66 ਵੀਆਂ ਪੰਜਾਬ ਰਾਜ ਸਕੂਲ ਖੇਡਾਂ
ਠੀਕਰੀਵਾਲ ਵਿਖੇ ਅੰਡਰ 19 ਸਾਲ ਕਬੱਡੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
ਪਹਿਲੇ ਦਿਨ ਹੋਏ ਕੁੜੀਆਂ ਦੇ ਮੁਕਾਬਲੇ
ਬਰਨਾਲਾ, 20 ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ, ਮੁਕੇਸ਼ ਗਰਗ) : 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੀਆਂ ਦੇ ਮੁਕਾਬਲੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਏ ਹਨ। ਇਹਨਾਂ ਮੁਕਾਬਲਿਆਂ ਦਾ ਉਦਘਾਟਨ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪੀ.ਏ. ਵਿੰਦਰ ਸਿੰਘ ਵੱਲੋਂ ਝੰਡਾ ਲਹਿਰਾ ਕੇ ਕੀਤਾ ਗਿਆ। ਉਹਨਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਖੇਡ ਢਾਂਚਾ ਵਿਕਸਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਰਨਾਲਾ ਸਰਬਜੀਤ ਸਿੰਘ ਤੂਰ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰੇਨੂੰ ਬਾਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਹੋਏ ਲੀਗ ਮੈਚਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮਾਲੇਰਕੋਟਲਾ ਨੂੰ, ਰੂਪਨਗਰ ਨੇ ਜਲੰਧਰ ਨੂੰ, ਬਰਨਾਲਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ, ਫਾਜ਼ਿਲਕਾ ਨੇ ਲੁਧਿਆਣਾ ਨੂੰ, ਸ੍ਰੀ ਫਹਿਤਗੜ੍ਹ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰ, ਮਾਨਸਾ ਨੇ ਹੁਸ਼ਿਆਰਪੁਰ ਨੂੰ, ਫਰੀਦਕੋਟ ਨੇ ਸੰਗਰੂਰ ਅਤੇ ਤਰਨਤਾਰਨ ਨੇ ਗੁਰਦਾਸਪੁਰ ਨੂੰ ਹਰਾ ਕੇ ਅਗਲੇ ਰਾਊਂਡ ਵਿੱਚ ਪ੍ਰਵੇਸ਼ ਕੀਤਾ।
ਇਸ ਮੌਕੇ ਪ੍ਰਿੰਸੀਪਲ ਸੰਜੇ ਸਿੰਗਲਾ, ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਰਾਕੇਸ਼ ਕੁਮਾਰ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਹੈੱਡ ਮਾਸਟਰ ਜਸਵਿੰਦਰ ਸਿੰਘ, ਪ੍ਰਿੰਸੀਪਲ ਡਾ. ਬਰਜਿੰਦਰਪਾਲ ਸਿੰਘ, ਬੀ.ਐਮ. ਸਪੋਰਟਸ ਪਰਮਜੀਤ ਕੌਰ, ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਠੀਕਰੀਵਾਲ, ਸਰਪੰਚ ਕਿਰਨਜੀਤ ਸਿੰਘ, ਗੁਰਚਰਨ ਸਿੰਘ, ਜਗਰੂਪ ਸਿੰਘ, ਡਾ. ਦਰਸ਼ਨ ਸਿੰਘ, ਟੂਰਨਾਮੈਂਟ ਆਬਜ਼ਰਬਰ ਨਵਦੀਪ ਸਿੰਘ, ਪ੍ਰਦੀਪ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ ਬੇਦੀ, ਲੈਕ. ਬਲਜਿੰਦਰ ਸਿੰਘ, ਲੈਕ. ਮਨਜੀਤ ਸਿੰਘ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਵਿਖੇ ਰਾਜ ਪੱਧਰੀ ਖੇਡਾਂ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ। ਅਤੇ ਮੈਚਾਂ ਵਿੱਚ ਭਾਗ ਲੈਂਦੇ ਹੋਏ ਖਿਡਾਰੀ।
0 comments:
एक टिप्पणी भेजें