ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਪੱਕੇ ਲਾਏ ਮੋਰਚੇ ਤੇ ਪੁਲੀਸ ਜਬਰ ਦੀ ਸਖਤ ਨਿਖੇਧੀ
19, ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ, ਮੁਕੇਸ਼ ਗਰਗ) ਭਾਕਿਯੂ ਏਕਤਾ-ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਪ੍ਰਦੂਸ਼ਣ ਦਾ ਗੜ੍ਹ ਬਣੀ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਾਉਣ ਲਈ ਸ਼ਾਂਤਮਈ ਪੱਕੇ ਮੋਰਚੇ ਨੂੰ ਪੁਲਿਸ ਵਲੋਂ ਜਬਰ ਕਰਕੇ ਉਠਾਉਣ ਦੀ ਸਖ਼ਤ ਨਿੰਦਾ ਕੀਤੀ ਜਾਂਦੀ ਹੈ। ਜ਼ਿਲ੍ਹਾ ਬਰਨਾਲਾ ਵੱਲੋਂ ਦਾਣਾ ਮੰਡੀ ਵਿੱਚ ਇਕੱਠ ਕਰਕੇ ਬਜਾਰ ਵਿੱਚ ਰੋਸ ਮਾਰਚ ਕਰਕੇ ਡੀ ਸੀ ਦਫਤਰ ਅੱਗੇ ਪੰਜਾਬ ਸਰਕਾਰ ਦੇ ਵਿਰੁੱਧ ਜਮਕੇ ਨਾਹਰੇ ਬਾਜੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਾਈਕੋਰਟ ਦੇ ਬਹਾਨੇ ਹੇਠ ਪ੍ਰਦੂਸ਼ਣ ਦਾ ਗੜ੍ਹ ਬਣੀ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਾਉਣ ਲਈ ਪੀੜਤ ਲੋਕਾਂ ਦੇ ਸ਼ਾਂਤਮਈ ਧਰਨੇ ਨੂੰ ਪੁਲਸੀ ਜਬਰ ਰਾਹੀਂ ਉਠਾਉਣ ਦੀ ਅਤੇ ਕੋਰਟ ਵੱਲੋਂ ਜੀਰਾ ਸ਼ਰਾਬ ਫੈਕਟਰੀ ਦੇ ਮਾਲਕ ਨੂੰ 20, ਕਰੋੜ ਮੁਆਵਜ਼ਾ ਦੇਣਾ ਤੇ 14 ਨਾਮਜ਼ਦ ਆਗੂਆਂ ਸਮੇਤ 100 ਤੋਂ 125 ਅਣਪਛਾਤੇ ਵਿਅਕਤੀਆਂ ਉੱਤੇ ਕੇਸ ਦਰਜ ਕਰਕੇ 60 ਤੋਂ ਵੱਧ ਗ੍ਰਿਫਤਾਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਔਰਤ ਆਗੂ ਵੀ ਸ਼ਾਮਲ ਹੈ। ਘਰਾਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹਦੇ ਬਾਵਜੂਦ ਪੀੜਤ ਲੋਕ ਧਰਨੇ ਵਿੱਚ ਡਟੇ ਹੋਏ ਹਨ,
ਜਿਨ੍ਹਾਂ ਵਿੱਚ ਜਥੇਬੰਦੀ ਦੇ ਸਥਾਨਕ ਆਗੂ ਵੀ ਸ਼ਾਮਲ ਹਨ। ਇਸ ਗੱਲ ਬਿਲਕੁਲ ਸਾਫ਼ ਹੈ ਕਿ ਆਪ ਆਮ ਆਦਮੀ ਪਾਰਟੀ ਦੀ ਸਰਕਾਰ ਤੋ ਲੋਕਾਂ ਪ੍ਰਤੀ ਜੇਹੜੀਆਂ ਆਸਾਂ ਸਨ। ਉਹ ਅੱਜ ਕਾਰਪੋਰੇਟ ਘਰਾਣਿਆਂ ਵੱਲ ਹੀ ਹਨ।ਸੋ ਕੁੱਲ ਵਰਗ ( ਤਪਕੇ) ਦੇ ਲੋਕਾਂ ਇਹਨਾਂ ਕਾਰਪੋਰੇਟ ਘਰਾਣਿਆਂ ਤੇ ਇਹਨਾ ਦੀਆਂ ਸਰਕਾਰਾਂ ਦੇ ਖਿਲਾਫ ਇੱਕਜੁਟ ਹੋ ਮੂੰਹ ਤੋੜਵਾ ਜੁਵਾਬ ਦੇਣ ਦੀ ਲੋੜ ਹੈ।ਆਉ ਇੱਕਜੁਟ ਹੋ ਕੇ ਮੂੰਹ ਤੋੜਵਾਂ ਜਵਾਬ ਦੇਈਏ।
ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ
ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬੁੱਕਣ ਸਿੰਘ ਸੈਦੋਵਾਲ
ਬਲਾਕ ਆਗੂ ਜਰਨੈਲ ਸਿੰਘ, ਬਲਵਿੰਦਰ ਸਿੰਘ ਨਾਜ਼ਰ ਸਿੰਘ ਜੱਜ ਸਿੰਘ ਨਾਜ਼ਰ ਸਿੰਘ ਗੁਰਨਾਮ ਸਿੰਘ ਸੁਖਦੇਵ ਸਿੰਘ
ਔਰਤ ਆਗੂ ਕਮਲਜੀਤ ਕੌਰ ਬਰਨਾਲਾ ਬਿੰਦਰ ਪਾਲ ਕੌਰ ਭਦੌੜ ਸੰਦੀਪ ਕੌਰ ਸੁਖਦੇਵ ਕੌਰ ਆਦਿ ਆਗੂ ਹਾਜਰ ਸਨ।
0 comments:
एक टिप्पणी भेजें