'ਆਪ' ਸਰਕਾਰ ਇਸ਼ਤਿਹਾਰਾਂ ਦੀ ਬਜਾਏ ਸਿਹਤ ਸਹੂਲਤਾਂ 'ਤੇ ਫੰਡਾਂ ਦੀ ਵਰਤੋਂ ਕਰੇ: ਭਾਜਪਾ
ਚੰਡੀਗੜ੍ਹ, 3 ਅਗਸਤ: ਭਾਰਤੀ ਜਨਤਾ ਪਾਰਟੀ ਨੇ ਫੰਡਾਂ ਦੀ ਘਾਟ ਕਾਰਨ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਵਿੱਚ ਨਾਕਾਮ ਰਹਿਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ 'ਆਪ' ਸਰਕਾਰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਰਗੇ ਸੂਬਿਆਂ ਵਿੱਚ ਕਰੋੜਾਂ ਰੁਪਏ ਖਰਚਣ ਦੀ ਬਜਾਏ ਉਨ੍ਹਾਂ ਵਿਅਕਤੀਗਤ ਹਸਪਤਾਲਾਂ ਦੇ ਬਕਾਏ ਕਲੀਅਰ ਕਰੇ, ਜੋ ਹੁਣ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਰਹੇ ਹਨ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਲਈ ਇਹ ਸ਼ਰਮਨਾਕ ਹੈ ਕਿ ਪੀਜੀਆਈ ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਬਕਾਇਆ ਨਾ ਦੇਣ ਕਾਰਨ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਰਿਹਾ ਹੈ।
ਡਾ. ਸ਼ਰਮਾ ਨੇ ਖੁਲਾਸਾ ਕੀਤਾ ਕਿ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਹੋਰ ਵੱਡੇ ਹਸਪਤਾਲਾਂ ਨੇ ਵੀ ਪੰਜਾਬ ਨਾਲ ਸਬੰਧਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਪਿਛਲੇ 7 ਮਹੀਨਿਆਂ ਤੋਂ ਅਦਾਇਗੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ ਅਤੇ ਸੂਬਾ ਸਰਕਾਰ ਡਿਫਾਲਟਰ ਬਣ ਗਈ ਹੈ।
ਭਾਜਪਾ ਆਗੂ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ 'ਆਪ' ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਕਾਰਨ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਨਹੀਂ ਮਿਲ ਰਿਹਾ।
ਡਾ. ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਆਪਣੇ ਘਰ ਪੱਕੇ ਕਰਨ ਤੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਚੋਣ ਲੜਨ ਲਈ ਇਸ਼ਤਿਹਾਰਾਂ 'ਤੇ ਫੰਡ ਬਰਬਾਦ ਕਰਨ ਦੀ ਬਜਾਏਬਪੀ.ਜੀ.ਆਈ ਚੰਡੀਗੜ੍ਹ ਸਮੇਤ ਹੋਰ ਹਸਪਤਾਲਾਂ ਤੋਂ ਇਲਾਜ ਨਾ ਕਰਵਾ ਰਹੇ ਪੰਜਾਬੀਆਂ ਦੀ ਸਿਹਤ ਦਾ ਖ਼ਿਆਲ ਰੱਖਣ।
0 comments:
एक टिप्पणी भेजें