ਸੁੰਦਰ ਬਸਤੀ ਵਿਖੇ ਮਨਾਇਆ ਜਾਵੇਗਾ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ
27 ਦਸੰਬਰ ਨੂੰ ਪਾਠ ਆਰੰਭ ਤੇ 29 ਦਸੰਬਰ ਨੂੰ ਪਾਏ ਜਾਣਗੇ ਭੋਗ
ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਕੌਮ ਦੇ ਮਹਾਨ ਯੋਧੇ : ਦਰਸ਼ਨ ਸਿੰਘ ਕਾਂਗੜਾ
ਸੰਗਰੂਰ 23 ਦਸੰਬਰ ( ਸੁਖਵਿੰਦਰ ਸਿੰਘ ਭੰਡਾਰੀ) ਸਥਾਨਕ ਸੁੰਦਰ ਬਸਤੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਨਗਰ ਦੇ ਸਹਿਯੋਗ ਨਾਲ ਕੌਮ ਦੇ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਇਹ ਜਾਣਕਾਰੀ ਦਿੰਦਿਆਂ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਨੇ ਦੱਸਿਆ ਕਿ ਇਸ ਸਬੰਧੀ ਮਿਤੀ 27 ਦਸੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 29 ਦਸੰਬਰ ਨੂੰ ਭੋਗ ਪਾਏ ਜਾਣਗੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਕੌਮ ਦੇ ਮਹਾਨ ਯੋਧੇ ਸਨ ਜੋ ਦਿੱਲੀ ਦੇ ਚਾਂਦਨੀ ਚੌਕ ਵਿੱਚੋਂ ਲੱਖਾਂ ਪੇਹਰਿਆ ਦੇ ਬਾਵਜੂਦ ਗੁਰੂ ਤੇਗ ਬਹਾਦੁਰ ਜੀ ਦਾ ਸ਼ੀਸ਼ ਸ਼੍ਰੀ ਅਨੰਦਪੁਰ ਸਾਹਿਬ ਲੈਕੇ ਆਏ ਜਿਨ੍ਹਾਂ ਨੂੰ ਇਸ ਮਹਾਨ ਕਾਰਜ ਸਦਕਾ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰੰਗਰੇਟਾ ਗੁਰੂ ਕਾ ਬੇਟਾ ਦੇ ਨਾਂ ਨਾਲ ਨਿਵਾਜ਼ਿਆ ਗਿਆ ਸੀ ਅਤੇ ਇਹ ਮਹਾਨ ਕਾਰਜ ਕਰਕੇ ਉਨ੍ਹਾਂ ਕੌਮ ਦਾ ਸਿਰ ਉੱਚਾ ਕੀਤਾ ਜਿਨ੍ਹਾਂ ਨੂੰ ਅਸੀਂ ਕੋਟਿਨ ਕੋਟਿ ਪ੍ਰਣਾਮ ਕਰਦੇ ਹਾਂ ਦਰਸ਼ਨ ਕਾਂਗੜਾ ਨੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੁੰਦਰ ਬਸਤੀ ਵਿਖੇ ਹੋ ਰਹੇ ਸਮਾਗਮ ਵਿੱਚ ਸਹਿਯੋਗ ਕਰਨ ਵਾਲਿਆਂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਆਪਣਾਂ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸੁੰਦਰ ਬਸਤੀ ਵਿਖੇ ਹੋ ਰਹੇ ਇਸ ਤਿੰਨ ਰੋਜ਼ਾ ਸ਼ਹੀਦੀ ਦਿਹਾੜੇ ਦੇ ਸਮਾਗਮ ਵਿੱਚ 27,28 ਅਤੇ 29 ਦਸੰਬਰ ਨੂੰ ਸਮੂਹ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ ਇਸ ਮੌਕੇ ਮੁੱਖ ਪ੍ਰਬੰਧਕਾ ਵਿੱਚ ਸ਼੍ਰੀ ਰਾਣਾ ਬਾਲੁ, ਜਗਸੀਰ ਸਿੰਘ ਜੱਗਾ, ਹੈਪੀ ਹੀਰਾ, ਮਿਸਤਰੀ ਕਾਲਾ, ਗੁਰਪ੍ਰੀਤ ਸਿੰਘ ਗੁਰੀ, ਰਵੀ ਕੁਮਾਰ ਚੌਹਾਨ, ਰਾਮ ਕਾਂਗੜਾ, ਧਰਮਵੀਰ, ਵਿੱਕੀ ਬਾਂਸਲ, ਸਾਗਰ ਚੌਹਾਨ, ਭੁਪਿੰਦਰ, ਸਵਰਨ ਸਿੰਘ ਆਦਿ ਹਾਜ਼ਰ ਸਨ।
0 comments:
एक टिप्पणी भेजें