ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗੱਡੀਆਂ ਦੇ ਕਾਫ਼ਲਿਆਂ ਨਾਲ਼ ਸ਼ਰਾਬ ਫੈਕਟਰੀ ਜ਼ੀਰਾ ਮੂਹਰੇ ਚੱਲਦੇ ਸਾਂਝੇ ਮੋਰਚੇ ਨੂੰ ਹੁਲਾਰਾ ਦੇਣ ਲਈ 30 ਦਸੰਬਰ ਅੱਜ ਰਵਾਨਾ ਹੋਵਣਗੇ- ਛੀਨੀਵਾਲ, ਰਾਏਸਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲਾ ਸਕੱਤਰ ਨਗਿੰਦਰ ਸਿੰਘ ਬਬਲਾ ਰਾਏਸਰ ਦੀ ਪ੍ਰਧਾਨਗੀ ਹੇਠ ਪਿੰਡ ਰਾਏਸਰ ਵਿਖੇ ਹੋਈ। ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਸੀਨੀਅਰ ਮੀਤ ਪ੍ਰਧਾਨ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ, ਮੀਤ ਪ੍ਰਧਾਨ ਅਭੀਕਰਣ ਸਿੰਘ ਬਰਨਾਲਾ ਅਤੇ ਜ਼ਿਲ੍ਹਾ ਜਰਨਲ ਸਕੱਤਰ ਨਗਿੰਦਰ ਸਿੰਘ ਬਬਲਾ ਰਾਏਸਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਜ਼ੀਰਾ ਫੈਕਟਰੀ ਅੱਗੇ ਚੱਲ ਰਹੇ ਧਰਨੇ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਪਿਛਲੇ ਦਿਨੀਂ ਜਥੇਬੰਦੀ ਵੱਲੋਂ ਲਏ ਫੈਸਲੇ ਅਨੁਸਾਰ ਚੱਲ ਰਹੇ ਸੰਘਰਸ਼ ਵਿਚ ਜ਼ਿਲ੍ਹਾ ਬਰਨਾਲਾ ਵਿਚ ਜਥੇਬੰਦੀ ਦੇ ਵਰਕਰ ਤੇ ਆਗੂ 30 ਦਸੰਬਰ ਨੂੰ ਕਾਫ਼ਲਿਆਂ ਸਮੇਤ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦੀਆਂ ਮੀਟਿੰਗਾਂ ਕਰਕੇ ਸਾਰੀਆਂ ਤਿਆਰੀਆਂ ਪੂਰੀ ਤਰਾ ਮੁਕੰਮਲ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਚੋਂ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਮੁਕੱਰਰ ਥਾਂ ਲਈ ਆਪੋ ਆਪਣੇ ਗੱਡੀਆਂ ਰਾਹੀਂ ਕਾਫ਼ਲੇ ਬਣਾਕੇ ਪੁੱਜਣਗੇ ।ਇਸੇ ਤਰ੍ਹਾਂ ਸਥਾਨਕ ਇਲਾਕੇ ਤੋਂ ਵੀ ਵੱਡੀ ਗਿਣਤੀ ਚ ਸਾਡੇ ਆਗੂ ਅਤੇ ਵਰਕਰ ਸਾਹਿਬਾਨ ਗੱਡੀਆਂ ਰਾਹੀਂ ਸਵੇਰੇ 9 30 ਵਜੇ ਟੱਲੇਵਾਲ ਦੇ ਪੁੱਲ ਤੋਂ ਰਵਾਨਾ ਹੋ ਕੇ ਜ਼ੀਰਾ ਮੋਰਚੇ ਚ ਹਮਾਇਤ ਦੇਣ ਜਾਵਾਂਗੇ।
ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸ੍ਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆ ਚੁੱਕਿਆ ਹੈ,ਲੋਕੀ ਬਦਲਾਅ ਦੇ ਨਾਂ ਤੇ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ ।ਉਨ੍ਹਾਂ ਸਾਰੇ ਵਰਗਾਂ ਦੇ ਭਾਈਚਾਰਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਹੈ ਕਿ ਜਥੇਬੰਦੀ ਨੇ ਕਿਸਾਨੀ ਤਾਕਤ ਤਕਸੀਮ ਨਾ ਹੋਵੇ ਇਸੇ ਨੂੰ ਲੈਕੇ ਜ਼ੀਰੇ ਮੋਰਚੇ ਦੀ ਹਮਾਇਤ ਲਈ ਵੱਡਾ ਇਕੱਠ ਕਰਕੇ ਸਰਕਾਰ ਨੂੰ ਚਿਤਾਵਨੀ ਦੇਣ ਲਈ 30 ਦਸੰਬਰ ਦਾ ਦਿਨ ਮੁਕੱਰਰ ਕੀਤਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵੱਡੀ ਗਿਣਤੀ ਚ ਇਸ ਦਿਨ ਗੱਡੀਆਂ ਰਾਹੀਂ ਮੋਰਚੇ ਚ ਸ਼ਮੂਲੀਅਤ ਲਈ ਸੀ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਤੁਹਾਡਾ ਚਿੱਟਾ ਹਾਥੀ ਬਣਿਆ ਪ੍ਰਦੂਸ਼ਣ ਕੰਟਰੋਲ ਬੋਰਡ ਧਰਤੀ ਹੇਠਲਾ ਪਾਣੀ ਗੰਧਲਾ ਕਰਨ ਅਤੇ ਪਵਣੁ ਨੂੰ ਪਲੀਤ ਕਰਨ ਲਈ ਸਿੱਧੇ ਤੌਰ ਤੇ ਜਿੰਮੇਵਾਰ ਹੈ।,ਉਨ੍ਹਾਂ ਸਮੂਹ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦੀ ਦੇ ਝੰਡੇ ਥੱਲੇ ਲਗਾਏ ਜਾ ਰਹੇ ਪੱਕੇ ਮੋਰਚੇ ਵਿੱਚ ਕਾਫ਼ਲਿਆਂ ਸਮੇਤ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ, ਮੁਖਤਿਆਰ ਸਿੰਘ ਬੀਹਲਾ, ਕਰਤਾਰ ਸਿੰਘ ਛੀਨੀਵਾਲ, ਹਰਦੇਵ ਸਿੰਘ ਕਾਕਾ, ਬਲਦੇਵ ਸਿੰਘ, ਜਗਰੂਪ ਸਿੰਘ ਠੀਕਰੀਵਾਲਾ, ਹਾਕਮ ਸਿੰਘ ਕਰੜ, ਗੁਰਦੀਪ ਸਿੰਘ ਆਦਿ ਵੀ ਹਾਜਰ ਸਨ।
0 comments:
एक टिप्पणी भेजें