ਖੰਨਾ 'ਚ ਧੁੰਦ ਕਾਰਨ ਸ਼ਰਧਾਲੂਆਂ ਦੀ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ
www. bbcindianews.com
Dr Rakesh Punj
ਖੰਨਾ
ਇਸ ਸਰਦੀ ਦੀ ਪਹਿਲੀ ਧੁੰਦ ਨੇ ਆਪਣਾ ਕਹਿਰ ਸ਼ੁਰੂ ਕਰ ਦਿੱਤਾ। ਦਿੱਲੀ ਅੰਮ੍ਰਿਤਸਰ ਕੌਮੀ ਮਾਰਗ ਉਪਰ ਵਿਜਿਬਿਲਟੀ ਜ਼ੀਰੋ ਹੋਣ ਕਰਕੇ ਖੰਨਾ ਵਿਖੇ ਗੱਡੀਆਂ ਆਪਸ 'ਚ ਭਿੜ ਗਈਆਂ। ਇਨ੍ਹਾਂ 'ਚ ਸ਼ਰਧਾਲੂਆਂ ਦੀ ਭਰੀ ਬੱਸ ਵੀ ਸ਼ਾਮਲ ਸੀ। ਬੱਸ 'ਚ ਸਵਾਰ ਕਰੀਬ 25 ਸ਼ਰਧਾਲੂ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ ਗਿਆ। ਇਹ ਬੱਸ ਜਲੰਧਰ ਦੇ ਆਦਮਪੁਰ ਤੋਂ ਫ਼ਤਹਿਗੜ੍ਹ ਸਾਹਿਬ ਜਾ ਰਹੀ ਸੀ।
ਡਰਾਈਵਰ ਨੇ ਦੱਸਿਆ ਕਿ ਜੀ.ਟੀ ਰੋਡ ਉਪਰ ਖ਼ਰਾਬ ਟਰੱਕ ਖੜ੍ਹਾ ਸੀ ਅਤੇ ਧੁੰਦ ਹੋਣ ਕਾਰਨ ਟਰੱਕ ਨਹੀਂ ਦਿੱਖ ਰਿਹਾ ਸੀ। ਜਿਸ ਕਾਰਨ ਬੱਸ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਜਖ਼ਮੀ ਸ਼ਰਧਾਲੂ ਰਣਜੀਤ ਸਿੰਘ ਨੇ ਦੱਸਿਆ ਕਿ ਹਾਦਸੇ 'ਚ ਕਈ ਬੱਚੇ ਅਤੇ ਔਰਤਾਂ ਵੀ ਜਖ਼ਮੀ ਹੋ ਗਈਆਂ।
0 comments:
एक टिप्पणी भेजें