Contact for Advertising

Contact for Advertising

Latest News

मंगलवार, 20 दिसंबर 2022

ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਸਿੱਖਿਆ ਮੰਤਰੀ ਦੇ ਨਾਂ ਭੇਜਿਆ 'ਮੰਗ ਪੱਤਰ

 ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਸਿੱਖਿਆ ਮੰਤਰੀ ਦੇ ਨਾਂ ਭੇਜਿਆ 'ਮੰਗ ਪੱਤਰ


ਅਧਿਆਪਕਾਂ ਦੀਆਂ ਪ੍ਰਮੁੱਖ ਮੰਗਾਂ ਹੱਲ ਨਾ ਹੋਣ 'ਤੇ ਸੰਘਰਸ਼ ਦੀ ਚੇਤਾਵਨੀ


ਓ.ਡੀ.ਐੱਲ. ਅਧਿਆਪਕਾਂ ਦੇ 11 ਸਾਲ ਤੋਂ ਰੋਕੇ ਰੈਗੂਲਰ ਆਰਡਰ ਜਾਰੀ ਕੀਤੇ ਜਾਣ: ਡੀ.ਟੀ.ਐੱਫ.


20 ਦਸੰਬਰ,ਬਰਨਾਲਾ ( ਸੁਖਵਿੰਦਰ ਸਿੰਘ ਭੰਡਾਰੀ): ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਤੇ ਜਨਰਲ ਸਕੱਤਰ ਨਿਰਮਲ ਚੁਹਾਣਕੇ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼੍ਰੀ ਮਤੀ ਰੇਨੂੰ ਬਾਲਾ ਰਾਹੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਉਪਰੰਤ ਹੋਈ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਦੌਰਾਨ 1 ਜਨਵਰੀ ਤੋਂ ਵੱਡੇ ਪੱਧਰ 'ਤੇ ਮੈਂਬਰਸ਼ਿਪ ਮੁਹਿੰਮ ਭਖਾਉਣ ਅਤੇ ਸਿੱਖਿਆ ਮੰਤਰੀ ਵੱਲੋਂ ਪੈਨਲ ਮੀਟਿੰਗ ਵਿੱਚ ਪ੍ਰਮੁੱਖ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਣ 'ਤੇ 15 ਜਨਵਰੀ 2023 ਨੂੰ ਅਨੰਦਪੁਰ ਸਾਹਿਬ ਵਿਖੇ ਸੂਬਾਈ ਰੋਸ ਮੁਜ਼ਾਹਰੇ ਦਾ ਭਰਵਾਂ ਹਿੱਸਾ ਬਣਨ ਦਾ ਫ਼ੈਸਲਾ ਵੀ ਕੀਤਾ ਗਿਆ। 

