Contact for Advertising

Contact for Advertising

Latest News

रविवार, 24 जुलाई 2022

ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਫਰਵਾਹੀ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਬੂਟੇ।

ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਫਰਵਾਹੀ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਬੂਟੇ।   ਬਰਨਾਲਾ, 24 ਜੁਲਾਈ ( ਸੁਖਵਿੰਦਰ ਸਿੰਘ ਭੰਡਾਰੀ) ਸੂਰਿਆਵੰਸ਼ੀ ਖੱਤਰੀ ਸਭਾ (ਰਜਿ:) ਬਰਨਾਲਾ ਵੱਲੋਂ ਪਿੰਡ ਫਰਵਾਹੀ ਵਿਖੇ ਸਭਾ ਦੀ ਮੁੱਖ ਸਰਪ੍ਰਸਤ ਨੀਰਜ ਬਾਲਾ ਦਾਨੀਆ ਅਤੇ ਚੰਦਰਕਾਂਤਾ ਵਰਮਾ ਦੀ ਸਰਪ੍ਰਸਤੀ ਚ  ਗੁਰਦੁਆਰਾ ਨੌਵੀਂ ਪਾਤਸ਼ਾਹੀ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਗੁਰਦੁਆਰਾ ਸਾਹਿਬ ਵਿਖੇ 40 ਬੂਟੇ ਲਗਾਏ ਗਏ ਅਤੇ ਜਲਦੀ ਹੀ 100  ਬੂਟਾ ਹੋਰ ਲਗਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੂਰਿਆਵੰਸ਼ੀ ਖੱਤਰੀ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਕੇਵਲ 5 ਪ੍ਰਤੀਸ਼ਤ ਹਿੱਸੇ ਤੇ ਹੀ ਜੰਗਲ ਰਹਿ ਗਏ ਨੇ ਜਦਕਿ   ਰਾਸ਼ਟਰੀ ਜੰਗਲ ਨੀਤੀ ਅਨੁਸਾਰ ਪੱਧਰੀ ਜ਼ਮੀਨ ਦੇ ਉਪਰ 33 ਪ੍ਰਤੀਸ਼ਤ ਹਿੱਸੇ ਤੇ ਜੰਗਲ ਹੋਣੇ ਚਾਹੀਦੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਤਾਵਰਨ ਪ੍ਰਦੂਸ਼ਿਤ ਹੋ ਚੁੱਕਾ ਹੈ। ਵਾਤਾਵਰਨ ਅਤੇ ਪਾਣੀ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਲੋੜ ਹੈ। ਇਸ ਮੌਕੇ ਵਾਤਾਵਰਣ ਪ੍ਰੇਮੀ  ਰਾਜੇਸ਼ ਭੂਟਾਨੀ ਨੇ ਕਿਹਾ ਕਿ   ਵਾਤਾਵਰਨ ਦੀ ਸ਼ੁੱਧਤਾ ਲਈ ਹਰ ਮਨੁੱਖ ਨੂੰ ਘੱਟੋ ਘੱਟ ਪੰਜ ਬੂਟੇ ਲਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦਾ ਰੱਖ ਰਖਾਓ ਵੀ ਕਰਨਾ ਚਾਹੀਦਾ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ  ਮੁੱਖ ਸੇਵਾਦਾਰ ਬਾਬਾ ਜਸਵਿੰਦਰ ਸਿੰਘ ਨੇ ਕਿਹਾ ਕਿ ਇੱਥੇ ਜੋ ਵੀ ਬੂਟੇ ਲਗਾਏ ਗਏ ਹਨ, ਉਨ੍ਹਾਂ ਨੂੰ ਪਾਣੀ ਪਾਉਣਾ ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ । ਅਸੀਂ ਆਪਣੀ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਛੱਪੜ ਵਾਲੀ ਲਗਭਗ ਇੱਕ ਏਕੜ ਜ਼ਮੀਨ ਚ ਜੰਗਲ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਸੋ ਕਿ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਸੂਰਿਆਵੰਸ਼ੀ ਖੱਤਰੀ ਸਭਾ ਦੇ ਅਹੁਦੇਦਾਰਾਂ ਅਤੇ ਹੋਰ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਿਵਤਾਰ ਭੰਡਾਰੀ, ਬਲਜਿੰਦਰ ਭੰਡਾਰੀ, ਹੇਮਰਾਜ ਵਰਮਾ, ਪੁਸ਼ਪਿੰਦਰ ਬੱਬੂ,ਅਵਤਾਰ ਸਿੰਘ ਫਰਵਾਹੀ,  ਅਸ਼ੋਕ ਪੁਰੀ, ਚਮਕੌਰ ਸਿੰਘ ਕਾਲਾ, ਅਵਤਾਰ ਸਿੰਘ ਭਾਈ ਜੀ ਕੇ, ਮਹਿੰਦਰਪਾਲ ਗਰਗ, ਪ੍ਰੀਤਮ ਸਿੰਘ ਫੌਜੀ, ਕਰਮਜੀਤ ਸਿੰਘ ਫਰਵਾਹੀ,  ਬਖਸ਼ੀਸ਼ ਸਿੰਘ ਗ੍ਰੰਥੀ, ਸੂਰਜ ਸਿੰਘ ਸੇਵਾਦਾਰ ਆਦਿ ਨੇ ਬੂਟੇ ਲਾਉਣ ਵਿਚ ਪੂਰਨ ਯੋਗਦਾਨ ਪਾਇਆ।

ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਫਰਵਾਹੀ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਬੂਟੇ।
  • Title : ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਫਰਵਾਹੀ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਬੂਟੇ।
  • Posted by :
  • Date : जुलाई 24, 2022
  • Labels :
  • Blogger Comments
  • Facebook Comments

0 comments:

एक टिप्पणी भेजें

Top