ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਿਆ
ਬਰਨਾਲਾ 20 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ) ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਸਰਕਲ ਬਰਨਾਲਾ ਵੱਲੋਂ ਪ੍ਰਧਾਨ ਪਿਆਰਾ ਲਾਲ ਅਤੇ ਸਰਕਲ ਸੱਕਤਰ ਸਿੰਦਰ ਧੌਲਾ ਦੀ ਅਗਵਾਈ ਹੇਠ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਪ੍ਰੋਗਰਾਮ ਦੀ ਅਗਲੀ ਕੜੀ ਵਜੋਂ ਮੰਤਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਮੇਂ ਮਹਿੰਦਰ ਕਾਲਾ, ਗੁਰਚਰਨ ਸਿੰਘ,ਗੌਰੀ ਸ਼ੰਕਰ ਕਰ, ਬਹਾਦਰ ਸੰਘੇੜਾ, ਅਬਜਿੰਦਰ ਸਿੰਘ, ਗੁਰਜੰਟ ਸਿੰਘ,ਮੋਹਣ ਸਿੰਘ ਛੰਨਾਂ, ਨੇਕ ਧੌਲਾ, ਗੁਰਜੰਟ ਮਾਨ ਆਦਿ ਬਰਨਾਲਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਫ਼ਤਰ ਵਿਖੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਲਈ ਪੈਨਸ਼ਨਰ ਐਸੋਸੀਏਸ਼ਨ ਦਾ ਕਾਫ਼ਲਾ ਪੁੱਜਾ। ਕੈਬਨਿਟ ਮੰਤਰੀ ਦੇ ਦਫ਼ਤਰ ਵਿੱਚ ਮੌਜੂਦ ਨਾਂ ਹੋਣ ਕਾਰਨ ਉਨ੍ਹਾਂ ਦੇ ਓਐਸਡੀ ਨੇ ਮੰਗ ਪੱਤਰ ਹਾਸਲ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਮੰਗ ਪੱਤਰ ਜਲਦ ਹੀ ਮੰਤਰੀ ਜੀ ਕੋਲ ਪਹੁੰਚਦਾ ਕਰ ਦਿੱਤਾ ਜਾਵੇਗਾ। ਯਾਦ ਰਹੇ ਕਿ ਪਾਵਰਕੌਮ ਦੇ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ।ਪਰ ਪਾਵਰਕੌਮ ਦੀ ਮੈਨੇਜਮੈਂਟ ਪੈਨਸ਼ਨਰ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਪਾਵਰਕੌਮ ਦੀ ਮੈਨੇਜਮੈਂਟ ਨੇ ਪਿਛਲੇ ਮਹੀਨੇ ਲਿਖਤੀ ਮੀਟਿੰਗ ਵੀ ਕੀਤੀ ਪਰ ਟਾਲਮਟੋਲ ਦੀ ਨੀਤੀ ਅਪਣਾਈ ਰੱਖੀ। ਬਹੁਤ ਸਾਰੀਆਂ ਮੰਗਾਂ ਉੱਪਰ ਮੈਨੇਜਮੈਂਟ ਸਹਿਮਤੀ ਦੇ ਕੇ ਵੀ ਲਾਗੂ ਕਰਨ ਤੋਂ ਇਨਕਾਰ ਕਰ ਰਹੀ ਹੈ।ਇਸ ਹਾਲਤ ਵਿੱਚ ਜਥੇਬੰਦੀ ਕੋਲ ਸੰਘਰਸ਼ ਤੋਂ ਸਿਵਾਏ ਕੋਈ ਚਾਰਾ ਨਹੀਂ ਹੈ। ਐਸੋਸੀਏਸ਼ਨ ਨੇ ਮੰਗ ਪੱਤਰ ਰਾਹੀਂ ਮਸਲੇ ਹੱਲ ਕਰਨ ਦੀ ਜ਼ੋਰਦਾਰ ਮੰਗ ਕੀਤੀ। ਮਸਲੇ ਹੱਲ ਨਾਂ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
0 comments:
एक टिप्पणी भेजें