ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਬਰਨਾਲਾ।
ਕੇਸ਼ਵ ਵਰਦਾਨ ਪੁੰਜ
ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਹਾਜ਼ਰ ਸਨ।
ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ ਗਿਆ। ਉਹਨਾ ਵੱਲੋਂ ਕੈਦੀਆਂ ਦੀਆਂ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਗਈ ਅਤੇ ਸਾਫ ਸਫਾਈ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਉਨ੍ਹਾਂ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ ਜੀ ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ, ਜਿੱਥੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਕੈਦੀਆਂ ਨੂੰ ਉਹਨਾਂ ਦੇ ਕੇਸਾਂ ਸਬੰਧੀ ਹਰ ਲੋੜੀਂਦੀ ਜਾਣਕਾਰੀ ਉਪਲੱਬਧ ਕਰਵਾਈ ਜਾਂਦੀ ਹੈ। ਕੈਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ ਅਤੇ ਲੋੜਵੰਦ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਮੁਫਤ ਕਾਨੂੰਨੀ ਸਹਾਇਤਾ ਵੀ ਪ੍ਰਾਪਤ ਕਰ ਸਕਦੇ ਹਨ।
0 comments:
एक टिप्पणी भेजें