ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਜਾਰੀ-ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਫੋਗਿੰਗ ਕਰਵਈ ਜਾ ਰਹੀ ਹੈ
ਬਟਾਲਾ, 17 ਅਕਤੂਬਰ ( ਕੇਸ਼ਵ ਵਰਦਾਨ ਪੁੰਜ ) ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਵਿਭਾਗ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲੇ ਵਿੱਚ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ/ਐਂਟੀਲਾਰਵਾ/ਜਾਗਰੂਕਤਾ ਗਤੀਵਿਧੀਆ ਜਾਰੀ ਹਨ।
ਸਿਵਲ ਸਰਜਨ ਨੇ ਸ਼ਹਿਰੀ ਖੇਤਰ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟਂੈਕੀਆਂ, ਫਰਿੱਜ ਦੇ ਪਿੱਛੇ ਲੱਗੀ ਟ੍ਰੇਅ ਵਿਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁਕਾ ਦਿਤਾ ਜਾਵੇ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰਾਂ ਵਿੱਚ ਕੂਲਰ, ਟਾਇਰਾਂ, ਗਮਲੇ, ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ ਜਾ ਰਿਹਾ ਹੈ।
ਸਿਹਤ ਵਿਭਾਗ ਤੋਂ ਇਲਾਵਾ ਜ਼ਿਲੇ ਦੀਆਂ ਵੱਖ-ਵੱਖ ਨਗਰ ਕੋਂਸਲਾਂ ਤੇ ਨਗਰ ਨਿਗਮ ਬਟਾਲਾ ਵਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਡੇਂਗੂ ਦੀ ਰੋਕਥਾਮ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ ਕਰਨ ਕਿਉਂਕਿ ਇਸੇ ਤਰਾਂ ਦੇ ਪਾਣੀ ਵਿਚ ਡੇਂਗੂ ਦਾ ਮੱਛਰ ਪਲਦਾ ਹੈ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ।
0 comments:
एक टिप्पणी भेजें