---ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਜ਼ਮੀਨ ਮਾਲਕ ਖੂਹ/ ਬੋਰ ਪੁੱਟਣ ਤੋਂ ਪਹਿਲਾਂ ਲੈਣ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਇਜਾਜ਼ਤ
--ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਖੱਡ ਪੁੱਤਾਂ ਸਬੰਧੀ ਹੁਕਮ ਜਾਰੀ
--ਕੋਈ ਵੀ ਏਜੰਸੀ ਬਿਨਾ ਰਜਿਸਟ੍ਰੇਸ਼ਨ/ਲਿਖਤੀ ਪ੍ਰਵਾਨਗੀ ਬਗੈਰ ਖੂਹ/ਬੋਰ ਨਹੀਂ ਲਗਾਵੇਗੀ
ਡਾ. ਹਰੀਸ਼ ਨਈਅਰ, ਆਈ.ਏ.ਐਸ, ਜਿਲ੍ਹਾ ਮੈਜਿਸਟਰੇਟ, ਬਰਨਾਲਾ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾਂ ਲੈਣ ਵਾਲੀ ਇਜਾਜ਼ਤ ਬਾਰੇ ਹੁਕਮ ਜਾਰੀ ਕੀਤੇ ਹਨ।
ਉਹਨਾਂ ਕਿਹਾ ਕਿ ਖੂਹ/ਬੋਰ ਲਗਾਉਣ ਤੋਂ 15 ਦਿਨ ਪਹਿਲਾਂ ਸਬੰਧਤ ਵਿਅਕਤੀ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖਤੀ ਤੌਰ ਤੇ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਖੂਹ/ਬੋਰ ਲਗਾਉਣ/ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ, ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਪੇਂਡੂ ਖੇਤਰਾਂ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬਰਨਾਲਾ ਅਤੇ ਸ਼ਹਿਰੀ ਖੇਤਰਾਂ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਬਰਨਾਲਾ ਪਾਸੋਂ ਅਪਣੀ ਰਜਿਸਟ੍ਰੇਸ਼ਨ ਕਰਾਉਣਗੀਆਂ। ਜਿਸਦੀ ਸੂਚਨਾਂ ਜ਼ਿਲ੍ਹਾ ਮੈਜਿਸਟ੍ਰੇਟ ਪਾਸ ਦੇਣ ਲਈ ਸਬੰਧਤ ਵਿਭਾਗ ਜਿੰਮੇਵਾਰ ਹੋਵੇਗਾ ਅਤੇ ਕੋਈ ਵੀ ਏਜੰਸੀ ਬਿਨਾ ਰਜਿਸਟ੍ਰੇਸ਼ਨ/ਲਿਖਤੀ ਪ੍ਰਵਾਨਗੀ, ਖੂਹ/ਬੋਰ ਨਹੀਂ ਲਗਾਵੇਗੀ।
ਖੂਹ/ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਬੋਰ ਲਗਵਾਉਣ ਵਾਲਾ ਮਾਲਕ ਖੂਹ/ਬੋਰ ਲਗਾਉਂਣ ਵਾਲੀ ਏਜੰਸੀ ਦਾ ਪਤਾ ਅਤੇ ਆਪਣਾ ਪੂਰਾ ਪਤਾ ਸਾਇਨ ਬੋਰਡ 'ਤੇ ਲਿਖਵਾਏਗਾ।
ਉਹਨਾਂ ਸਪਸ਼ਟ ਕੀਤਾ ਕਿ ਖੂਹ/ਬੋਰ ਦੀ ਖੁਦਾਈ ਸਮੇਂ ਕੰਡਿਆਲੀ ਤਾਰ ਜਾਂ ਕੋਈ ਉਚਿੱਤ ਬੈਰੀਕੇਟ ਲਗਾਉਣਾ ਅਤਿ ਜ਼ਰੂਰੀ ਹੈ. ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ਤੇ ਜਮੀਨ ਦੇ ਪੱਧਰ ਤੋਂ ਉਪਰ—ਥੱਲੇ ਸੀਮਿੰਟ ਅਤੇ ਕੰਕਰੀਟ ਦਾ ਨਿਸ਼ਚਿਤ ਪਲੇਟ ਫਾਰਮ ਬਣਾਇਆ ਜਾਵੇ. ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ—ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ/ਬੋਰ ਨੂੰ ਖੁੱਲਾ ਨਹੀਂ ਛੱਡੇਗਾ। ਖੂਹ/ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ ਮਿੱਟੀ ਨਾਲ ਚੰਗੀ ਤਰ੍ਹਾਂ ਭਰ ਦੇਣਾ ਯਕੀਨੀ ਬਣਾਏਗਾ।
ਨਕਾਰਾ/ਬੰਦ ਪਏ ਖੂਹ ਨੂੰ ਚੀਕਨੀ ਮਿੱਟੀ/ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨਾ ਯਕੀਨੀ ਬਣਾਏਗਾ। ਖੂਹ/ਬੋਰ ਦੀ ਖੁਦਾਈ ਦਾ ਕੰਮ ਮੁਕੰਮਲ ਹੋਣ ਤੇ ਜਮੀਨ ਦੀ ਸਥਿਤੀ ਪਹਿਲਾਂ ਵਾਲੀ ਬਹਾਲ ਹੋਣੀ ਜਰੂਰੀ ਹੋਵੇਗੀ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਬਰਨਾਲਾ ਸਾਰੇ ਜਿਲ੍ਹੇ ਦੇ ਬੋਰ/ਖੂਹਾਂ ਦੀ ਸੂਚਨਾਂ ਸਰਪੰਚਾਂ ਪਾਸੋਂ ਇੱਕਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣਗੇ।
ਇਹ ਹੁਕਮ 24 ਜੁਲਾਈ 2022 ਤੱਕ ਜਿਲ੍ਹਾ ਬਰਨਾਲਾ ਅੰਦਰ ਲਾਗੂ ਰਹੇਗਾ।
0 comments:
एक टिप्पणी भेजें