ਸਕੂਲੀ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾ ਵਰਤਣ ਲਈ ਪ੍ਰੇਰਿਆ
ਬਰਨਾਲਾ, 18 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ)
ਸਰਕਾਰੀ ਪ੍ਰਾਇਮਰੀ ਸਕੂਲ ਹੋਸਟਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਕਲਸਟਰ ਹੈੱਡ ਟੀਚਰ ਰਮਨਦੀਪ ਸਿੰਘ ਨੇ ਦੱਸਿਆ ਕਿ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਕੁਝ ਚਿਰ ਦੇ ਸ਼ੌਕ ਲਈ ਹੋਰਨਾਂ ਦੀ ਜਾਨ ਖਤਰੇ 'ਚ ਨਾ ਪਾਉਣ। ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਕਾਰਨ ਲੋਕਾਂ ਨੂੰ ਗੰਭੀਰ ਸੱਟਾਂ ਵੱਜਦੀਆਂ ਹਨ, ਸਰੀਰ ਉੱਤੇ ਕੱਟ ਪੈ ਜਾਂਦੇ ਨੇ ਅਤੇ ਕੁਝ ਲੋਕ ਆਪਣੀ ਜਾਨ ਤੱਕ ਗਵਾ ਲੈਂਦੇ ਹਨ। ਚਾਈਨਾ ਡੋਰ ਦਾ ਪੰਛੀਆਂ 'ਤੇ ਬੜਾ ਖੌਫ਼ਨਾਕ ਅਸਰ ਹੁੰਦਾ ਹੈ, ਜਿਹੜੇ ਕਿ ਉਡਾਰੀ ਮਾਰਨ ਸਮੇਂ ਡੋਰ ਵਿੱਚ ਫਸ ਕੇ ਮਰ ਜਾਂਦੇ ਹਨ।
ਇਸ ਮੌਕੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਸੰਤ ਮੌਕੇ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਨਗੇ।
0 comments:
एक टिप्पणी भेजें