ਵਿਦਿਆਰਥੀ ਜੀਵਨ ਵਿੱਚ ਖੇਡਾਂ ਦਾ ਅਹਿਮ ਸਥਾਨ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
Dr Rakesh Punj
ਫ਼ਤਹਿਗੜ੍ਹ ਸਾਹਿਬ
ਖੇਡਾਂ ਮਨੁੱਖੀ ਜੀਵਨ ਦਾ ਅਨਿਖੜਵਾਂ ਅੰਗ ਹਨ ਅਤੇ ਖੇਡਾਂ ਨਾਲ ਜੁੜ ਕੇ ਹੀ ਸਾਡੇ ਬੱਚਿਆਂ ਨੂੰ ਸਮਾਜਿਕ ਲਾਹਣਤਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਅੱਤੇਵਾਲੀ ਫਤਿਹਗੜ੍ਹ ਸਾਹਿਬ ਦੀਆਂ ਖਿਡਾਰੀਆਂ ਨੂੰ ਰਾਜ ਪੱਧਰੀ ਖੇਡਾਂ ਦੇ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਖੇਡਾਂ ਅਤਿ ਜਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਜਿਥੇ ਵਿਦਿਆਰਥੀ ਅਨੁਸ਼ਾਸ਼ਨ ਵਿੱਚ ਰਹਿਣਾ ਸਿੱਖਦੇ ਹਨ ਉਥੇ ਹੀ ਉਨ੍ਹਾਂ ਅੰਦਰ ਇੱਕ ਦੂਜੇ ਨਾਲ ਰਲ ਮਿਲ ਕੇ ਖੇਡਣ ਦੀ ਭਾਵਨਾਂ ਵੀ ਪੈਦਾ ਹੁੰਦੀ ਹੈ ਅਤੇ ਉਨ੍ਹਾਂ ਅੰਦਰ ਲੀਡਰਸ਼ਿਪ ਦੀ ਕੁਆਲਿਟੀ ਵੀ ਮਜਬੂਤ ਹੁੰਦੀ ਹੈ।
ਇਸ ਮੌਕੇ ਸੂਕਲ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਮੀਤ ਕੌਰ ਨੇ ਦੱਸਿਆ ਕਿ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਅੱਤੇਵਾਲੀ ਫਤਿਹਗੜ੍ਹ ਸਾਹਿਬ ਦੀਆਂ ਖਿਡਾਰਨਾਂ ਨੇ 66ਵੀਆ ਪੰਜਾਬ ਸਕੂਲ ਖੇਡਾਂ ਅੰਡਰ 17 ਫੁਟਬਾਲ ਲੜਕੀਆਂ ਨੇ ਦੂਜਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਟੀਮ ਵਿੱਚ ਸਕੂਲ ਦੀਆਂ ਖਿਡਾਰਨਾਂ ਰੁਪਿੰਦਰ ਕੌਰ, ਰਮਨਦੀਪ ਕੌਰ ਅਤੇ ਮਾਹੀ ਮਨਜੋਤ ਕੌਰ ਨੇ ਚੰਗਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਸ਼ਿਵਾ ਨੇ ਅੰਡਰ 17 ਸਾਲ ਲੜਕਿਆਂ ਦੇ ਵਿਚ ਜਿਲਾ ਪੱਧਰੀ ਅਥਲੈਟਿਕਸ ਦੇ 100ਮੀਟਰ ਅਤੇ 200ਮੀਟਰ ਰੇਸ ਦੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਡੀ ਪੀ ਈ ਸਤਵੀਰ ਸਿੰਘ ਤੋਂ ਇਲਾਵਾ ਹੋਰ ਅਧਿਆਪਕ ਵੀ ਹਾਜਰ ਸਨ।
0 comments:
एक टिप्पणी भेजें