ਥਾਣਾ ਮਹਿਲ ਕਲਾਂ ਪੁਲਿਸ ਵੱਲੋਂ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਹੀਕਲਾਂ ਦੀ ਕੀਤੀ ਚੈਕਿੰਗ।
ਅਮਨ ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਡੀਐਸਪੀ ਚਾਹਲ
ਬਰਨਾਲਾ 23 ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ ) ਪੁਲਿਸ ਵੱਲੋਂ ਪੁਲਸ ਸਬ-ਡਵੀਜ਼ਨ ਮਹਿਲਕਲਾਂ ਦੇ ਡੀ ਐਸ ਪੀ ਗਮਦੂਰ ਸਿੰਘ ਚਾਹਲ ਦੀ ਦੇਖ ਰੇਖ ਹੇਠ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਸ ਵੱਲੋਂ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵੱਖ ਵੱਖ ਵਹੀਕਲ ਦੀ ਚੈਕਿੰਗ ਕੀਤੀ ਇਸ ਮੌਕੇ ਪੁਲਸ ਸਬ-ਡਵੀਜ਼ਨ ਮਹਿਲਕਲਾਂ ਦੇ ਡੀ ਐਸ ਪੀ ਗਮਦੂਰ ਸਿੰਘ ਚਾਹਲ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਗਿੱਲ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਐਸਪੀ ਬਰਨਾਲਾ ਸੰਦੀਪ ਮਾਲਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਪੂਰੇ ਪੰਜਾਬ ਅੰਦਰ ਆਉਣ ਜਾਣ ਵਾਲੇ ਵੱਖ-ਵੱਖ ਵਹੀਕਲ ਅਤੇ ਬੱਸਾਂ ਦੀ ਵੱਡੇ ਪੱਧਰ ’ਤੇ ਚੈਕਿੰਗ ਕਰਨ ਦੀ ਚਲਾਈ ਮੁਹਿੰਮ ਤਹਿਤ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਗਈ। ਜਿਸ ਦੌਰਾਨ ਵੱਖ ਵੱਖ ਬੱਸਾਂ ਦੀ ਤਲਾਸ਼ੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਮਨ ਸ਼ਾਂਤੀ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਭੰਗ ਕਰਨ ਵਾਲੇ ਸਰਾਰਤੀ ਅਨਸਰਾਂ ਨਾਲ ਨੂੰ ਸਖਤੀ ਨਾਲ ਪੇਸ਼ ਆਇਆ ਜਾਵੇਗਾ ਕਿਸੇ ਨੂੰ ਵੀ ਅਮਨ ਸ਼ਾਂਤੀ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਉਹਨਾਂ ਸਮੂਹ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਕਰਕੇ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਅਤੇ ਪੁਲਸ ਨੂੰ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ
0 comments:
एक टिप्पणी भेजें