      ਇਸ ਮੌਕੇ ਡੀ.ਟੀ.ਐੱਫ. ਦੇ ਆਗੂਆਂ ਬਲਜਿੰਦਰ ਪ੍ਰਭੂ,ਸੁਖਦੀਪ ਤਪਾ,ਸੱਤਪਾਲ  ਬਾਂਸਲ ਤੇ ਮਾਲਵਿੰਦਰ ਸਿੰਘ ਨੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਵਿਭਾਗੀ ਭਰਤੀਆਂ) ਦੇ ਪੈਡਿੰਗ 125 ਰੈਗੂਲਰ ਆਰਡਰ ਜਾਰੀ ਕਰਨ, 180 ਈ.ਟੀ.ਟੀ. ਅਧਿਆਪਕਾਂ 'ਤੇ ਮੁੱਢਲੀ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਕਰਨ, ਸਾਲ 2018 ਦੇ ਮਾਰੂ ਸੇਵਾ ਨਿਯਮਾਂ ਤਹਿਤ ਲਾਗੂ ਵਿਭਾਗੀ ਪ੍ਰੀਖਿਆ ਦੀ ਸ਼ਰਤ ਰੱਦ ਕਰਨ, ਈ.ਟੀ.ਟੀ. ਤੋਂ ਮਾਸਟਰ ਕਾਡਰ ਸਮੇਤ ਟੀਚਿੰਗ ਤੇ ਨਾਨ ਟੀਚਿੰਗ ਦੀਆਂ ਸਾਰੀਆਂ ਤਰੱਕੀਆਂ ਮੁਕੰਮਲ ਕਰਨ, ਮਾਸਟਰ ਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ 'ਚ ਰਹਿੰਦੇ ਨਾਮ ਸ਼ਾਮਿਲ ਕਰਨ, ਵਿਕਟੇਮਾਈਜੇਸ਼ਨਾਂ ਰੱਦ ਕਰਨ, 5178 ਅਧਿਆਪਕਾਂ ਨਾਲ ਹੋਇਆ ਪੱਖਪਾਤ ਦੂਰ ਕਰਨ ਲਈ ਨਵੰਬਰ 2017 ਤੋਂ ਪੂਰੇ ਸਕੇਲ ਅਨੁਸਾਰ ਬਕਾਇਆ ਦੇਣ, 8886 ਅਧਿਆਪਕਾਂ ਨੂੰ ਮਿਤੀ 1 ਅਪ੍ਰੈਲ 2018 ਤੋਂ ਪੂਰਾ ਬਕਾਇਆ ਤੇ ਸੀਨੀਆਰਤਾ ਤੈਅ ਕਰਨ, ਨਿੱਜੀਕਰਨ ਤੇ ਕੇਂਦਰੀਕਰਨ ਪੱਖੀ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਦੀ ਥਾਂ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ, ਦੂਰ ਦੁਰਾਡੇ ਕੰਮ ਕਰਦੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਦਾ ਮੌਕਾ ਦੇਣ, ਵੱਖ-ਵੱਖ ਸ਼ਰਤਾਂ ਕਾਰਨ ਪੁਰਾਣੇ ਸਟੇਸ਼ਨਾਂ 'ਤੇ ਹੀ ਡੈਪੂਟੇਸ਼ਨ ਅਧੀਨ ਅਧਿਆਪਕਾਂ ਦੀ ਬਦਲੀ ਹਕੀਕੀ ਰੂਪ ਵਿੱਚ ਲਾਗੂ ਕਰਨ, ਸਾਰੀਆਂ ਪੈਂਡਿੰਗ ਭਰਤੀਆਂ ਦੀ ਪ੍ਰਕ੍ਰਿਆ ਪੂਰੀ ਕਰਨ, ਕੰਪਿਊਟਰ ਅਧਿਆਪਕਾਂ 'ਤੇ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਤੇ ਸੇਵਾ ਨਿਯਮ ਲਾਗੂ ਕਰਦਿਆਂ ਵਿਭਾਗੀ ਮਰਜ਼ਿੰਗ ਕਰਨ, ਕੱਚੇ ਅਧਿਆਪਕਾਂ ਦੀ ਰੈਗੂਲਰਾਇਜੇਸ਼ਨ ਪ੍ਰਕ੍ਰਿਆ ਤੇਜ਼ ਕਰਨ ਤੇ ਰਹਿੰਦੇ ਅਧਿਆਪਕਾਂ ਨੂੰ ਵੀ ਰੈਗੂਲਰ ਕਰਨ, ਇੱਕ ਕਲਰਕ ਨੂੰ ਇੱਕ ਸਕੂਲ ਦਾ ਹੀ ਚਾਰਜ ਦੇਣ, ਬੀ.ਪੀ.ਈ.ਓ. ਦਫਤਰਾਂ ਵਿੱਚ ਸ਼ਿਫਟ ਕੀਤੇ 228 ਪੀ.ਟੀ.ਆਈ. ਨੂੰ ਵਾਪਸ ਪਿੱਤਰੀ ਸਕੂਲਾਂ ਵਿੱਚ ਭੇਜਣ, ਬੀ.ਐੱਲ.ਓ. ਡਿਊਟੀਆਂ ਅਤੇ ਪੜ੍ਹੋ ਪੰਜਾਬ ਪ੍ਰੋਜੈਕਟ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਫਾਰਗ ਕਰਕੇ ਕੇਵਲ ਪੜਾਉਣ ਦਾ ਕਾਰਜ ਦੇਣ, ਬੰਦ ਕੀਤਾ ਪੇਂਡੂ ਇਲਾਕਾ ਭੱਤਾ, ਬਾਰਡਰ ਭੱਤਾ, ਏ.ਸੀ.ਪੀ. ਦਾ ਲਾਭ, ਪੁਰਾਣੀ ਪੈਨਸ਼ਨ ਪ੍ਰਣਾਲੀ ਅਤੇ 17 ਜੁਲਾਈ 2020 ਤੋਂ ਬਾਅਦ ਲਾਗੂ ਨਵੇਂ ਤਾਨਖਾਹ ਸਕੇਲਾਂ ਦੀ ਥਾਂ ਪੰਜਾਬ ਤਨਖਾਹ ਸਕੇਲ ਬਹਾਲ ਕੀਤੇ ਜਾਣ ਦੀ ਮੰਗ ਕੀਤੀ।ਉਹਨਾਂ ਕਿਹਾ ਕਿ ਜੇਕਰ ਅਧਿਆਪਕਾਂ ਦੀਆਂ ਇਹਨਾਂ ਜਾਇਜ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 15 ਜਨਵਰੀ 2023 ਨੂੰ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸੂਬਾਈ ਰੋਸ ਮੁਜਾਹਰੇ ਵਿੱਚ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਸਮੇਂ ਉਪਰੋਕਤ ਤੋਂ ਇਲਾਵਾ ਦਰਸ਼ਨ ਸਿੰਘ ਬਦਰਾ,ਬਲਜਿੰਦਰ ਸਿੰਘ ਅਕਲੀਆ,ਰਘੁਬੀਰ ਮਹਿਤਾ,ਰਮਨਦੀਪ ਸਿੰਗਲਾ,ਪਲਵਿੰਦਰ ਸਿੰਘ ਠੀਕਰੀਵਾਲ, ਪੁਨੀਤ ਗੋਇਲ,ਭੁਪਿੰਦਰ ਸੇਖਾ,ਜਤਿੰਦਰ ਕੁਤਬਾ ਤੇ ਜਗਜੀਤ ਸਿੰਘ ਆਦਿ ਆਗੂ ਹਾਜ਼ਰ ਸਨ।

 ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਸਿੱਖਿਆ ਮੰਤਰੀ ਦੇ ਨਾਂ ਭੇਜਿਆ 'ਮੰਗ ਪੱਤਰ
  • Title : ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਸਿੱਖਿਆ ਮੰਤਰੀ ਦੇ ਨਾਂ ਭੇਜਿਆ 'ਮੰਗ ਪੱਤਰ
  • Posted by :
  • Date : दिसंबर 20, 2022
  • Labels :
  • Blogger Comments
  • Facebook Comments

0 comments:

एक टिप्पणी भेजें

Top