ਸੇਵਾ ਭਾਰਤੀ ਉੱਤਮ ਜਨ ਸੇਵਾ ਸਦਨ ਸਕੂਲ ਬਰਨਾਲਾ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ ਬਰਨਾਲਾ (ਡਾ ਰਾਕੇਸ਼ ਪੁੰਜ/ਕੇਸ਼ਵ ਵਰਦਾਨ ਪੁੰਜ) ਸੇਵਾ ਭਾਰਤੀ ਸਕੂਲ ਵਿਖੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਚ ਸਕੂਲ ਦਾ ਸਮੂਹ ਸਟਾਫ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਹੋਏ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪ੍ਰਧਾਨ ਸੁਭਾਸ਼ ਮੱਕੜਾ ਨੇ ਕਿਹਾ ਕਿ ਬੱਚਿਆਂ ਦੀ ਚੰਗੇਰੀ ਸਿੱਖਿਆ, ਚੰਗੀ ਸ਼ਖ਼ਸੀਅਤ ਦੀ ਉਸਾਰੀ ਅਤੇ ਚੰਗੇ ਸੰਸਕਾਰਾਂ ਲਈ ਮਾਪਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ । ਸਕੂਲ ਦੇ ਵਿੱਤ ਸਕੱਤਰ ਸੁਭਾਸ਼ ਚੰਦ ਧਨੌਲਾ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਮੇਂ ਸਿਰ ਸਕੂਲ ਭੇਜਣ । ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਬੱਚਿਆਂ ਦੀ ਬਿਹਤਰੀ ਦੇ ਲਈ ਆਪੋ ਆਪਣੇ ਸੁਝਾਓ ਪੇਸ਼ ਕੀਤੇ। ਸਕੂਲ ਦੇ ਜਨਰਲ ਸਕੱਤਰ ਮੁਨੀਸ਼ ਬਾਂਸਲ ਨੇ ਬੱਚਿਆਂ ਦੇ ਮਾਪਿਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਵਿਦਿਆਰਥੀਆਂ ਦੇ ਮਾਪੇ ਸਕੂਲ ਸਟਾਫ਼ ਅਤੇ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਦਿੰਦੇ ਰਹਿਣਗੇ। ਸਭਨਾਂ ਨੂੰ ਚਾਹ ਪਾਣੀ ਪਿਲਾਇਆ ਗਿਆ।
ਸੇਵਾ ਭਾਰਤੀ ਉੱਤਮ ਜਨ ਸੇਵਾ ਸਦਨ ਸਕੂਲ ਬਰਨਾਲਾ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ
- Title : ਸੇਵਾ ਭਾਰਤੀ ਉੱਤਮ ਜਨ ਸੇਵਾ ਸਦਨ ਸਕੂਲ ਬਰਨਾਲਾ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ
- Posted by :
- Date : मई 13, 2022
- Labels :
0 comments:
एक टिप्पणी भेजें