ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ 18 ਨਵੰਬਰ ਨੂੰ ਕੀਤੇ ਜਾਣਗੇ ਰੋਸ ਪ੍ਰਦਰਸ਼ਨ, ਉਲੀਕੀ ਸੰਘਰਸ ਦੀ ਰੂਪ-ਰੇਖਾ
ਕਮਲੇਸ਼ ਗੋਇਲ ਖਨੌਰੀ
ਖਨੌਰੀ 13 ਨਵੰਬਰ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਯੂਨੀਅਨ ਵੱਖ ਵੱਖ ਮਸਲਿਆਂ ਨੂੰ ਵਿਚਾਰਨ ਹਿੱਤ ਅਤੇ ਭਵਿੱਖੀ ਰਣਨੀਤੀ ਉਲੀਕਣ ਹਿੱਤ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੂਬਾ ਆਗੂ ਹਰਭਜਨ ਸਿੰਘ ਬੁੱਟਰ ਵਲੋਂ ਕੀਤੀ ਗਈ , ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ। ਸੂਬਾ ਆਗੂ ਹਰਭਜਨ ਸਿੰਘ ਬੁੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਦੱਸਿਆ ਕਿ ਮੀਟਿੰਗ ਦੋਰਾਨ ਕਈ ਅਹਿਮ ਮੁੱਦਿਆਂ ਤੋਂ ਵਿਚਾਰ ਚਰਚਾ ਕੀਤੀ ਗਈ । ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਕਿਸਾਨੀ ਸੰਘਰਸ ਦੀ ਵਰ੍ਹੇਗੰਢ ਮੋਕੇ ਭਾਜਪਾ ਆਗੂਆ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਥੇਬੰਦੀ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ , ਜਨਰਲ ਸਕੱਤਰ ਸੁਖਦੇਵ ਸਿੰਘ ਹਰਿਆਊ , ਬੀਬੀ ਚਰਨਜੀਤ ਕੌਰ ਧੂੜੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਯੂਨੀਅਨ ਦੇ ਅਗਲੇਰੇ ਪ੍ਰੋਗਰਾਮਾਂ ਬਾਰੇ ਦੱਸਿਆ ਕਿ18 ਨਵੰਬਰ ਨੂੰ ਵੱਖ ਵੱਖ ਕਿਸਾਨੀ ਮਸਲਿਆਂ ਸੰਬੰਧੀ ਭਾਰੀ ਇੱਕਠ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ। | ਸਾਹਬ ਸਿੰਘ ਦੁਤਾਲ , ਕੁਲਵੰਤ ਸਿੰਘ ਸੇਰਗੜ , ਕੁਲਦੀਪ ਸਿੰਘ ਦੁਤਾਲ, ਜਾਨਪਾਲ ਸਿੰਘ ਆਦਿ ਕਿਸਾਨ ਆਗੂਆ ਨੇ ਦੱਸਿਆ ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਹਿੱਤ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਦੱਸਿਆ 18 ਨਵੰਬਰ ਨੂੰ ਮੰਗ ਪੱਤਰ ਵੀ ਸੋਪੇ ਜਾਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਦੀਆਂ ਹਰ ਕਿਸਾਨ ਵਿਰੋਧੀ ਨੀਤੀਆਂ ਦਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਡੱਟਵਾ ਵਿਰੋਧ ਕਰੇਗੀ । ਕਿਸਾਨੀ ਮੁੱਦਿਆਂ ਨੂੰ ਲੈਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤਿੱਖਾ ਸੰਘਰਸ ਕਰਦੀ ਰਹੇਗੀ। ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਕਿਸਾਨੀ ਝੰਡੇ ਹੇਠ ਲਾਮਬੰਦ ਹੋਣ ਦਾ ਸੱਦਾ ਦਿੱਤਾ । ਇਸ ਸਮੇਂ ਕਿਸਾਨ ਯੂਨੀਅਨ ਦੇ ਸੂਬਾ ਆਗੂ ਹਰਭਜਨ ਸਿੰਘ ਬੁੱਟਰ, ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ, ਜਨਰਲ ਸਕੱਤਰ ਸੁਖਦੇਵ ਸਿੰਘ ਹਰਿਆਊ, ਸੂਬੇਦਾਰ ਨਰਾਤਾ ਸਿੰਘ , ਮਹਿਲਾ ਕਿਸਾਨ ਆਗੂ ਬੀਬੀ ਚਰਨਜੀਤ ਕੌਰ ਧੂੜੀਆਂ ,ਕੁਲਵੰਤ ਸਿੰਘ ਸੇਰਗੜ , ਸਾਹਬ ਸਿੰਘ ਦੁਤਾਲ , ਕੁਲਦੀਪ ਸਿੰਘ ਦੁਤਾਲ, ਸਰਪੰਚ ਬੁੱਢਾ ਸਿਂਘ, ਜਰਨੈਲ ਸਿਂਘ ਦੁਗਾਲ , ਲਾਭ ਸਿੰਘ ਦੁਗਾਲ , ਜੁਗਿੰਦਰ ਸਿੰਘ ਪੈਂਦ, ਜਾਨਪਾਲ ਸਿੰਘ ਕਾਗਥਲਾ, ਜਲੰਧਰ ਸਿੰਘ, ਸੁਬੇਗ ਸਿੰਘ, ਮਨਜੀਤ ਸਿੰਘ ਤੇਈਪੁਰ , ਬੇਅੰਤ ਸਿੰਘ ਨਾਈਵਾਲਾ, ਵਰਿਆਮ ਸਿੰਘ ਸਾਗਰਾ ,ਗੁਰਜੰਟ ਸਿੰਘ ਧੂਹੜ, ਅਮਰੀਕ ਸਿੰਘ ਦਿਓਗੜ, ਫ਼ਤਿਹ ਸਿੰਘ ਜੋਗੇਵਾਲਾ , ਹਰਪਾਲ ਸਿੰਘ ਵੜੈਚ, ਸਤਨਾਮ ਸਿੰਘ ਪਲਾਸੋਰ , ਜੋਰਾ ਸਿੰਘ ਭੂਤਗੜ, ਬਲਵਿੰਦਰ ਸਿੰਘ ਹਰਿਆਊ ਕਲਾਂ , ਨਿਸ਼ਾਨ ਸਿੰਘ ਹਰਿਆਊ ਖੁਰਦ, ਮੇਜਰ ਸਿੰਘ ਗੁਲਾੜ, ਰਸਾਲ ਸਿੰਘ ਨਾਈਵਾਲਾ, ਸੁਖਵਿੰਦਰ ਸਿੰਘ ਠਰੂਆ, ਨਿਰਭੈ ਸਿੰਘ ਭੋਲਾ , ਲਖਵਿੰਦਰ ਸਿੰਘ ਪਲਾਸੋਰ, ਹਰਮੇਲ ਸਿੰਘ ਦਿੱਉਗੜ , ਬਿੰਦਰ ਸਿੰਘ ਹਰਿਆਊ ਕਲਾਂ ,ਰਾਜਾ ਸਿੰਘ ਸੇਰਗੜ, ਜਰਨੈਲ ਸਿੰਘ ਬਕਰਾਹਾ , ਹਰਦੇਵ ਸਿੰਘ , ਪਰਵਿੰਦਰ ਸਿੰਘ, ਗੁਰਜੀਤ ਸਿੰਘ ਕੰਗ,ਹਰਵੀਰ ਸਿੰਘ ਬਕਰਾਹਾ,ਰਣਜੀਤ ਸਿੰਘ , ਬਚਿੱਤਰ ਸਿੰਘ ਸਿਉਨਾ, ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।
0 comments:
एक टिप्पणी भेजें