ਸਿਹਤ ਮੰਤਰੀ ਵੱਲੋਂ ਜ਼ਿਲਾ ਬਰਨਾਲਾ ਦੇ ਸਿਵਿਲ ਹਸਪਤਾਲ ਦਾ ਦੌਰਾ ਕੀਤਾ ਗਿਆ
ਬਰਨਾਲਾ ਵਿਖੇ ਪਹੁੰਚਣ ਉੱਤੇ ਦਿੱਤੀ ਗਈ ਸਲਾਮੀ
ਬਰਨਾਲਾ, 28 ਜੁਲਾਈ (ਸੁਖਵਿੰਦਰ ਸਿੰਘ ਭੰਡਾਰੀ)
ਸਿਹਤ ਮੰਤਰੀ, ਪੰਜਾਬ, ਸ. ਚੇਤਨ ਸਿੰਘ ਜੌੜਮਾਜਰਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਅਤੇ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਹਨਾਂ ਨੇ ਗਾਰਡ ਆਫ ਆਨਰ ਪ੍ਰਾਪਤ ਕੀਤਾ ਅਤੇ ਇਸ ਪਿਛੋਂ ਉਨ੍ਹਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚ ਕੇ ਹਸਪਤਾਲ ਵਿਚ ਆਉਣ ਵਾਲੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ।
ਹਸਪਤਾਲ ਦਾ ਦੌਰਾ ਕਰਨ ਪਿੱਛੋਂ ਸਿਹਤ ਮੰਤਰੀ ਪੰਜਾਬ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਦੱਸਿਆ ਕਿ ਹਸਪਤਾਲ ਦਾ ਸਾਰਾ ਸਟਾਫ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਜੋ ਵੀ ਡਾਕਟਰ ਜਾਂ ਉਪਕਰਨਾਂ ਦੀ ਘਾਟ ਹਸਪਤਾਲ ਵਿੱਚ ਹੈ ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ ਇੱਕ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਹੋਰ ਡਾਕਟਰਾਂ ਦੀਆਂ ਤੈਨਾਤੀਆਂ ਵੀ ਸਿਵਲ ਹਸਪਤਾਲ ਬਰਨਾਲਾ ਵਿਖੇ ਕੀਤੀਆਂ ਜਾਣਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਹਰੀਸ਼ ਨਈਅਰ, ਸਿਵਲ ਸਰਜਨ, ਬਰਨਾਲਾ ਡਾ. ਜਸਵੀਰ ਸਿੰਘ ਔਲਖ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
0 comments:
एक टिप्पणी भेजें