Home > Untagged ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਿਆਂ ਦੇ ਵਿਕਾਸ ਕੰਮਾਂ ਦੀ ਜ਼ਿੰਮੇਵਾਰੀ ਵੱਖ ਵੱਖ ਮੰਤਰੀਆਂ ਨੂੰ ਸੌਂਪੀ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਿਆਂ ਦੇ ਵਿਕਾਸ ਕੰਮਾਂ ਦੀ ਜ਼ਿੰਮੇਵਾਰੀ ਵੱਖ ਵੱਖ ਮੰਤਰੀਆਂ ਨੂੰ ਸੌਂਪੀ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਿਆਂ ਦੇ ਵਿਕਾਸ ਕੰਮਾਂ ਦੀ ਜ਼ਿੰਮੇਵਾਰੀ ਵੱਖ ਵੱਖ ਮੰਤਰੀਆਂ ਨੂੰ ਸੌਂਪੀ ਬਰਨਾਲਾ,17 ਜੁਲਾਈ (ਸੁਖਵਿੰਦਰ ਸਿੰਘ ਭੰਡਾਰੀ) ਪੰਜਾਬ ਅੰਦਰ ਚੱਲ ਰਹੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੰਤਰੀਆਂ ਨੂੰ ਵੱਖ ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਲੋਕ ਭਲਾਈ ਅਤੇ ਵਿਕਾਸ ਮੁਖੀ ਸਰਕਾਰੀ ਸਕੀਮਾਂ ਦਾ ਲਾਭ ਸਬੰਧਿਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ, ਜਿਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਾਈ ਡਿਊਟੀ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮਲੇਰਕੋਟਲਾ ਤੇ ਬਰਨਾਲਾ ਦੇ ਵਿਕਾਸ ਕਾਰਜਾਂ ਦੇ ਇੰਚਾਰਜ ਹੋਣਗੇ। Title : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਿਆਂ ਦੇ ਵਿਕਾਸ ਕੰਮਾਂ ਦੀ ਜ਼ਿੰਮੇਵਾਰੀ ਵੱਖ ਵੱਖ ਮੰਤਰੀਆਂ ਨੂੰ ਸੌਂਪੀ Posted by : Visit www.hindi.men for more Date : जुलाई 17, 2022 Labels :
0 comments:
एक टिप्पणी भेजें