ਸੰਸਥਾਗਤ ਜਣੇਪੇ ਕਰਵਾਉਣ 'ਚ ਸਿਹਤ ਵਿਭਾਗ ਬਰਨਾਲਾ ਪੰਜਾਬ ਭਰ ਵਿੱਚੋਂ ਤੀਸਰੇ ਸਥਾਨ 'ਤੇ
ਸੁਖਵਿੰਦਰ ਸਿੰਘ ਭੰਡਾਰੀ,ਬਰਨਾਲਾ, 16 ਜੁਲਾਈ
ਨੈਸ਼ਨਲ ਫੈਮਿਲੀ ਹੈਲਥ ਸਰਵੇ 'ਤੇ ਆਧਾਰਿਤ ਰਿਪੋਰਟ ਅਨੁਸਾਰ ਜ਼ਿਲ੍ਹਾ ਬਰਨਾਲਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪੇ ਕਰਵਾਉਣ ਲਈ ਪੰਜਾਬ ਭਰ ਵਿੱਚੋਂ ਤੀਸਰੇ ਨੰਬਰ 'ਤੇ ਆਇਆ ਹੈ , ਜੋ ਕਿ ਸਿਹਤ ਵਿਭਾਗ ਬਰਨਾਲਾ ਵੱਲੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਜ਼ੱਚਾ ਬੱਚਾ ਸਿਹਤ ਸੇਵਾਵਾਂ ਦੀ ਅਹਿਮ ਪ੍ਰਾਪਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਸਿਹਤ ਵਿਭਾਗ ਬਰਨਾਲਾ ਵੱਲੋਂ ਜੱਚਾ-ਬੱਚਾ ਦੀ ਸਿਹਤ ਸੰਭਾਲ਼ ਪ੍ਰਤੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।
ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਹੀਨੇ ਦੀ ਹਰੇਕ 9 ਤਰੀਕ ਨੂੰ ਜ਼ੱਚਾ ਬੱਚਾ ਦੀ ਸਿਹਤ ਜਾਂਚ ਅਤੇ ਜਾਗਰੂਕਤਾ ਲਈ "ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਤਵ ਅਭਿਆਨ ਤਹਿਤ" ਵਿਸ਼ੇਸ਼ ਜਾਂਚ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਜਣੇਪਾ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਪ੍ਰਾਪਤੀ ਦਾ ਸਿਹਰਾ ਸਮੂਹ ਡਾਕਟਰ ਸਾਹਿਬਾਨ , ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਹਨਤ ਅਤੇ ਲਗਨ ਨੂੰ ਜਾਂਦਾ ਹੈ ਅਤੇ ਸਿਹਤ ਵਿਭਾਗ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਹਰੇਕ ਸਿਹਤ ਸੇਵਾਵਾਂ ਲਈ ਹਮੇਸ਼ਾ ਵਚਨਬੱਧ ਹੈ।
0 comments:
एक टिप्पणी भेजें