Contact for Advertising

Contact for Advertising

Latest News

मंगलवार, 3 जनवरी 2023

ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪਾਣੀਆਂ ਦੀ ਮਾਲਕੀ ਪੰਜਾਬ ਦੀ,ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ:-ਦਰਸ਼ਨ ਸਿੰਘ ਨੈਨੇਵਾਲ

 ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪਾਣੀਆਂ ਦੀ ਮਾਲਕੀ ਪੰਜਾਬ ਦੀ,ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ:-ਦਰਸ਼ਨ ਸਿੰਘ ਨੈਨੇਵਾਲ


1966-67 ਵਾਲੀ ਪਾਣੀ ਦੀ ਲੋੜ ਨੂੰ ਆਧਾਰ ਨਾ ਬਣਾਇਆ ਜਾਵੇ :-ਨੈਨੇਵਾਲ 


ਬਰਨਾਲਾ 3 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ)

ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਮਾਣਯੋਗ ਸੁਪਰੀਮ ਕੋਰਟ ਤੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ ਹੈ ,ਇਸ ਕਰਕੇ ਪੰਜਾਬ ਦੇ ਪਾਣੀਆਂ ਤੇ ਸਿਰਫ਼ ਪੰਜਾਬ ਦਾ ਹੱਕ ਹੈ ।

ਉਹਨਾਂ ਕਿਹਾ ਕਿ 1966-67 ਵਾਲੀ ਪਾਣੀ ਦੀ ਲੋੜ ਨੂੰ ਆਧਾਰ ਨਾ ਬਣਾਇਆ ਜਾਵੇ ।ਉਹਨਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਘੱਟ ਚੁੱਕਾ ਹੈ ।

ਉਹਨਾਂ ਕਿਹਾ ਕਿ ਪੰਜਾਬ ਲਈ ਪਾਣੀ ਦੀ ਲੋੜ ਲਈ ਪੁਰਾਣੇ ਫ਼ਸਲੀ ਚੱਕਰ ਨੂੰ ਆਧਾਰ ਨਾ ਬਣਾਇਆ ਜਾਵੇ।ਦਰਸ਼ਨ ਨੈਨੇਵਾਲ ਨੇ ਕਿਹਾ ਕਿ ਪੰਜਾਬ ਨੂੰ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ,ਜਦੋਂ ਕਿ ਪੰਜਾਬ ਨੂੰ ਮਿਲ ਸਿਰਫ਼ ਸਵਾ ਕੁ ਲੱਖ ਏਕੜ ਫੁੱਟ ਪਾਣੀ ਮਿਲ ਰਿਹਾ ਹੈ।

ਉਹਨਾਂ ਦੱਸਿਆ ਕਿ ਪਹਿਲਾ ਪੰਜਾਬ ਦਾ ਲੱਗਭੱਗ 60 ਫੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ ਜੋ ਹੁਣ ਘੱਟ ਕੇ 25 

ਫੀਸਦੀ ਰਹਿ ਗਿਆ ਹੈ ।ਉਹਨਾ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਟਿਊਬਵੈਲ ਵਿਵਸਥਾ ਤੇ ਕਰੋੜਾਂ ਰੁਪਏ ਖਰਚ ਕਰਨ ਨੂੰ ਮਜਬੂਰ ਹਨ ।ਨੈਨੇਵਾਲ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ।

ਉਹਨਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ ।

ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪਾਣੀਆਂ ਦੀ ਮਾਲਕੀ ਪੰਜਾਬ ਦੀ,ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ:-ਦਰਸ਼ਨ ਸਿੰਘ ਨੈਨੇਵਾਲ
  • Title : ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪਾਣੀਆਂ ਦੀ ਮਾਲਕੀ ਪੰਜਾਬ ਦੀ,ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ:-ਦਰਸ਼ਨ ਸਿੰਘ ਨੈਨੇਵਾਲ
  • Posted by :
  • Date : जनवरी 03, 2023
  • Labels :
  • Blogger Comments
  • Facebook Comments

0 comments:

एक टिप्पणी भेजें

Top