ਦਰਦਨਾਕ ਸੜਕ ਹਾਦਸੇ ‘ਚ ਨੌਜਵਾਨ ਪੁੱਤਰ ਦੀ ਮੌਤ, ਸਦਮੇ ‘ਚ ਪਰਿਵਾਰ
Dr Rakesh punj
ਪਟਿਆਲਾ: ਸੰਗਰੂਰ ਰੋਡ ‘ਤੇ ਸਥਿਤ ਗੁਰਦੁਆਰਾ ਪ੍ਰਮੇਸ਼ਰ ਦੁਆਰ ਸ਼ੇਖਪੁਰਾ ਨੇੜੇ ਖੜ੍ਹੇ ਟਰੱਕ ਨਾਲ ਕਾਰ ਦੀ ਲਪੇਟ ‘ਚ ਆਉਣ ਨਾਲ ਕਾਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਗੁਰਚੇਤ ਸਿੰਘ ਵਾਸੀ ਪਿੰਡ ਚੰਗਾਲ ਥਾਣਾ ਵਾਲੀਆ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਪਸਿਆਣਾ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਰਚੇਤ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਗੁਰਚੇਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਲੜਕੇ ਅਮਨਦੀਪ ਸਿੰਘ ਨਾਲ ਕਾਰ ਵਿੱਚ ਗੁਰਦੁਆਰਾ ਪਰਮੇਸ਼ਰ ਦੁਆਰ ਨੇੜੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਰਿਫਲੈਕਟਰ ਤੋਂ ਬਿਨ੍ਹਾਂ ਇੱਕ ਟਰੱਕ ਖੜ੍ਹਾ ਸੀ, ਜਿਸ ਕਾਰਨ ਉਸ ਦੀ ਕਾਰ ਟਰੱਕ ਨਾਲ ਟਕਰਾ ਗਈ ਅਤੇ ਹਾਦਸੇ ਵਿੱਚ ਉਸਦੇ ਲੜਕੇ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
0 comments:
एक टिप्पणी भेजें