ਵੱਡੀ ਖ਼ਬਰ: ਪੰਜਾਬੀ ਗਾਇਕ ਬੱਬੂ ਮਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ਚੰਡੀਗੜ੍ਹ-ਡਾ ਰਾਕੇਸ਼ ਪੁੰਜ
ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਮਿਉਜਿਕ ਇੰਡਸਟਰੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਰਅਸਲ, ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ।ਜਾਣਕਾਰੀ ਦੇ ਮੁਤਾਬਿਕ, ਹੁਣ ਸਰਕਾਰ ਦੇ ਵਲੋਂ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਮੀਡੀਆ ਰਿਪੋਰਟਾਂ ਦੇ ਮੁਤਾਬਿਕ ਬੱਬੂ ਮਾਨ ਨੂੰ ਕਿਸੇ ਅਗਿਆਤ ਬੰਦੇ ਨੇ ਫੋਨ ਕਰਕੇ ਧਮਕੀ ਦਿੱਤੀ, ਜਿਸ ਮਗਰੋਂ ਮਾਨ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਣਕਾਰੀ ਅਨੁਸਾਰ ਪੁਲਿਸ ਦੇ ਵਲੋਂ ਬੱਬੂ ਮਾਨ ਦੇ ਮੋਹਾਲੀ ਸਥਿਤ ਘਰ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।
0 comments:
एक टिप्पणी भेजें