ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ਼ ਇੰਡੀਆ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ
ਬਰਨਾਲਾ(ਕੇਸ਼ਵ ਵਰਦਾਨ ਪੰਜ) ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਜ਼ਿਲ੍ਹਾ ਇਕਾਈ ਬਰਨਾਲਾ ਦੇ ਦਫ਼ਤਰ ਦਾ ਉਦਘਾਟਨ ਨੇੜੇ ਐਚ ਡੀ ਐਫ਼ ਸੀ ਬੈਂਕ, ਪੱਕਾ ਕਾਲਜ਼ ਰੋਡ ਬਰਨਾਲਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਕੌਮੀ ਪ੍ਰਧਾਨ ਸੁਖਨਾਮ ਸਿੰਘ ਕਾਹਲੋਂ ਅਤੇ ਕੌਮੀ ਚੇਅਰਮੈਨ ਡਾ ਰਾਕੇਸ਼ ਪੁੰਜ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਕੌਮੀ ਪ੍ਰਧਾਨ ਨੇ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ਼ ਇੰਡੀਆ 22 ਰਾਜਾਂ ਅੰਦਰ ਸਫ਼ਲਤਾਪੂਰਵਕ ਕੰਮ ਰਹੀ ਹੈ ਅਤੇ ਇਨ੍ਹਾਂ ਰਾਜਾਂ ਅੰਦਰ ਪੂਰਨ ਤੌਰ ਤੇ ਜ਼ਿਲ੍ਹਾ ਇਕਾਈਆਂ ਗਠਿਤ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਕਿਸੇ ਵੀ ਪੱਤਰਕਾਰ ਮੈਂਬਰ ਤੋਂ ਕੋਈ ਵੀ ਚੰਦਾ ਜਾਂ ਮੈਂਬਰਸ਼ਿਪ ਮੈਂਬਰਸ਼ਿਪ ਫ਼ੀਸ ਨਹੀਂ ਲਈ ਜਾਂਦੀ। ਉਨ੍ਹਾਂ ਐਸੋਸੀਏਸ਼ਨ ਦੇ ਜਥੇਬੰਦਕ ਢਾਂਚੇ ਬਾਰੇ ਵੀ ਵਿਸਥਾਰ ਚ ਜਾਣਕਾਰੀ ਦਿੱਤੀ। ਕੌਮੀ ਪ੍ਰਧਾਨ ਨੇ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਇੱਕਮੁੱਠ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ । ਇਸ ਦੌਰਾਨ ਐਸੋਸੀਏਸ਼ਨ ਦੇ ਕੌਮੀ ਚੇਅਰਮੈਨ ਡਾ ਰਕੇਸ਼ ਪੁੰਜ ਨੇ ਵੀ ਪੱਤਰਕਾਰਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਸਮੂਹ ਪੱਤਰਕਾਰਾਂ ਨੂੰ ਜਰਨਲਿਸਟ ਐਸੋਸੀਏਸ਼ਨ ਆਫ਼ ਇੰਡੀਆ ਦੇ ਮੈਂਬਰ ਬਣਨ ਲਈ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਏਕਤਾ ਦੇ ਨਾਲ ਹੀ ਅਸੀਂ ਪ੍ਰੈੱਸ ਦੀ ਆਜ਼ਾਦੀ ਨੂੰ ਬਰਕਰਾਰ ਰੱਖ ਸਕਦੇ ਹਾਂ। ਇਸ ਦੌਰਾਨ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਚੌਹਾਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਜਿਲ੍ਹਾ ਇਕਾਈ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ੍ ਕੌਮੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਜੀ ਆਇਆਂ ਕਿਹਾ ਅਤੇ ਬਰਨਾਲਾ ਪਹੁੰਚਣ ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਸਰਬਸੰਮਤੀ ਨਾਲ ਬਰਨਾਲਾ ਜ਼ਿਲ੍ਹੇ ਚ ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ਼ ਇੰਡੀਆ ਦੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਚ ਕੋਰ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਮਾਲਵਾ ਜ਼ੋਨ ਦੇ ਪ੍ਰਧਾਨ ਅਵਤਾਰ ਸਿੰਘ ਕੌਲੀ , ਜਨਕ ਰਾਜ ਗੋਇਲ ,ਅਵਤਾਰ ਸਿੰਘ ਫਰਵਾਹੀ, ਰਾਜੀਵ ਸ਼ਰਮਾ, ਆਦਿ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਸਨ
0 comments:
एक टिप्पणी भेजें