ਪੰਜਾਬ ਸਰਕਾਰ ਕੋਲ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਲਈ ਪੈਸਾ ਹੈ, ਮੁਲਾਜ਼ਮਾਂ ਦੀਆਂ ਤਨਖਾਹਾਂ ਲਈ ਨਹੀਂ: ਭਾਜਪਾ
ਚੰਡੀਗੜ੍ਹ, : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਨਾਕਾਮ ਰਹਿਣ ਲਈ ਨਿਖੇਧੀ ਕੀਤੀ ਹੈ। ਭਾਜਪਾ ਨੇ ਕਿਹਾ ਕਿ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਪੂਰੀਆਂ ਕਰਨ ਲਈ ਸਰਕਾਰ ਕੋਲ ਪੈਸਾ ਹੈ, ਪਰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਸੂਬਾ ਸਰਕਾਰ ਆਪਣੇ ਸਟਾਫ਼ ਦੀ ਤਨਖਾਹ ਨਾ ਦੇ ਸਕੀ ਹੋਵੇ।
ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਸਰਕਾਰ ਪੂਰੀ ਤਰ੍ਹਾਂ ਦੀਵਾਲੀਆ ਹੋ ਚੁੱਕੀ ਹੈ। ਇਹ ਸਰਕਾਰ ਦੇ ਵਿੱਤੀ ਕੁਪ੍ਰਬੰਧ ਨੂੰ ਪੂਰੀ ਤਰ੍ਹਾਂ ਦਰਸਾਉਂਦਾ ਹੈ।
ਡਾ. ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਅਰਵਿੰਦ ਕੇਜਰੀਵਾਲ ਦੇ ਜਾਲ ਵਿਚ ਨਾ ਆਉਣ, ਜੋ ਪੰਜਾਬ ਸਰਕਾਰ ਦੇ ਖ਼ਰਚੇ 'ਤੇ ਆਪਣੀਆਂ ਸਿਆਸੀ ਇੱਛਾਵਾਂ ਪੂਰੀਆਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਹੈਰਾਨੀ ਵਾਲੀ ਗੱਲ ਨਹੀਂ ਕਿ ਪੰਜਾਬ ਦੀ 'ਆਪ' ਸਰਕਾਰ ਕੋਲ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਰਗੇ ਚੁਣਾਵੀ ਸੂਬਿਆ ਵਿੱਚ ਇਸ਼ਤਿਹਾਰਾਂ 'ਤੇ ਬਰਬਾਦ ਕਰਨ ਲਈ ਕਈ ਸੌ ਕਰੋੜ ਰੁਪਏ ਹਨ, ਪਰ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ।
ਭਾਜਪਾ ਆਗੂ ਨੇ ਜ਼ਿਕਰ ਕੀਤਾ ਕਿ ਕੇਜਰੀਵਾਲ ਮਾਨ ਨੂੰ ਪੰਜਾਬ ਦੇ ਖਜ਼ਾਨੇ ਦੀ ਕੀਮਤ 'ਤੇ ਹੈਲੀਕਾਪਟਰ ਇਸਤੇਮਾਲ ਕਰਨ ਲਈ ਵਰਤ ਰਹੇ ਹਨ। ਨਹੀਂ ਤਾਂ, ਉਹਨਾਂ ਨੂੰ ਮਾਨ ਦੀ ਕਿਤੇ ਵੀ ਲੋੜ ਨਹੀਂ, ਨਾ ਹਿਮਾਚਲ ਪ੍ਰਦੇਸ਼ ਵਿੱਚ, ਨਾ ਗੁਜਰਾਤ ਵਿੱਚ ਅਤੇ ਨਾ ਹੀ ਹਰਿਆਣਾ ਵਿੱਚ। ਕਿਉਂਕਿ ਕੇਜਰੀਵਾਲ ਨੂੰ ਉਨ੍ਹਾਂ ਦੇ ਹੈਲੀਕਾਪਟਰ ਦੀ ਲੋੜ ਹੈ, ਉਹ ਉਨ੍ਹਾਂ ਨੂੰ ਆਪਣੇ ਨਾਲ ਲਟਕਾਈ ਫਿਰਦੇ ਹਨ, ਜਦਕਿ ਪੰਜਾਬ ਅਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਬਰਬਾਦ ਹੋ ਰਹੀ ਹੈ
0 comments:
एक टिप्पणी भेजें