ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਅਤੇ ਕੇਜਰੀਵਾਲ ਜ਼ਿੰਮੇਵਾਰ - ਦਰਸ਼ਨ ਨੈਣੇਵਾਲ ,30 ਮਈ , ਬਰਨਾਲਾ ( ਡਾ ਰਾਕੇਸ ਪੁੰਜ) ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਅਤੇ ਬਠਿੰਡਾ ਜ਼ਿਲ੍ਹੇ ਦੇ ਇੰਚਾਰਜ਼ ਦਰਸ਼ਨ ਸਿੰਘ ਨੈਣੇਵਾਲ ਨੇ ਸਿੱਧੂ ਮੂਸੇਵਾਲ ਦੀ ਹੱਤਿਆ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲ ਦੀ ਮੌਤ ਲਈ ਪੰਜਾਬ ਸਰਕਾਰ ਅਤੇ ਕੇਜਰੀਵਾਲ ਜ਼ਿੰਮੇਵਾਰ ਹੈ । ਉਨ੍ਹਾਂ ਕਿਹਾ ਕਿ ਜਦੋਂ ਸਿੱਧੂ ਮੂਸੇਵਾਲਾ ਅਤੇ ਉਸ ਦੇ ਪਰਿਵਾਰ ਨੂੰ ਪਹਿਲਾਂ ਹੀ ਧਮਕੀਆਂ ਮਿਲ ਰਹੀਆਂ ਸਨ ਅਤੇ ਇੰਟੈਲੀਜੈਂਸ ਬਿਊਰੋ ਨੇ ਆਪਣੀ ਰਿਪੋਰਟ ਚ ਵੀ ਕਿਹਾ ਸੀ ਕਿ ਸਿੱਧੂ ਮੂਸੇਵਾਲਾ ਦੀ ਜਾਨ ਨੂੰ ਗੈਂਗਸਟਰਾਂ ਅਤੇ ਵਿਰੋਧੀਆਂ ਵੱਲ੍ਹੋਂ ਖਤਰਾ ਹੈ ਤਾਂ ਫਿਰ ਹੋਰ ਸੁਰੱਖਿਆ ਦੇਣ ਦੀ ਬਜਾਏ ਪੰਜਾਬ ਸਰਕਾਰ ਨੇ ਪਹਿਲਾਂ ਵਾਲੀ ਸੁਰੱਖਿਆ ਵੀ ਘਟਾ ਦਿੱਤੀ ਤੇ ਇਸ ਤਰ੍ਹਾਂ ਕਾਤਲਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਕਿ ਤੁਸੀਂ ਆਪਣਾ ਕੰਮ ਬੇਖੌਫ਼ ਹੋ ਕੇ ਕਰ ਸਕਦੇ ਹੋ । ਉਨ੍ਹਾਂ ਕਿਹਾ ਕਿ ਖੂਫ਼ੀਆ ਰਿਪੋਰਟਾਂ ਦੇ ਆਧਾਰ ਤੇ ਕਿਸੇ ਨੂੰ ਦਿੱਤੀ ਗਈ ਸੁਰੱਖਿਆ ਸੰਬੰਧੀ ਸੂਚਨਾਂ ਨੂੰ ਜਨਤਕ ਕਰਨਾ ਗੈਰ-ਕਾਨੂੰਨੀ ਹੈ। ਸਿੱਧੂ ਮੂਸੇਵਾਲ ਦੇ ਕਤਲ ਦੇ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਨੂੰ ਨੈਤਿਕ ਆਧਾਰ ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਿਸੇ ਕੌਮੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ ਤਾਂ ਕਿ ਅਸਲੀਅਤ ਸਾਹਮਣੇ ਆ ਸਕੇ। ਭਾਜਪਾ ਬੁਲਾਰੇ ਦਰਸ਼ਨ ਸਿੰਘ ਨੈਣੇਵਾਲ ਨੇ ਕਿਹਾ ਕਿ ਪੰਜਾਬ ਦੇ ਅੰਦਰ ਅਮਨ ਕਾਨੂੰਨ ਦੀ ਹਾਲਤ ਬਹੁਤ ਖ਼ਰਾਬ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਦੇ ਅੰਦਰ ਕਤਲ ਹੋ ਰਹੇ ਹਨ , ਉਥੇ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਲੁੱਟਾਂ ਖੋਹਾਂ ਅਤੇ ਚੋਰੀਆਂ ਹੋ ਰਹੀਆਂ ਹਨ । ਪੰਜਾਬ ਅੰਦਰ ਆਮ ਨਾਗਰਿਕਾਂ ਦੀ ਜਾਨ ਸੁਰੱਖਿਅਤ ਨਹੀਂ ਹੈ ਬਲਕਿ ਉਨ੍ਹਾਂ ਚ ਡਰ ਅਤੇ ਖੋਫ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅੰਦਰ ਹਰ ਨਾਗਰਿਕ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ । ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਅੰਦਰ ਗਵਰਨਰੀ ਰਾਜ ਲਾਗੂ ਕੀਤਾ ਜਾਵੇ ਕਿਉਂਕਿ ਪੰਜਾਬ ਸਰਕਾਰ ਅਮਨ ਕਾਨੂੰਨ ਨੂੰ ਕਾਇਮ ਰੱਖਣ ਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ । ਇਸ ਸਮੇਂ ਉਨ੍ਹਾਂ ਦੇ ਨਾਲ ਸੁਰਜੀਤ ਸਿੰਘ ਸ਼ਹਿਣਾ, ਬੂਟਾ ਸਿੰਘ ਭਦੌੜ, ਰਿੰਕਲ ਖਾਨ, ਨਛੱਤਰ ਸਿੰਘ ਨੈਣੇਵਾਲ , ਗੁਰਮੀਤ ਸਿੰਘ ਢਿੱਲੋਂ ਅਤੇ ਮੁਕੇਸ਼ ਸ਼ਰਮਾ ਆਦਿ ਹਾਜ਼ਰ ਸਨ
ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਅਤੇ ਕੇਜਰੀਵਾਲ ਜ਼ਿੰਮੇਵਾਰ - ਦਰਸ਼ਨ ਨੈਣੇਵਾਲ
- Title : ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਅਤੇ ਕੇਜਰੀਵਾਲ ਜ਼ਿੰਮੇਵਾਰ - ਦਰਸ਼ਨ ਨੈਣੇਵਾਲ
- Posted by :
- Date : मई 30, 2022
- Labels :
0 comments:
एक टिप्पणी भेजें