'ਹਰ ਘਰ ਤਿਰੰਗਾ' ਤਹਿਤ ਫਲੈਗ ਕੋਡ ਬਾਰੇ ਦਿੱਤੀ ਜਾਣਕਾਰੀ
----ਡਿਪਟੀ ਕਮਿਸ਼ਨਰ ਵੱਲੋਂ ਵਿਭਾਗੀ ਅਧਿਕਾਰੀਆਂ ਤੇ ਸਨਅਤੀ ਇਕਾਈਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ
ਬਰਨਾਲਾ, 27 ਜੁਲਾਈ
ਭਾਰਤ ਸਰਕਾਰ ਵੱਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ 13 ਤੋਂ 15 ਅਗਸਤ ਤੱਕ ਚਲਾਈ ਜਾਣ ਵਾਲੀ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਨਅਤੀ ਇਕਾਈਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 13 ਤੋਂ 15 ਅਗਸਤ ਤੱਕ 'ਹਰ ਘਰ ਤਿਰੰਗਾ' ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਜ਼ਿਲੇ ਨੂੰ ਪੰਜਾਬ ਸਰਕਾਰ ਰਾਹੀਂ ਤਿੰਨ ਆਕਾਰਾਂ ਦੇ ਤਿਰੰਗੇ ਪ੍ਰਾਪਤ ਹੋਣਗੇ। ਉਨਾਂ ਕਿਹਾ ਕਿ ਇਹ ਝੰਡੇ ਦਫਤਰਾਂ, ਫੈਕਟਰੀਆਂ, ਦੁਕਾਨਾਂ, ਘਰਾਂ ਆਦਿ 'ਤੇ ਲਗਾਏ ਜਾ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਫਲੈਗ ਕੋਡ ਵਿਚ ਵੀ ਢਿੱਲ ਦਿੱਤੀ ਗਈ ਹੈ। ਇਸ ਮੌਕੇ ਹਾਜ਼ਰੀਨ ਨੂੰ ਫਲੈਗ ਕੋਡ ਬਾਰੇ ਜਾਣੂੰ ਕਰਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਵੈਬਸਾਈਟ harghartiranga.com 'ਤੇ ਸਰਟੀਫਿਕੇਟ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਤਿਰੰਗੇ ਬਾਰੇ ਸੈਲਫੀ ਵੀ ਅਪਲੋਡ ਕੀਤੀ ਜਾ ਸਕਦੀ ਹੈ ਤਾਂ ਜੋ ਆਜ਼ਾਦੀ ਦੇ 75 ਸਾਲਾਂ ਦੇ ਜਸ਼ਨਾਂ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਸਕੇ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜੀਐਮ ਇੰਡਸਟਰੀ ਸੁਬੋਧ ਜਿੰਦਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਇੰਡਸਟਰੀ ਚੈਂਬਰ ਦੇ ਨੁਮਾਇੰਦੇ ਹਾਜ਼ਰ ਸਨ।
0 comments:
एक टिप्पणी भेजें