ਚਾਰੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਕੀਤਾ ਸਵਾਗਤ।
ਬਰਨਾਲਾ 23 ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ) ਪਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਰਜਿ ਬਰਨਾਲਾ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਨਾਨਕਪੁਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਚ ਸਜਾਏ ਗਏ ਨਗਰ ਕੀਰਤਨ ਦਾ ਪੱਕਾ ਕਾਲਜ ਰੋਡ ਵਿਖੇ ਸੁਸਾਇਟੀ ਦੇ ਦਫ਼ਤਰ ਕੋਲ ਪਹੁੰਚਣ ਸਮੇਂ ਸ਼ਾਨਦਾਰ ਸਵਾਗਤ ਕੀਤਾ ਗਿਆ ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰਤਾ ਪਾਲਕੀ ਸਾਹਿਬ ਵਿੱਚ ਸਜਾਏ ਹੋਏ ਸਨ। ਸੰਗਤਾਂ ਵੱਲੋਂ ਪਾਲਕੀ ਸਾਹਿਬ ਅਤੇ ਪੰਜ ਪਿਆਰਿਆਂ ਤੇ ਫੁੱਲ-ਪੱਤੀਆਂ ਦੀ ਵਰਖਾ ਕੀਤੀ ਗਈ ਅਤੇ ਪ੍ਰਧਾਨ ਗੁਰਦਿਆਲ ਸਿੰਘ , ਹੈਡ ਗ੍ਰੰਥੀ ਭਾਈ ਹਰਪਾਲ ਸਿੰਘ, ਕਾਰਜਕਾਰੀ ਪ੍ਰਧਾਨ ਮਲਕੀਤ ਸਿੰਘ, ਮੀਤ ਪ੍ਰਧਾਨ ਮਨਦੀਪ ਸਿੰਘ, ਸਲਾਹਕਾਰ ਅਮਨਦੀਪ ਸਿੰਘ ਅਤੇ ਖਜ਼ਾਨਚੀ ਬਲਵਿੰਦਰ ਸਿੰਘ ਦਾ ਸਿਰੋਪੇ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਬਿਸਕੁਟਾਂ ਦੀ ਰਿਫਰੈਸ਼ਮੈਂਟ ਵੰਡੀ ਗਈ।|
ਇਸ ਦੌਰਾਨ ਬੋਲਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਪਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਨਜ਼ਰ ਨਹੀਂ ਆਉਂਦੀ। ਇਸ ਮੌਕੇ ਮਾਤਾ ਗੁਜਰੀ ਅਤੇ ਚਾਰੇ ਸਾਹਿਬਜਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸੰਗਤਾਂ ਨੇ ਸਿੱਖਾਂ ਦੀਆਂ ਸ਼ਹਾਦਤਾਂ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਦੇਖੀ। ਇਸ ਮੌਕੇ ਗੁਰਮੀਤ ਸਿੰਘ,ਹੇਮ ਰਾਜ ਵਰਮਾ, ਅਸ਼ਵਨੀ ਸ਼ਰਮਾ, ਕੇਵਲ ਕ੍ਰਿਸ਼ਨ ਗਰਗ, ਸੁਦਰਸ਼ਨ ਗਰਗ, ਜਨਕ ਰਾਜ ਗੋਇਲ, ਵਿਨੋਦ ਕੁਮਾਰ ਵਿੱਕੀ, ਪਿਆਰਾ ਲਾਲ ਰਾਏਸਰ ਵਾਲੇ, ਰਾਕੇਸ਼ ਜਿੰਦਲ ਆਦਿ ਮੈਂਬਰਾ ਨੇ ਸੰਗਤਾਂ ਨੂੰ ਰਿਫਰੈਸ਼ਮੈਂਟ ਵੰਡਣ ਦੀ ਜ਼ਿੰਮੇਵਾਰੀ ਨਿਭਾਈ।
ਅੱਜ ਬਰਨਾਲਾ ਸ਼ਹਿਰ ਵਿੱਚ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਤੇ ਰਾਜਪੂਤ ਭਾਈਚਾਰੇ ਵੱਲੋਂ ਕੱਢੇ ਗਏ ਨਗਰ ਕੀਰਤਨ ਸਮੇਂ ਪ੍ਰਬੰਧਕ ਸਾਬਕਾ ਮੈਂਬਰ ਪਾਰਲੀਮੈਂਟ ਸ੍ਰ ਰਾਜਦੇਵ ਸਿੰਘ ਖ਼ਾਲਸਾ ਨੂੰ ਸਿਰੋਪਾ ਪਾ ਕੇ ਸਨਮਾਨਤ ਕਰਦੇ ਹੋਏ ।
0 comments:
एक टिप्पणी भेजें