ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬੇ ਦੀ ਸਰਕਾਰ ਵਿਕਾਸ ਕਾਰਜਾਂ ਲਈ ਜਤਨਸ਼ੀਲ - ਐਡਵੋਕੇਟ ਬਰਿੰਦਰ ਗੋਇਲ
* 300 ਯਨਿਟ ਮੁਫਤ ਬਿਜਲੀ ਤੋਂ ਇਲਾਵਾ ਸੂਬੇ ਦੇ ਲੋਕਾਂ ਨਾਲ ਕੀਤੇ ਹੋਰ ਵਾਧਿਆਂ ਨੂੰ ਇਕ-ਇਕ ਕਰਕੇ ਕੀਤਾ ਜਾ ਰਿਹਾ ਪੂਰਾ
ਕਮਲੇਸ਼ ਗੋਇਲ
ਖਨੌਰੀ, 2 ਜਨਵਰੀ - ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਸੂਬੇ ਦੇ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਜਿਸ ਦੇ ਤਹਿਤ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਤੋਂ ਇਲਾਵਾ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਐਡਵੋਕੇਟ ਬਰਿੰਦਰ ਗੋਇਲ ਖਨੌਰੀ ਵਿਖੇ ਪਾਲਾ ਰਾਮ ਗਰਗ ਬਨਾਰਸੀ ਅਤੇ ਪਿੰਡ ਬਨਾਰਸੀ ਵਿਖੇ ਪਾਰਟੀ ਵਰਕਰ ਵਜ਼ੀਰ ਸਿੰਘ ਦੇ ਜੀਜਾ ਇੰਦਰ ਸਿੰਘ ਉਝਾਣਾ ਦੀ ਮੌਤ ਤੇ ਅਫਸੋਸ ਪ੍ਰਗਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਤੇ ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਸ਼ਹਿਰਾਂ ਤੇ ਪਿੰਡਾਂ ਦੇ ਰੁਕੇ ਵਿਕਾਸ ਕਾਰਜਾਂ ਦੇ ਲਈ ਬਹੁਤ ਜਲਦੀ ਵਿਸ਼ੇਸ਼ ਗ੍ਰਾਂਟਾਂ ਜਾਰੀ ਕਰ ਕੇ ਉਨ੍ਹਾਂ ਨੂੰ ਮੁਕੰਮਲ ਕਰਵਾਇਆ ਜਾਏਗਾ ਤਾਂ ਕਿ ਹਲਕੇ ਦੇ ਵਿਕਾਸ ਕਾਰਜ ਨਿਰੰਤਰ ਜਾਰੀ ਰਹਿ ਸਕਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ ਉੱਥੇ ਸੂਬਾ ਸਰਕਾਰ ਵਲੋਂ ਬੇਰੁਜਗਾਰੀ, ਲੋਕਾਂ ਦੇ ਮਸਲੇ, ਭ੍ਰਿਸ਼ਟਾਚਾਰ, ਨਸ਼ਾ ਮਾਫ਼ੀਆ ਆਦਿ ਨਾਲ ਨਜਿੱਠਣ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਤੇ ਉਨ੍ਹਾਂ ਪਿੰਡ ਬਨਾਰਸੀ ਵਿਖੇ ਪਾਰਕ ਬਣਾਏ ਜਾਣ, ਕਮਿਉਨਟੀ ਹਾਲ, ਪਸ਼ੂਆਂ ਦਾ ਹਸਪਤਾਲ, ਪਿੰਡ ਵਿੱਚ ਸੀਸੀਟੀਵੀ ਕੈਮਰੇ, ਸਟਰੀਟ ਲਾਈਟਾਂ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਹਨਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਵਾਏ ਜਾਣ ਦਾ ਭਰੋਸਾ ਦਿਵਾਇਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਤਰਸੇਮ ਸਿੰਘ ਨੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਖਨੌਰੀ, ਗਿਰਧਾਰੀ ਲਾਲ ਗਰਗ ਪ੍ਰਧਾਨ ਨਗਰ ਪੰਚਾਇਤ ਖਨੌਰੀ , ਜੋਰਾ ਸਿੰਘ ਉੱਪਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਜੋਗੀ ਰਾਮਪੁਰਾ ਬਲਾਕ ਇੰਚਾਰਜ , ਸੁਭਾਸ਼ ਚੰਦ ਮਿੱਤਲ ਪ੍ਰਧਾਨ ਟਰੱਕ ਮਾਰਕੀਟ ਖਨੌਰੀ, ਰਿਸ਼ੀਪਾਲ ਨੰਬਰਦਾਰ ਬਨਾਰਸੀ, ਦਿਲਬਾਗ ਸਿੰਘ, ਸੁਬੇਗ ਸਿੰਘ, ਰਾਮ ਕੁਮਾਰ, ਰਾਜੇਸ਼ ਕੁਮਾਰ, ਰਿਖੀਰਾਮ ਸਰਪੰਚ, ਸੰਦੀਪ ਮੈਂਬਰ ਪੰਚਾਇਤ, ਮਹਾਂਵੀਰ ਮੈਂਬਰ ਪੰਚਾਇਤ ਆਦਿ ਮੌਜੂਦ ਸਨ।
0 comments:
एक टिप्पणी भेजें