Contact for Advertising

Contact for Advertising

Latest News

गुरुवार, 22 दिसंबर 2022

ਮੁਲਾਜ਼ਮ ਵਿੰਗ ਦੀ ਕਨਵੈਨਸ਼ਨ ਦੌਰਾਨ ਪਰਮਜੀਤ ਸਿੰਘ ਖਾਲਸਾ ਦਾ ਕੀਤਾ ਵਿਸ਼ੇਸ਼ ਸਨਮਾਨ।

 ਮੁਲਾਜ਼ਮ ਵਿੰਗ ਦੀ ਕਨਵੈਨਸ਼ਨ ਦੌਰਾਨ ਪਰਮਜੀਤ ਸਿੰਘ ਖਾਲਸਾ ਦਾ ਕੀਤਾ ਵਿਸ਼ੇਸ਼ ਸਨਮਾਨ।         


                             ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਕੀਤੀ ਜ਼ੋਰਦਾਰ ਮੰਗ।         



                               ਬਰਨਾਲਾ, 22 ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ, ਮੁਕੇਸ਼ ਗਰਗ)               ਅਧਿਆਪਕ ਦਲ ਪੰਜਾਬ ਜਹਾਂਗੀਰ ਅਤੇ ਮੁਲਾਜ਼ਮ ਵਿੰਗ ਪੰਜਾਬ ਜ਼ਿਲ੍ਹਾ ਬਰਨਾਲਾ ਵੱਲੋਂ ਮੁਲਾਜ਼ਮ ਕਨਵੈਨਸ਼ਨ ਕੀਤੀ ਗਈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖਾਲਸਾ ਬਤੌਰ ਮੁੱਖ ਮਹਿਮਾਨ  ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿਚ ਬਲਦੇਵ ਸਿੰਘ ਧੌਲਾ, ਜਗਮੇਲ ਸਿੰਘ ਪੱਖੋ,  ਸੁਖਵਿੰਦਰ ਸਿੰਘ ਭੰਡਾਰੀ, ਭੋਲਾ ਸਿੰਘ ਕਾਲੇਕੇ ਅਤੇ ਸੁਖਵਿੰਦਰ ਸਿੰਘ ਰੰਗੀਆਂ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਦੀ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ 5 ਤਨਖਾਹ ਕਮਿਸ਼ਨ ਦੇ ਕੇ ਕਰੋੜਾਂ ਰੁਪਏ ਦੇ  ਲਾਭ ਦਿੱਤੇ। ਪਿੰਡਾਂ ਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੇਂਡੂ ਭੱਤਾ ਅਤੇ ਹਾਊਸ ਰੈਂਟ ਦਿੱਤਾ ਗਿਆ ਪ੍ਰੰਤੂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਬਲਕਿ ਮੁਲਾਜ਼ਮਾਂ ਨੂੰ ਮਿਲਦੇ ਅਨੇਕਾਂ ਭੱਤੇ ਖੋਹ ਲਏ।  ਛੇਵੇਂ ਤਨਖਾਹ ਕਮਿਸ਼ਨ ਅਤੇ ਡੀ ਏ ਦਾ  ਬਕਾਇਆ ਵੀ ਨਹੀਂ  ਦਿੱਤਾ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਅੰਦਰ  ਲਾਲਚ ਦੇ ਕੇ ਅਤੇ ਸਾਜ਼ਿਸ਼ ਅਧੀਨ ਪੰਜਾਬੀਆਂ ਦੇ ਕਰਵਾਏ ਜਾ ਰਹੇ ਧਰਮ ਪਰਿਵਰਤਨ ਅਤੇ ਨਸ਼ਿਆਂ ਦੇ ਵਗ ਰਹੇ ਦਰਿਆ ਨੂੰ ਠੱਲ੍ਹ ਪਾਉਣ ਲਈ ਸਮੁੱਚੇ ਪੰਜਾਬੀਆਂ ਤੋਂ ਸਹਿਯੋਗ ਦੀ ਮੰਗ ਕੀਤੀ।

