ਭਾਰਤੀਯ ਅੰਬੇਡਕਰ ਮਿਸ਼ਨ ਦੀ ਸੁਬਾ ਅਤੇ ਜ਼ਿਲ੍ਹਾ ਕਮੇਟੀਆਂ ਭੰਗ।
ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਨੇ ਕੀਤੀ ਘੋਸ਼ਣਾ।
10 ਜਨਵਰੀ 2023 ਤੋਂ ਪਹਿਲਾਂ ਹੋਵੇਗਾ ਨਵੀਂ ਟੀਮ ਦਾ ਐਲਾਨ: ਦਰਸ਼ਨ ਕਾਂਗੜਾ
ਸੰਗਰੂਰ 20 ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ) ਸਮਾਜ ਸੇਵਾ ਨੂੰ ਸਮਰਪਿਤ ਸਮਾਜਿਕ ਸਰਗਰਮ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਦੀ ਸੁਬਾ ਕਮੇਟੀ ਅਤੇ ਜ਼ਿਲ੍ਹਾ ਕਮੇਟੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ ਜਿਸ ਦੀ ਘੋਸ਼ਣਾ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵੱਲੋਂ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਕੀਤੀ ਗਈ। ਦਰਸ਼ਨ ਕਾਂਗੜਾ ਨੇ ਇਹ ਵੀ ਐਲਾਨ ਕੀਤਾ ਕਿ ਸੰਗਠਨ ਦਾ ਨਵਾਂ ਢਾਂਚਾ 10 ਜਨਵਰੀ 2023 ਤੋਂ ਪਹਿਲਾਂ ਬਣਾਂ ਲਿਆ ਜਾਵੇਗਾ ਸ਼੍ਰੀ ਦਰਸ਼ਨ ਕਾਂਗੜਾ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਪਿਛਲੇ ਕ਼ਰੀਬ 23 ਸਾਲਾਂ ਤੋਂ ਅਨੂਸੂਚਿਤ ਜਾਤੀਆਂ ਅਤੇ ਗ਼ਰੀਬਾਂ ਦੀਆਂ ਸਮੱਸਿਆਂਵਾਂ ਦੇ ਸਥਾਈ ਹੱਲ, ਉਨ੍ਹਾਂ ਦੇ ਹਿੱਤਾਂ ਤੇ ਪਹਿਰਾ ਦੇਣ, ਉਨ੍ਹਾਂ ਦੇ ਬੱਚਿਆਂ ਦਾ ਵਿਦਿਅਕ ਪੱਧਰ ਉੱਚਾ ਚੁੱਕਣ, ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਭਰ ਵਿੱਚ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਵੱਲੋਂ ਹਰ ਸਾਲ ਸਮਾਜ ਸੇਵਾ ਦਾ ਜ਼ਜ਼ਬਾ ਰੱਖਣ ਵਾਲੇ ਅਤੇ ਅਗਾਂਹਵਧੂ ਸੋਚ ਰੱਖਣ ਵਾਲਿਆਂ ਨੂੰ ਮਿਸ਼ਨ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਭਾਰਤੀਯ ਅੰਬੇਡਕਰ ਮਿਸ਼ਨ ਵਿੱਚ ਜ਼ਿਮੇਵਾਰੀਆਂ ਦੇਣ ਲਈ ਨਵੀਂ ਟੀਮ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਲ 2023 ਲਈ 10 ਜਨਵਰੀ ਤੋਂ ਪਹਿਲਾਂ ਨਵੀਂ ਟੀਮ ਦਾ ਐਲਾਨ ਕੀਤਾ ਜਾਵੇਗਾ।
0 comments:
एक टिप्पणी भेजें