ਬਰਨਾਲਾ (ਡਾ ਰਾਕੇਸ਼ ਪੁੰਜ/ ਕੇਸ਼ਵ ਵਰਦਾਨ ਪੁੰਜ) ਬੀ ਜੇ ਪੀ ਪੰਜਾਬ ਦੇ ਬੁਲਾਰੇ ਅਤੇ ਭਾਜਪਾ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਦਰਸ਼ਨ ਨੈਣੇਵਾਲ ਨੇ ਕਿਹਾ ਕਿ ਵਧਦੀ ਮਹਿੰਗਾਈ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਪੈਟਰੋਲ ਤੇ ਐਕਸਾਈਜ਼ ਡਿਊਟੀ ਘਟਾ ਕੇ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਸਸਤਾ ਹੋ ਗਿਆ ਹੈ । ਉਨ੍ਹਾਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪੁਰਜੋਰ ਸਵਾਗਤ ਕਰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਲਏ ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ ਖ਼ਜ਼ਾਨੇ ਤੇ ਲਗਪਗ ਇੱਕ ਲੱਖ ਕਰੋੜ ਰੁਪਏ ਦਾ ਸਾਲਾਨਾ ਬੋਝ ਪਵੇਗਾ । ਭਾਜਪਾ ਪੰਜਾਬ ਦੇ ਬੁਲਾਰੇ ਦਰਸ਼ਨ ਨੈਣੇਵਾਲ ਨੇ ਕਿਹਾ ਕਿ ਸੂਬਿਆਂ ਨੂੰ ਵੀ ਵੈਟ ਚ ਕਟੌਤੀ ਕਰਕੇ ਜਨਤਾ ਨੂੰ ਰਾਹਤ ਦੇਣੀ ਚਾਹੀਦੀ ਹੈ ਇਸਦੇ ਨਾਲ ਹੀ ਕੇਂਦਰ ਸਰਕਾਰ ਨੇ ਗੈਸ ਸਿਲੰਡਰ ਘਰੇਲੂ ਦੋ ਸੌ ਰੁਪਏ ਪ੍ਰਤੀ ਸਿਲੰਡਰ ਸਸਤਾ ਕਰ ਦਿੱਤਾ ਗਿਆ ਹੈ ਜਿਸ ਨਾਲ ਆਮ ਲੋਕਾਂ ਲੋਕਾਂ ਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੇਗੀ। ਇਸ ਸਕੀਮ ਤਹਿਤ ਹਰ ਪਰਿਵਾਰ ਨੂੰ ਬਾਰ੍ਹਾਂ ਸਿਲੰਡਰ ਸਾਲ ਦੇ ਦੌਰਾਨ ਮਿਲਣਗੇ ਤੇ ਲਗਪਗ ਨੌੰ ਕਰੋੜ ਲਾਭਪਾਤਰੀਆਂ ਨੂੰ ਫ਼ਾਇਦਾ ਹੋਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਪੈਟਰੋਲ ਉਪਰ ਵੈਟ ਚ ਕਟੌਤੀ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਵੀ ਮਹਿੰਗਾਈ ਤੋਂ ਰਾਹਤ ਮਿਲ ਸਕੇ । ਇਸ ਸਮੇਂ ਉਨ੍ਹਾਂ ਨਾਲ ਸੁਰਜੀਤ ਸਿੰਘ ਸ਼ਹਿਣਾ, ਬੂਟਾ ਸਿੰਘ ਭਦੌੜ, ਰਿੰਕਲ ਖਾਨ , ਨਛੱਤਰ ਸਿੰਘ ਨੈਣੇਵਾਲ, ਗੁਰਮੀਤ ਸਿੰਘ ਢਿੱਲੋਂ ਅਤੇ ਮੁਕੇਸ਼ ਸ਼ਰਮਾ ਆਦਿ ਹਾਜ਼ਰ ਸਨ।
ਪੈਟਰੋਲ ਅਤੇ ਡੀਜ਼ਲ ਸਸਤਾ ਹੋਣ ਨਾਲ ਲੋਕਾਂ ਨੂੰ ਮਿਲੇਗੀ ਮਹਿੰਗਾਈ ਤੋਂ ਰਾਹਤ - ਦਰਸ਼ਨ ਨੈਣੇਵਾਲ
- Title : ਪੈਟਰੋਲ ਅਤੇ ਡੀਜ਼ਲ ਸਸਤਾ ਹੋਣ ਨਾਲ ਲੋਕਾਂ ਨੂੰ ਮਿਲੇਗੀ ਮਹਿੰਗਾਈ ਤੋਂ ਰਾਹਤ - ਦਰਸ਼ਨ ਨੈਣੇਵਾਲ
- Posted by :
- Date : मई 22, 2022
- Labels :
0 comments:
एक टिप्पणी भेजें