ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਬਰਨਾਲਾ, 24 ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ, ਮੁਕੇਸ਼ ਗਰਗ)-ਗੁਰੂਦੁਆਰਾ ਗੁਰੂ ਨਾਨਕਪੁਰਾ ਦੀ ਪ੍ਰਬੰਧਕ ਕਮੇਟੀ ਬਰਨਾਲਾ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜਾਦੇ ਅਤੇ ਧੰਨ ਧੰਨ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰੂਦੁਆਰਾ ਗੁਰੂ ਨਾਨਕਪੁਰਾ ਸਾਹਿਬ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚੋਂ ਹੁੰਦਾ ਹੋਇਆ ਵਾਪਸ ਗੁਰੂਦੁਆਰਾ ਸਾਹਿਬ 'ਚ ਆ ਕੇ ਸਮਾਪਤ ਹੋਇਆ। ਨਗਰ ਕੀਰਤਨ 'ਚ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਵੱਡੀ ਗਿਣਤੀ 'ਚ ਸੰਗਤ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਨਗਰ ਕੀਰਤਨ 'ਚ ਸ਼ਿਰਕਤ ਕੀਤੀ। ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਮਲਕੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਹਿਬਜਾਦਿਆਂ ਤੇ ਮਾਤਾ ਗੁਜਰ ਜੀ ਦੀ ਸ਼ਹਾਦਤ ਤੋਂ ਪੇ੍ਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੀ ਗੁਰੂ ਸਾਹਿਬਾਨ ਦੇ ਦਿਖਾਏ ਮਾਰਗ 'ਤੇ ਚਲਦਿਆਂ ਸਰਬੱਤ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 25 ਦਸੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 9.30 ਵਜੇ ਪਵੇਗਾ, ਜਿਸ ਉਪਰੰਤ ਕੀਰਤਨ ਦਰਬਾਰ ਹੋਵੇਗਾ | ਇਸ ਮੌਕੇ ਗੁਰੂ ਦਾ ਲੰਗਰ ਪੁਰਾਣੀ ਰਾਮ ਲੀਲਾ ਗਰਾਊਂਡ ਵਿਖੇ ਅਤੁੱਟ ਵਰਤੇਗਾ | ਇਸ ਮੌਕੇ ਮੀਤ ਪ੍ਰਧਾਨ ਮਨਦੀਪ ਸਿੰਘ, ਖਜਾਨਚੀ ਬਲਵਿੰਦਰ ਸਿੰਘ, ਸਲਾਹਕਾਰ ਰਮਨਦੀਪ ਸਿੰਘ, ਗੁਲਜਾਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |
0 comments:
एक टिप्पणी भेजें