ਇਸ ਮੌਕੇ ਬੋਲਦਿਆਂ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਭੰਡਾਰੀ ਨੇ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਭੱਤੇ ਸਮੇਤ ਬੰਦ ਕੀਤੇ ਭੱਤੇ ਮੁੜ ਚਾਲੂ ਕੀਤੇ ਜਾਣ, ਏ ਸੀ ਪੀ ਸਕੀਮ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਹੂਬਹੂ ਲਾਗੂ ਕੀਤੀ ਜਾਵੇ, ਸਾਰੇ ਹੀ ਕੱਚੇ  ਤੇ ਠੇਕਾ ਮੁਲਾਜਮਾਂ ਨੂੰ ਪੱਕੇ ਕੀਤਾ ਜਾਵੇ। ਇਸ ਮੌਕੇ ਮੁਲਾਜ਼ਮ ਵਿੰਗ ਦੇ ਜ਼ਿਲਾ ਪ੍ਰਧਾਨ ਜਗਮੇਲ ਸਿੰਘ ਪੱਖੋਕਲਾਂ ਅਤੇ ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੌਲਾ ਨੇ ਸੰਬੋਧਨ ਕਰਦਿਆਂ  ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੁਰੰਤ ਪੂਰਾ ਕਰੇ। ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਚ ਢਿੱਲਮੱਠ ਦੀ ਨੀਤੀ ਅਪਣਾਈ ਤਾਂ ਮੁਲਾਜ਼ਮ ਵਿੰਗ ਪੰਜਾਬ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕੀਤੀ ਗਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਅਧੀਨ ਫ਼ਾਰਮ ਵੀ ਭਰੇ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ  ਮੈਂਬਰ ਪਰਮਜੀਤ ਸਿੰਘ ਖਾਲਸਾ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਰੰਗੀਆਂ, ਗੁਰਜੰਟ ਸਿੰਘ ਸੋਨਾ, ਸੇਵਾਮੁਕਤ ਮੁੱਖ ਅਧਿਆਪਕ ਰਾਜਦੀਪ ਸਿੰਘ, ਰਮੇਸ਼ ਚੰਦ ਕੌਸ਼ਲ, ਸੁਖਵਿੰਦਰ ਸਿੰਘ ਰੰਗੀਆਂ, ਭੋਲਾ ਸਿੰਘ ਕਾਲੇਕੇ,  ਅਮਰਜੀਤ ਸਿੰਘ ਖਾਲਸਾ, ਪ੍ਰਕਾਸ਼ ਸਿੰਘ ਪੱਖੋ, ਤਿਲਕ ਰਾਮ ਆਦਿ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਕੁਲਦੀਪ ਸਿੰਘ ਬੀਹਲਾ,  ਯਸਪਾਲ ਧਨੌਲਾ, ਦਲਜੀਤ ਸਿੰਘ ਜੋਧਪੁਰ, ਹਾਕਮ ਸਿੰਘ ਮਾਛੀਕੇ, ਗੁਰਮੇਲ ਸਿੰਘ, ਬਿੱਟੂ ਸਿੰਘ  ਆਦਿ ਅਨੇਕਾਂ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
 ਮੁਲਾਜ਼ਮ ਵਿੰਗ ਦੀ ਕਨਵੈਨਸ਼ਨ ਦੌਰਾਨ ਪਰਮਜੀਤ ਸਿੰਘ ਖਾਲਸਾ ਦਾ ਕੀਤਾ ਵਿਸ਼ੇਸ਼ ਸਨਮਾਨ।
  • Title : ਮੁਲਾਜ਼ਮ ਵਿੰਗ ਦੀ ਕਨਵੈਨਸ਼ਨ ਦੌਰਾਨ ਪਰਮਜੀਤ ਸਿੰਘ ਖਾਲਸਾ ਦਾ ਕੀਤਾ ਵਿਸ਼ੇਸ਼ ਸਨਮਾਨ।
  • Posted by :
  • Date : दिसंबर 22, 2022
  • Labels :
  • Blogger Comments
  • Facebook Comments

0 comments:

एक टिप्पणी भेजें

Top