ਨਗਰ ਕੌਂਸਲ ਮਾਮਲੇ ਵਿੱਚ ਭਾਜਪਾ ਆਗੂ ਨੀਰਜ ਜਿੰਦਲ ਗ੍ਰਿਫ਼ਤਾਰ www.bbcindianews.com
ਨਗਰ ਕੌਂਸਲ ਵਿਚ ਨਗਰ ਕੌਂਸਲ ਦੇ ਕੌਂਸਲਰਾਂ ਅਤੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਦੇ ਵਿੱਚ ਹੋਈ ਤਕਰਾਰ ਦੇ ਮਾਮਲੇ ਵਿੱਚ ਬਰਨਾਲਾ ਪੁਲਸ ਨੇ ਵੱਡਾ ਐਕਸ਼ਨ ਲੈਂਦਿਆਂ ਭਾਜਪਾ ਆਗੂ ਨੀਰਜ ਜਿੰਦਲ ਨੂੰ ਗ੍ਰਿਫਤਾਰ ਕਰ ਲਿਆ ਹੈ। ਦਸ ਦਈਏ ਕਿ ਦੋ ਦਿਨ ਪਹਿਲਾਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰਮਾ ਦੇ ਬਿਆਨਾਂ ਤੇ ਪੁਲਸ ਨੇ ਅਕਾਲੀ ਆਗੂ ਸੋਨੀ ਜਾਗਲ ਅਤੇ ਭਾਜਪਾ ਦੇ ਸੂਬਾ ਪੱਧਰੀ ਯੁਵਾ ਮੋਰਚਾ ਦੇ ਆਗੂ ਨੀਰਜ ਜਿੰਦਲ ਤੇ ਡਿਊਟੀ ਵਿੱਚ ਵਿਘਨ ਪਾਉਣ ਦਾ ਪਰਚਾ ਦਰਜ ਕੀਤਾ ਸੀ। ਜਿਸ ਦਾ ਕਾਂਗਰਸੀ ਅਕਾਲੀ ਅਤੇ ਭਾਜਪਾ ਆਗੂਆਂ ਨੇ ਵਿਰੋਧ ਕੀਤਾ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿਚ ਕੌਂਸਲਰ ਭੁਪਿੰਦਰ ਭਿੰਦੀ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਖ਼ਿਲਾਫ਼ ਜਾਤੀਸੂਚਕ ਸ਼ਬਦ ਬੋਲਣ ਦੀ ਵੀ ਸ਼ਿਕਾਇਤ ਦਿੱਤੀ ਸੀ। ਲੇਕਿਨ ਉਸ ਤੇ ਫਿਲਹਾਲ ਤੱਕ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਸਬੰਧੀ ਵੱਡੇ ਪੱਧਰ ਤੇ ਸ਼ਹਿਰ ਵਿਚ ਰੋਸ ਫੈਲਣ ਦੀ ਸੰਭਾਵਨਾ ਹੈ। ਭਾਜਪਾ ਕਾਂਗਰਸੀ ਅਕਾਲੀ ਆਗੂਆਂ ਨੇ ਕਿਹਾ ਕਿ ਪੁਲੀਸ ਸਰਕਾਰੀ ਦਬਾਅ ਹੇਠ ਕੰਮ ਕਰ ਰਹੀ ਹੈ ਜਦ ਕਿ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਅਫਸਰ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।
0 comments:
एक टिप्पणी भेजें