵਿੱਚ ਲਗਾ ਦਿੱਤੀ ਪ੍ਰੰਤੂ ਫਿਰ ਵੀ ਫਿਰ ਵੀ ਉਸ ਨੂੰ ਪਾਰਟੀ ਵੱਲੋਂ ਮਾਣ ਸਤਿਕਾਰ ਨਹੀਂ ਦਿੱਤਾ ਗਿਆ। ਸੋ ਕੇਵਲ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਹੜੀ ਕਿ ਹਰ ਆਗੂ ਅਤੇ ਵਰਕਰ ਨੂੰ ਉਸ ਦਾ ਬਣਦਾ ਮਾਣ ਸਤਿਕਾਰ ਦਿੰਦੀ ਹੈ
0 comments:
एक टिप्पणी भेजें