ਧਨੌਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿੱਚ ਵਾਤਾਵਰਨ ਬਚਾਓ ਤਹਿਤ ਬੂਟੇ ਲਗਾਏ।
ਧਨੌਲਾ, (ਕੇਸ਼ਵ ਵਰਦਾਨ ਪੁੰਜ)
ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸੀ./ਸੈ.ਸੀ.) ਸਰਬਜੀਤ ਸਿੰਘ ਤੂਰ ਦੀ ਯੋਗ ਅਗਵਾਈ ਹੇਠ 'ਜਲ ਸ਼ਕਤੀ ਅਭਿਆਨ' ਤਹਿਤ ਜ਼ਿਲ੍ਹਾ ਬਰਨਾਲਾ ਦੇ ਸਮੂਹ ਸਕੂਲਾਂ ਵਿੱਚ ਸਕੂਲੀ ਬੱਚਿਆਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਸ. ਇਸ ਮਾਨਸੂਨ ਸੀਜ਼ਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿ੍ੰਸੀਪਲ ਸੀਮਾ ਰਾਣੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਕੂਲਾਂ 'ਚ ਬੂਟੇ ਲਗਾਏ ਅਤੇ ਇਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਵੀ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੀ ਯੋਗ ਅਗਵਾਈ ਵਿੱਚ ਜਲ ਸ਼ਕਤੀ ਅਭਿਆਨ ਤਹਿਤ ਬਰਨਾਲਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਜਾਣਗੇ। ਇਸ ਸਮੇਂ ਗੁਰਪ੍ਰੀਤ ਸਿੰਘ ਅਧਿਆਪਕ ਨੇ ਸੰਦੇਸ਼ ਰਾਹੀਂ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਾਨੂੰ ਬੂਟੇ ਲਗਾਉਣੇ ਹੀ ਨਹੀਂ ਸਗੋਂ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ।
ਪੁੱਤਰ ਨੂੰ ਵੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।" ਇਸ ਦੌਰਾਨ ਪ੍ਰਾਇਮਰੀ ਸਕੂਲ ਦੇ ਇੰਚਾਰਜ ਸਿਮਰਨਜੀਤ ਸਿੰਘ, ਨਰਪਿੰਦਰ ਸਿੰਘ, ਜਗਜੀਤ ਕੌਰ, ਹਰਵਿੰਦਰ ਕੌਰ, ਗੁਰਪ੍ਰੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
0 comments:
एक टिप्पणी भेजें