ਬਹੁਤ ਹੀ ਉਤਸ਼ਾਹ ਨਾਲ ਭਾਈਚਾਰਾ ਜੱਥੇਬੰਦੀ ਨਾਲ ਜੁੜ ਰਿਹਾ ਹੈ - ਰਾਮਗੜ੍ਹੀਆ
ਸਾਥੀਆਂ ਦੇ ਸਹਿਯੋਗ ਸਦਕਾ ਜੱਥੇਬੰਦੀ ਬੁਲੰਦੀਆਂ ਵੱਲ ਜਾ ਰਹੀ ਹੈ - ਸੱਗੂ
ਬਰਨਾਲਾ 6 ਅਗਸਤ (ਕੇਸ਼ਵ ਵਰਦਾਨ ਪੁੰਜ)- ਰਾਮਗੜ੍ਹੀਆ ਅਕਾਲ ਜੱਥੇਬੰਦੀ ਪੰਜਾਬ ਦੇ ਤਕਰੀਬਨ ਸੈਂਕੜੇ ਵਿਧਾਨ ਸਭਾ ਹਲਕਿਆਂ ਅੰਦਰ ਆਪਣੇ ਮੈਂਬਰ ਬਣਾ ਚੁੱਕੀ ਹੈ। ਬਹੁਤ ਹੀ ਉਤਸ਼ਾਹ ਨਾਲ ਭਾਈਚਾਰੇ ਦੇ ਪਰਿਵਾਰ ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਪਲੇਟਫਾਰਮ ਉੱਤੇ ਇਕੱਤਰਤਾ ਕਾਇਮ ਕਰ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਜੱਥੇਬੰਦੀ ਦੇ ਮੈਂਬਰਾਂ ਨਾਲ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾਂ ਮਨਾਉਣ ਲਈ ਸਲਾਹ ਮਸ਼ਵਰਾ ਕੀਤਾ ਅਤੇ ਉਨ੍ਹਾਂ ਰਾਮਗੜ੍ਹੀਆ ਬੁੰਗਿਆਂ ਸੰਬੰਧੀ ਜੱਥੇਬੰਦੀ ਦੇ ਮੈਂਬਰਾਂ ਨਾਲ ਅਗਲੀ ਵਿਉਂਤਬੰਦੀ ਸਾਂਝੀ ਕੀਤੀ ਅਤੇ ਤਿੰਨ ਜ਼ਿਲ੍ਹਿਆਂ ਦਾ ਜੋਨ ਬਣਾਇਆ ਗਿਆ, ਜਿਸ ਵਿੱਚ ਬਰਨਾਲਾ, ਸੰਗਰੂਰ ਅਤੇ ਮਾਨਸਾ ਸ਼ਾਮਲ ਹਨ। ਇਸ ਜੋਨ ਦਾ ਚੇਅਰਮੈਨ ਗੁਰਵਿੰਦਰ ਸਿੰਘ ਮਠਾੜੂ ਅਤੇ ਵਾਈਸ ਚੇਅਰਮੈਨ ਗੁਰਚਰਨ ਸਿੰਘ ਵਿਰਦੀ ਨੂੰ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਬਰਨਾਲਾ ਦਾ ਚੇਅਰਮੈਨ ਜਸਵੀਰ ਸਿੰਘ ਜੱਗਦਿਓ, ਜ਼ਿਲ੍ਹਾ ਮਾਨਸਾ ਦਾ ਚੇਅਰਮੈਨ ਜਸਵਿੰਦਰ ਸਿੰਘ ਦੇਵਗਨ, ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਧਰਮਜੀਤ ਸਿੰਘ ਜੰਡੂ ਨੂੰ ਨਿਯੁਕਤ ਕੀਤਾ ਗਿਆ ਅਤੇ ਸਾਰੇ ਨਵਨਿਯੁਕਤ ਆਗੂ ਸਹਿਬਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਕਿਹਾ ਕਿ ਸਾਰੇ ਸਾਥੀਆਂ ਦੇ ਸਹਿਯੋਗ ਸਦਕਾ ਹੀ ਅੱਜ ਜੱਥੇਬੰਦੀ ਬੁਲੰਦੀਆਂ ਵੱਲ ਜਾ ਰਹੀ ਹੈ ਅਤੇ ਸਾਰੇ ਮੈਂਬਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਲਈ ਅਪੀਲ ਵੀ ਕੀਤੀ। ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮੰਗਲ ਸਿੰਘ ਰੁਪਾਲ ਨੇ ਜ਼ਿਲ੍ਹਾ ਸੰਗਰੂਰ, ਜ਼ਿਲ੍ਹਾ ਮਾਨਸਾ ਅਤੇ ਜ਼ਿਲ੍ਹਾ ਬਰਨਾਲਾ ਤੋਂ ਪਹੁੰਚਣ ਵਾਲੇ ਜੱਥੇਬੰਦੀ ਦੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕੀਤਾ।
0 comments:
एक टिप्पणी भेजें