*ਜ਼ਿਲ੍ਹਾ ਪੱਧਰੀ ਡਾ ਏ ਪੀ ਜੇ ਅਬਦੁਲ ਕਲਾਮ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ*
ਸੰਗਰੂਰ, 20 ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ) : ਪੰਜਾਬ ਸਰਕਾਰ ਦੇ ਕੰਪਿਊਟਰ ਸਿੱਖਿਆ ਨੂੰ ਪ੍ਰਫੁਲਤ ਕਰਨ ਦੇ ਉਪਰਾਲੇ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਸੰਗਰੂਰ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ਼੍ਰੀ ਸੰਜੀਵ ਸ਼ਰਮਾਂ ਜੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ. ਅੰਗਰੇਜ ਸਿੰਘ ਜੀ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਮੈਂਟਰ ਕੰਪਿਊਟਰ ਸਾਇੰਸ ਮੁਹੰਮਦ ਆਰਿਫ ਅਤੇ ਬੀ.ਐਮਜ਼ ਦੀ ਸਹਾਇਤਾ ਨਾਲ ਜ਼ਿਲ੍ਹਾ ਪੱਧਰੀ ਡਾ ਏ ਪੀ ਜੇ ਅਬਦੁਲ ਕਲਾਮ ਕੰਪਿਊਟਰ ਕੁਇਜ਼ ਅਤੇ ਟਾਇਪਿੰਗ ਕੰਪੀਟੀਸ਼ਨ ਸਸਸਸ (ਕੰ) ਸੰਗਰੂਰ ਵਿੱਚ ਸਫਲਤਾ ਪੂਰਵਕ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਹੰਮਦ ਆਰਿਫ ਜ਼ਿਲ੍ਹਾ ਮੈਂਟਰ ਕੰਪਿਊਟਰ ਸਾਇੰਸ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਬਲਾਕ ਪੱਧਰ ਤੇ 9ਵੀਂ ਅਤੇ 10ਵੀਂ ਜਮਾਤ ਦੇ ਪਹਿਲੇ ਦੋ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਇੰਦੂ ਸਿਮਕ ਜੀ ਨੇ ਸਾਰੇ ਮੁੱਖ ਮਹਿਮਾਨਾਂ ਅਤੇ ਹਾਜ਼ਰ ਸਮੂਹ ਅਧਿਆਪਕਾਂ ਦਾ ਸਵਾਗਤ ਕੀਤਾ। ਉੱਪ ਜ਼ਿਲ੍ਹਾ ਸਿਖਿਆ ਅਫਸਰ (ਸ) ਸ. ਅੰਗਰੇਜ ਸਿੰਘ ਜੀ ਨੇ ਸੰਬੋਧਨ ਕਰਦੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਣ ਨਾਲ ਵਿਦਿਆਰਥੀਆਂ ਵਿੱਚ ਕੰਪਿਊਟਰ ਵਿਸ਼ੇ ਸਬੰਧੀ ਰੁਚੀ ਪੈਦਾ ਹੋਣ ਦੇ ਨਾਲ ਨਾਲ ਵਿਦਿਆਰਥੀਆਂ ਵਿੱਚ ਸਵੈ ਰੋਜ਼ਗਾਰ ਪ੍ਰਾਪਤ ਕਰਨ ਲਈ ਹੁਨਰ ਪੈਦਾ ਹੁੰਦਾ ਹੈ ਅਤੇ ਵਿਦਿਆਰਥੀਆਂ ਨੂੰ ਕੰਪਿਊਟਰ ਟਾਈਪਿੰਗ ਸਿੱਖਣ ਦੇ ਵਧੇਰੇ ਮੌਕੇ ਮਿਲਦੇ ਹਨ ਜਿਨ੍ਹਾਂ ਨਾਲ ਭਵਿੱਖ ਵਿੱਚ ਵਿਦਿਆਰਥੀ ਇਸਨੂੰ ਸਵੈ-ਰੋਜ਼ਗਾਰ ਦੇ ਤੌਰ ਤੇ ਵੀ ਵਰਤ ਸਕਦੇ ਹਨ। ਉਨ੍ਹਾਂ ਨੇ ਭਾਗ ਲੈਣ ਵਾਲੇ ਅਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਕੰਪਿਊਟਰ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਕਿਹਾ। ਕੁਇਜ਼ ਵਿੱਚੋਂ ਜੇਤੂ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਮੈਂਟਰ ਕੰਪਿਊਟਰ ਸਾਇੰਸ ਮੁਹੰਮਦ ਆਰਿਫ ਨੇ ਸਕੂਲ ਮੁੱਖੀਆਂ, ਕੰਪਿਊਟਰ ਅਧਿਆਪਕਾਂ, ਕੁਇਜ਼ ਸੈਂਟਰ ਮੁੱਖੀ ਸ਼੍ਰੀਮਤੀ ਇੰਦੂ ਸਿਮਕ ਅਤੇ ਕੰਪਿਊਟਰ ਆਧਿਆਪਕ ਸ.ਸ.ਸ.ਸ.ਕੰ. ਸੰਗਰੂਰ (ਵੱਲੋਂ ਕੀਤੇ ਖਾਸ ਪ੍ਰਬੰਧ ਲਈ) ਅਤੇ ਸਮੂਹ ਬਲਾਕ ਮੈਂਟਰ (ਕੰਪਿਊਟਰ ਸਾਇੰਸ) ਸ. ਯਾਦਵਿੰਦਰ ਸਿੰਘ, ਸ਼੍ਰੀ ਨਿਤਿਨ ਗੋਇਲ, ਸ. ਪਰਗਟ ਸਿੰਘ, ਸ. ਬੂਟਾ ਸਿੰਘ, ਜਗਤਾਰ ਸਿੰਘ, ਸ. ਦਵਿੰਦਰ ਸਿੰਘ, ਸ. ਅਮਰਦੀਪ ਸਿੰਘ, ਸ. ਹਰਿੰਦਰ ਸਿੰਘ, ਸ. ਪਰਮਿੰਦਰ ਸਿੰਘ ਵੱਲੋਂ ਪਾਏ ਅਹਿਮ ਯੋਗਦਾਨ ਲਈ ਧੰਨਵਾਦ ਕੀਤਾ।
0 comments:
एक टिप्पणी भेजें