ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ - ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਗੁਰਦਾਸਪੁਰ, ( ਡ ਰਾਕੇਸ਼ ਪੁੰਜ ) - ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਗੁਰਦਾਸਪੁਰ ਜ਼ਿਲੇ ਵਿੱਚ ਕੌਮੀ ਲੋਕ ਅਦਾਲਤ 12 ਨਵੰਬਰ 2022 ਨੂੰ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਦੇ ਕੇਸਾਂ ਨੂੰ ਛੱਡ ਕੇ ਬਾਕੀ ਹਰ ਤਰਾਂ ਦੇ ਕੇਸ ਇਸ ਅਦਾਲਤ ਵਿੱਚ ਲਗਾਏ ਜਾਣਗੇ। ਉਨਾਂ ਦੱਸਿਆ ਕਿ ਘਰੇਲੂ ਝਗੜੇ, ਪਾਣੀ ਦੇ ਬਿੱਲ ਦੇ ਕੇਸ, ਚੈਕ ਬਾਉਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ, ਟਿ੍ਰਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫ਼ਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ ਬੈਕਾਂ ਦੇ ਕੇਸ ਆਦਿ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ। ਇਹ ਲੋਕ ਅਦਾਲਤ ਜ਼ਿਲੇ ਦੀਆਂ ਅਦਾਲਤਾਂ ਗੁਰਦਾਸਪੁਰ ਅਤੇ ਬਟਾਲਾ ਵਿੱਚ ਲਗਾਈ ਜਾ ਰਹੀ ਹੈ।
ਮੈਡਮ ਨਵਦੀਪ ਕੌਰ ਗਿੱਲ ਨੇ ਅੱਗੇ ਦੱਸਿਆ ਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਸਬੰਧਿਤ ਅਦਾਲਤ ਦੇ ਜੱਜ ਅਤੇ ਜਿਹੜੇ ਝਗੜੇ-ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀ ਹਨ, ਸਬੰਧੀ ਦਰਖਾਸਤ ਸਾਦੇ ਕਾਗਜ਼ ’ਤੇ ਲਿਖ ਕੇ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਉਨਾਂ ਕਿਹਾ ਕਿ ਲੋਕ ਅਦਾਲਤ ਦੇ ਫੈਸਲੇ ਅੰਤਿਮ ਹੁੰਦੇ ਹਨ। ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ। ਇਸ ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
0 comments:
एक टिप्पणी भेजें